ਮੁਕੇਰੀਆਂ / ਦਸੂਹਾ (ਚੌਧਰੀ)
: ਸੁਰੇਂਦਰ ਲਾਂਬਾ ਆਈ.ਪੀ.ਐਸ. ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾ ਤੇ ਸਰਬਜੀਤ ਸਿੰਘ ਐਸ.ਪੀ ਇੰਨਵੈਸੀਗੇਸ਼ਨ ਹੁਸਿਆਰਪੁਰ ਅਤੇ ਲਲਿਤ ਕੁਮਾਰ ਡੀ.ਐਸ. ਪੀ ਮੁਕੇਰੀਆਂ ਦੀਆਂ ਹਦਾਇਤਾਂ ਮੁਤਾਬਿਕ ਸਬ ਇੰਸਪੈਕਟਰ ਜੋਗਿੰਦਰ ਸਿੰਘ ਮੁੱਖ ਅਫਸਰ ਥਾਣਾ ਦੀ ਅਗਵਾਈ ਹੇਠ ਨਸ਼ਾ ਵੇਚਣ ਵਾਲਿਆਂ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਏ ਐਸ ਆਈ ਪਵਨ ਕੁਮਾਰ ਸਮੇਤ ਸਾਥੀ ਕਰਮਚਾਰੀਆਂ ਦੇ ਚੈਕਿੰਗ ਦੌਰਾਨ ਗੁਰਜੀਤ ਸਿੰਘ ਪੁੱਤਰ ਬੰਤ ਸਿੰਘ ਵਾਸੀ ਦਸ਼ਮੇਸ਼ ਨਗਰ ਮੁਕੇਰੀਆਂ ਥਾਣਾ ਮੁਕੇਰੀਆਂ ਜਿਲਾ ਹੁਸ਼ਿਆਰਪੁਰ ਨੂੰ ਨਹਿਰ ਕਲੋਨੀ ਮੁਕੇਰੀਆਂ ਨਜਦੀਕ ਕਾਬੂ ਕਰਕੇ ਉਸ ਕਬਜਾ ਵਿੱਚੋਂ 110 ਖੁੱਲੀਆਂ ਨਸ਼ੀਲੀਆਂ ਗੋਲੀਆਂ ਬ੍ਰਾਮਦ ਕਰਕੇ NDPS ACT ਤਹਿਤ ਮੁਕੱਦਮਾ ਦਰਜ ਰਜਿਸਟਰ ਕੀਤਾ ਗਿਆ ਹੈ। ਜਿਸਨੂੰ ਪੇਸ਼ ਅਦਾਲਤ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਉਸ ਪਾਸੋਂ ਡੂੰਘਾਈ ਨਾਲ ਪੁੱਛ ਗਿੱਛ ਕਰਕੇ ਇਸਦੇ BACKWORD ਅਤੇ FORWARD ਲਿੰਕ ਬਾਰੇ ਪਤਾ ਜੋਈ ਕੀਤੀ ਜਾਵੇਗੀ।
ਆਰੋਪੀ ਗੁਰਜੀਤ ਸਿੰਘ ਉਕਤ ਦੇ ਖਿਲਾਫ ਪਹਿਲਾਂ ਦਰਜ ਮੁਕੱਦਮਾ
ਮੁਕੱਦਮਾ ਨੰਬਰ 61 ਮਿਤੀ 28.04.2024 ਜੁਰਮ 323, 324,341,34 ਭ:ਦ:ਸ ਥਾਣਾ ਮੁਕੇਰੀਆ








