Prime Punjab Times

Latest news
ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ
ADVERTISEMENT
You are currently viewing ਸਪਾ ਸੈਂਟਰ ਦੀ ਆੜ ‘ਚ ਜਿਸਮਫਰੋਸ਼ੀ ਦਾ ਚਲਾਇਆ ਜਾ ਰਿਹਾ ਸੀ ਧੰਦਾ

ਸਪਾ ਸੈਂਟਰ ਦੀ ਆੜ ‘ਚ ਜਿਸਮਫਰੋਸ਼ੀ ਦਾ ਚਲਾਇਆ ਜਾ ਰਿਹਾ ਸੀ ਧੰਦਾ

ਫਗਵਾੜਾ 24 ਸਤੰਬਰ (ਲਾਲੀ )

*ਸਪਾ ਸੈਂਟਰ ਤੋਂ ਜਿਸਮਫਰੋਸ਼ੀ ਦਾ ਧੰਦਾ ਕਰਨ ਵਾਲੇ ਦੋਸ਼ੀ ਸਮੇਤ 5 ਔਰਤਾਂ ਅਤੇ ਇੱਕ ਨੌਜਵਾਨ ਨੂੰ ਪੁਲਿਸ ਨੇ ਕੀਤਾ ਕਾਬੂ

ਸੈਂਟਰ ਮਾਲਕ ਸਮੇਤ ਸੱਤ ਜਣਿਆਂ ਖ਼ਿਲਾਫ਼ ਕੀਤਾ ਕੇਸ ਦਰਜ

: ਪੁਲਿਸ ਨੇ ਸਪਾ ਸੈਂਟਰ ਦੀ ਆੜ ਵਿੱਚ ਜਿਸਮਫਰੋਸ਼ੀ ਦਾ ਧੰਦਾ ਚਲਾਉਣ ਵਾਲੇ ਮਾਲਕ ਸਮੇਤ 7 ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰਦਿਆਂ 5 ਔਰਤਾਂ ਅਤੇ ਇੱਕ ਪੁਰਸ਼ ਸਮੇਤ 6 ਵਿਅਕਤੀਆਂ ਨੂੰ ਗ੍ਰਿਫਤਾਰ ਕਰਨ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਪੀ. ਫਗਵਾੜਾ ਰੁਪਿੰਦਰ ਕੌਰ ਭੱਟੀ ਨੇ ਦੱਸਿਆ ਕਿ ਥਾਣਾ ਸਿਟੀ ਦੇ ਐਸ.ਐਚ.ਓ. ਜਤਿੰਦਰ ਕੁਮਾਰ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਸਥਾਨਕ ਗੁਰੂ ਹਰਗੋਬਿੰਦ ਨਗਰ ਦੇ ਪਿਛਲੇ ਪਾਸੇ ਪ੍ਰਿੰਸ ਨਾਮਕ ਵਿਅਕਤੀ ਡਾਇਮੰਡ ਸਪਾ ਸੈਂਟਰ ਚਲਾਉਂਦਾ ਹੈ, ਜਿਸ ਵਿੱਚ ਨਾਜਾਇਜ਼ ਤੌਰ ’ਤੇ ਜਿਸਮਫਰੋਸ਼ੀ ਦਾ ਧੰਦਾ ਚੱਲ ਰਿਹਾ ਹੈ l ਐਸ.ਪੀ ਭੱਟੀ ਅਨੁਸਾਰ ਐਸ.ਐਚ.ਓ. ਨੇ ਪੁਲਿਸ ਪਾਰਟੀ ਸਮੇਤ ਮੌਕੇ ‘ਤੇ ਛਾਪਾ ਮਾਰ ਕੇ 6 ਵਿਅਕਤੀਆਂ ਨੂੰ ਕਾਬੂ ਕੀਤਾ, ਜਿਨ੍ਹਾਂ ਦੀ ਪਹਿਚਾਣ ਰੋਨਿਤ ਪੁੱਤਰ ਲਾਲ ਚੰਦ ਵਾਸੀ ਖੇੜਾ ਕਾਲੋਨੀ ਫਗਵਾੜਾ, ਹਰਪ੍ਰੀਤ ਕੌਰ ਪਤਨੀ ਮਨਜੀਤ ਸਿੰਘ ਵਾਸੀ ਮੋਤੀਆ, ਜ਼ੀਰਕਪੁਰ ਜ਼ਿਲ੍ਹਾ ਮੋਹਾਲੀ, ਰਮਨਦੀਪ ਕੌਰ ਵਜੋਂ ਹੋਈ | ਜੈਬ ਸਿੰਘ ਪੁੱਤਰੀ ਨਿਊ ਪ੍ਰੋਫੈਸਰ ਕਲੋਨੀ ਪਟਿਆਲਾ, ਕੋਮਲ ਸ਼ਰਮਾ ਪਤਨੀ ਕੁਲਦੀਪ ਸਿੰਘ ਵਾਸੀ ਨਿਰਮਲ ਛਾਇਆ ਜ਼ੀਰਕਪੁਰ,ਮਾਹਿਰਾ ਸ਼ਰਮਾ ਪਤਨੀ ਰਾਜੂ ਵਾਸੀ ਪ੍ਰੇਮ ਨਗਰ ਯਾਦਵ ਕਾਲੋਨੀ ਦਿੱਲੀ, ਸ਼ਿਵਾਨੀ ਪਤਨੀ ਵੀਰੇਂਦਰ ਸਿੰਘ ਵਾਸੀ ਉੱਤਮ ਨਗਰ ਦਿੱਲੀ ਨੂੰ ਗ੍ਰਿਫਤਾਰ ਕੀਤਾ ਹੈ l ਉਨ੍ਹਾਂ ਦੱਸਿਆ ਕਿ ਸੈਂਟਰ ਦੇ ਮਾਲਕ ਪ੍ਰਿੰਸ ਸਮੇਤ ਸਾਰੇ ਸੱਤ ਵਿਅਕਤੀਆਂ ਖ਼ਿਲਾਫ਼ 3,4,5,7,8 ਇਮੋਰਲ ਟਰੈਫਿਕ ਕੰਟਰੋਲ ਐਕਟ 1956 ਤਹਿਤ ਕੇਸ ਦਰਜ ਕੀਤਾ ਗਿਆ ਹੈ l

error: copy content is like crime its probhihated