Prime Punjab Times

Latest news
ਦਸਵੰਧ ਫਾਊਂਡੇਸ਼ਨ ਵਲੋਂ ਲਗਾਏ ਗਏ ਚੌਥੇ ਖੂਨਦਾਨ ਕੈਂਪ ਦੌਰਾਨ ਨੌਜਵਾਨਾਂ ਨੇ ਵੱਡੀ ਗਿਣਤੀ 'ਚ ਕੀਤਾ ਖੂਨਦਾਨ ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ
ADVERTISEMENT
You are currently viewing ਖ਼ਾਲਸਾ ਕਾਲਜ ਗੜ੍ਹਦੀਵਾਲਾ ਮਨਾਇਆ ਗਿਆ ਐੱਨ.ਐੱਸ.ਐੱਸ ਦਿਵਸ

ਖ਼ਾਲਸਾ ਕਾਲਜ ਗੜ੍ਹਦੀਵਾਲਾ ਮਨਾਇਆ ਗਿਆ ਐੱਨ.ਐੱਸ.ਐੱਸ ਦਿਵਸ

ਗੜ੍ਹਦੀਵਾਲਾ 24 ਸਤੰਬਰ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਵਿਦਿਅਕ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ, ਹੁਸ਼ਿਆਰਪੁਰ ਦੇ ਵਿਦਿਆਰਥੀਆਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਜੱਥੇਦਾਰ ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ (ਸਿੱਖਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕਾਲਜ ਦੇ ਐੱਨ.ਐੱਸ.ਐੱਸ ਯੂਨਿਟ ਵਲੋਂ ਐੱਨ.ਐੱਸ.ਐੱਸ ਦਿਵਸ ਤੇ ਵਿਸ਼ੇਸ ਲੈਕਚਰ ਦਾ ਆਯੋਜਨ ਕੀਤਾ ਗਿਆ। ਇਸ ਦੋਰਾਨ ਕਾਲਜ ਦੇ ਐੱਨ.ਐੱਸ.ਐੱਸ ਯੂਨਿਟ ਦੇ ਅਫ਼ਸਰ ਡਾ. ਰਾਬਿਆ ਸ਼ਰਮਾ ਨੇ ‘ਸਵੱਛ-ਭਾਰਤ ਮਿਸ਼ਨ’ ਦੇ ਮੰਤਵ ਨੂੰ ਮੁੱਖ ਰੱਖਦਿਆਂ ‘ਵੇਸਟ ਮੈਨਜ਼ਮੈਂਟ’ ਦੇ ਵਿਸ਼ੇ ਤੇ ਜਾਣਕਾਰੀ ਦਿੱਤੀ। ਉਨਾਂ ਨੇ ਐੱਨ.ਐੱਸ. ਐੱਸ ਵਲੰਟੀਅਰਾਂ ਨੂੰ ਗਿੱਲੇ ਤੇ ਸੁੱਕੇ ਕੂੜੇ ਅਲੱਗ ਅਲੱਗ ਰੱਖਣ ਦਾ ਮਸ਼ਵਰਾ ਦਿੱਤਾ ਅਤੇ “ਕੂੜੇ-ਕਰਕਟ” ਤੋਂ ਖਾਦ ਬਣਾਉਣ ਦੀ ਵਿਧੀ ਬਾਰੇ ਵੀ ਦੱਸਿਆ। ਇਸ ਤੋਂ ਇਲਾਵਾ ਉਨ੍ਹਾਂ ਨੇ 3-ਆਰ ਦੇ ਨਿਯਮ ਸਮਝਾਉਦਿਆਂ ਪਲਾਸਟਿਕ ਦੀ ਘੱਟ ਤੋਂ ਘੱਟ ਵਰਤੋਂ ਕਰਨ ਲਈ ਵਿਦਿਆਰਥੀਆਂ ਨੂੰ ਵਚਨਬੱਧ ਕੀਤਾ। ਇਸ ਦੌਰਾਨ ਕਾਲਜ ਦੇ ਐੱਨ.ਐੱਸ.ਐੱਸ ਯੂਨਿਟ ਨੇ ‘ਸਵੱਛ-ਭਾਰਤ’ ਮਿਸ਼ਨ ਵਿੱਚ ਨਿਰੰਤਰ ਆਪਣਾ ਯੋਗਦਾਨ ਦੇਣ ਦੀ ਸਹੁੰ ਖਾਧੀ।ਇਸ ਮੌਕੇ ਡਾ. ਰਾਬਿਆ ਸ਼ਰਮਾ, ਡਾ. ਪੰਕਜ਼ ਸਰਮਾ, ਮੈਡਮ ਸੰਦੀਪ ਕੌਰ, ਮੈਡਮ ਲਵਲੀਨ ਕੌਰ ਅਤੇ ਐੱਨ.ਐੱਸ.ਐੱਸ ਵਲੰਟੀਅਰ ਹਾਜ਼ਰ ਸਨ।

error: copy content is like crime its probhihated