ਗੜ੍ਹਦੀਵਾਲਾ 26 ਸਤੰਬਰ (ਚੌਧਰੀ)
: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸ ਸੁਖਮਿੰਦਰ ਸਿੰਘ ਜੀ ਦੀ ਰਹਿਨੁਮਾਈ ਸਦਕਾ ਅਤੇ ਪ੍ਰਿੰਸੀਪਲ ਡਾ ਜਸਪਾਲ ਸਿੰਘ ਦੀ ਅਗਵਾਈ ਹੇਠ ਖਾਲਸਾ ਕਾਲਜ ਗੜ੍ਹਦੀਵਾਲਾ ਦੁਆਰਾ ਜੰਗਲਾਤ ਮਹਿਕਮੇ ਦੇ ਸਹਿਯੋਗ ਨਾਲ ਜੀਆ ਸਹੋਤਾ ਪਿੰਡ ਵਿੱਚ ਬੂਟੇ ਵੰਡੇ ਗਏ। ਇਸ ਮੌਕੇ ਸਰਪੰਚ ਗੁਰਮੇਲ ਸਿੰਘ, ਪੰਚ ਹਰਪਾਲ ਸਿੰਘ, ਪੰਚ ਕਿਸ਼ਨ ਸਿੰਘ, ਪੰਚ ਸੁਖਵਿੰਦਰ ਸਿੰਘ, ਸਤਨਾਮ ਸਿੰਘ, ਮੋਹਿੰਦਰ ਸਿੰਘ, ਜਸਵੀਰ ਸਿੰਘ, ਅਜੀਤ ਸਿੰਘ, ਗੁਰਪਿੰਦਰ ਸਿੰਘ, ਡਾ ਅਮਨਦੀਪ ਸਿੰਘ, ਅਜੈ ਸਿੰਘ (ਜੰਗਲਾਤ ਮਹਿਕਮਾ) ਅਤੇ ਕੁਲਵਿੰਦਰ ਸਿੰਘ ਹਾਜ਼ਰ ਸਨ[








