Prime Punjab Times

Latest news
ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध...
ADVERTISEMENT
You are currently viewing ਲੋਕ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦਾ ਵੱਧ ਤੋਂ ਵੱਧ ਲਾਭ ਲੈਣ :- ਡਾ.ਹਰਜੀਤ ਸਿੰਘ

ਲੋਕ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦਾ ਵੱਧ ਤੋਂ ਵੱਧ ਲਾਭ ਲੈਣ :- ਡਾ.ਹਰਜੀਤ ਸਿੰਘ

ਗੜ੍ਹਦੀਵਾਲਾ 27 ਸਤੰਬਰ (ਚੌਧਰੀ) 

: ਪੰਜਾਬ ਸਰਕਾਰ ਅਤੇ ਸਿਵਲ ਸਰਜਨ ਹੁਸ਼ਿਆਪੁਰ ਦੇ ਦਿਸ਼ਾਂ-ਨਿਰਦੇਸ਼ਾਂ ਅਨੂਸਾਰ ਐਸਐਮਓ ਡਾ. ਹਰਜੀਤ ਸਿੰਘ ਜੀ ਦੀ ਅਗਵਾਈ ਹੇਠ ਭਾਰਤ ਸਰਕਾਰ ਵਲੋਂ ਸ਼ੁਰੂ ਕੀਤੇ ਗਏ ਆਯੁਸ਼ਮਾਨ ਪਖਵਾੜੇ ਦੋਰਾਨ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ ਗਿਆ ਅਤੇ ਕਾਰਡ ਬਣਾਏ ਗਏ ।

ਇਸ ਸਬੰਧੀ ਡਾ.ਹਰਜੀਤ ਸਿੰਘ ਨੇ ਜੲਨਕਾਰੀ ਦਿੰਦਿਆ ਕਿਹਾ ਇਹ ਪਖਵਾੜਾ 20 ਸਤੰਬਰ ਤੋਂ 30 ਸਤੰਬਰ 2024 ਤੱਕ ਆਯੁਸ਼ਮਾਨ ਪੰਦਰਵਾੜਾ ਮਨਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਇਸ ਪਖਵਾੜੇ ਦੋਰਾਨ ਬਲਾਕ ਭੂੰਗਾ ਅਧੀਨ ਪੈਂਦੇ ਪਿੰਡਾਂ ਵਿੱਚ ਆਯੁਸ਼ਮਾਨ ਸਿਹਤ ਬੀਮਾ ਯੋਜਨਾ ਕਾਰਡ ਬਣਾਉਣ ਲਈ ਹਰੇਕ ਹੈਲਥ ਵੈਲਨੈਸ ਸੈਂਟਰ ਤੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।ਇਸ ਸਕੀਮ ਤਹਿਤ ਸਰਕਾਰੀ ਅਤੇ ਇਨਪੈਨਲਡ ਪ੍ਰਾਈਵੇਟ ਹਸਪਤਾਲ ਵਿਚ ਦਾਖਲ ਹੋਣ ਤੇ 5 ਲੱਖ ਰੁ. ਦਾ ਕੈਸ਼ਲੈਸ ਨਿਸ਼ੁਲਕ ਇਲਾਜ ਕਰਵਾ ਸਕਦੇ ਹਨ ।ਅਗੇ ਉਨ੍ਹਾਂ ਦਸਿਆ ਕਿ ਇਸ ਯੋਜਨਾ ਤਹਿਤ ‘ਜੇ’ ਫਾਰਮ ਵਾਲੇ ਕਿਸਾਨ, ਛੋਟੇ ਦੁਕਾਨਦਾਰ, ਬੀਪੀਐਲ ਕਾਰਡ ਧਾਰਕ, ਰਾਸ਼ਨ ਕਾਰਡ, ਲੇਬਰ ਕਾਰਡ, ਮਜ਼ਦੂਰ ਅਤੇ ਯੈਲੋ ਕਾਰਡ ਪੱਤਰਕਾਰ ਇਸ ਸਕੀਮ ਦਾ ਲਾਭ ਲੈ ਸਕਦੇ ਹਨ ।

ਲੋਕ ਆਯੁਸ਼ਮਾਨ ਐਪ ਤੋਂ ਖੁਦ ਵੀ ਜਾ ਨਜਦੀਕੀ ਕੌਮਨ ਸਰਵਿਸ ਸੈਂਟਰ ਤੇ ਇਹ ਕਾਰਡ ਬਣਾਵਾ ਸਕਦੇ ਹਨ।ਇਸ ਮੌਕੇ ਜਸਤਿੰਦਰ ਸਿੰਘ ਬੀ.ਈ.ਈ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸਮੂਹ ਯੋਗ ਲਾਭਪਾਤਰੀ ਆਪਣੇ ਆਯੁਸ਼ਮਾਨ ਬੀਮਾ ਕਾਰਡ ਜਰੂਰ ਬਨਵਾਉਣ ਅਤੇ ਬਾਕੀ ਲੋਕਾਂ ਨੂੰ ਜਾਗਰੂਕ ਕਰਨ।ਉਨਾਂ ਅਗੇ ਜਾਣਕਾਰੀ ਦਿੰਦੇ ਦਸਿਆ ਕਿ ਇਸ ਸਕੀਮ ਤਹਿਤ 14 ਸਰਕਾਰੀ ਹਸਪਤਾਲ ਅਤੇ 5 ਪ੍ਰਾਈਵੇਟ ਹਸਪਤਾਲ ਇਸ ਯੋਜਨਾ ਤਹਿਤ ਇਨਪੈਨਲਡ ਹਨ।ਇਸ ਮੌਕੇ ਅਮਿਤ ਸ਼ਰਮਾ, ਉਮੇਸ਼ ਕੁਮਾਰ,ਗੁਰਿੰਦਰਜੀਤ ਸਿੰਘ,ਮਨਜੀਤ ਸਿੰਘ, ਕਮਲਜੀਤ ਸਿੰਘ, ਮਨਿੰਦਰ ਸਿੰਘ ਅਤੇ ਆਮ ਲੋਕ ਹਾਜਰ ਸਨ ।

error: copy content is like crime its probhihated