Prime Punjab Times

Latest news
ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध... DAV पब्लिक स्कूल में सामाजिक विज्ञान तथा सामान्य ज्ञान पर अंतर सदनीय क्विज प्रतियोगिता का आयोजन ਅੱਜ ਦੇ ਬੱਚਿਆਂ ਨੇ ਭਵਿੱਖ ਵਿੱਚ ਇੱਕ ਸੁੰਦਰ ਸਮਾਜ ਦੀ ਸਿਰਜਣਾ ਕਰਨੀ ਹੈ ਪੁਰਾਣੀ ਰੰਜਿਸ਼ ਨੇ ਲਿਆ ਖੂ+ਨੀ ਰੂਪ,ਗੋਲੀਬਾਰੀ ’ਚ ਨੌਜਵਾਨ ਦੀ ਮੌ+ਤ; ਮੁਲਜ਼ਮ ਤੇ ਉਸ ਦੀ ਪਤਨੀ 4 ਘੰਟਿਆਂ 'ਚ ਕਾਬੂ ਪੀਐਚਸੀ ਭੂੰਗਾ ਵਿਖੇ ਵਿਸ਼ਵ ਅਬਾਦੀ ਜਾਗਰੂਕਤਾ ਦਿਵਸ ਮਨਾਇਆ ਗਿਆ
ADVERTISEMENT
You are currently viewing ਇਨਕਲਾਬ ਮੇਲੇ’ ਸਬੰਧੀ ਮੈਰਾਥਨ ਨੇ ਸ਼ਹੀਦ ਭਗਤ ਸਿੰਘ ਦੀ ਸੋਚ ‘ਤੇ ਪਹਿਰਾ ਦੇਣ ਦਾ ਦਿੱਤਾ ਸੁਨੇਹਾ

ਇਨਕਲਾਬ ਮੇਲੇ’ ਸਬੰਧੀ ਮੈਰਾਥਨ ਨੇ ਸ਼ਹੀਦ ਭਗਤ ਸਿੰਘ ਦੀ ਸੋਚ ‘ਤੇ ਪਹਿਰਾ ਦੇਣ ਦਾ ਦਿੱਤਾ ਸੁਨੇਹਾ

ਨਵਾਂਸ਼ਹਿਰ, 29 ਸਤੰਬਰ (ਐਸ ਕੇ ਜੋਸ਼ੀ) 

ਡੀ.ਸੀ ਅਤੇ ਐਸ.ਐਸ.ਪੀ ਸਮੇਤ ਵੱਡੀ ਗਿਣਤੀ ਵਿੱਚ ਨੌਜਵਾਨਾਂ ਅਤੇ ਬੱਚਿਆਂ ਨੇ ਕੀਤੀ ਸ਼ਿਰਕਤ

: ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦੇ ਜਨਮ ਦਿਵਸ ਸਬੰਧੀ ਖਟਕੜ ਕਲਾਂ ਵਿਖੇ ਮਨਾਏ ਜਾ ਰਹੇ ਇਨਕਲਾਬ ਮੇਲੇ ਤਹਿਤ ਕਰਵਾਈਆਂ ਜਾ ਰਹੀਆਂ ਵੱਖ-ਵੱਖ ਗਤੀਵਿਧੀਆਂ ਦੀ ਲੜੀ ਵਿੱਚ ਅੱਜ ਸਵੇਰੇ ਆਈ.ਟੀ.ਆਈ ਗਰਾਊਂਡ ਨਵਾਂਸ਼ਹਿਰ ਤੋਂ ਇਕ ਮੈਰਾਥਨ ਦਾ ਆਯੋਜਨ ਕੀਤਾ ਗਿਆ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਦੀ ਅਗਵਾਈ ਵਿੱਚ ਕਰਵਾਈ ਇਸ ਮੈਰਾਥਨ ਵਿੱਚ ਐਸ.ਐਸ.ਪੀ ਡਾ. ਮਹਿਤਾਬ ਸਿੰਘ, ਹਲਕਾ ਇੰਚਾਰਜ ਨਵਾਂਸ਼ਹਿਰ ਲਲਿਤ ਮੋਹਨ ਪਾਠਕ, ਜ਼ਿਲ੍ਹਾ ਮਾਲ ਅਫਸਰ ਮਨਦੀਪ ਸਿੰਘ ਮਾਨ, ਜ਼ਿਲ੍ਹਾ ਖੇਡ ਅਫਸਰ ਵੰਦਨਾ ਚੌਹਾਨ ਤੋਂ ਇਲਾਵਾ ਵੱਡੀ ਗਿਣਤੀ ਵਿਚ ਅਧਿਕਾਰੀਆਂ, ਵਲੰਟੀਅਰਾਂ, ਵਿਦਿਆਰਥੀਆਂ ਅਤੇ ਆਮ ਲੋਕਾਂ ਨੇ ਵੱਡੀ ਗਿਣਤੀ ਵਿੱਚ ਸ਼ਿਰਕਤ ਕੀਤੀ।
ਇਸ ਮੌਕੇ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਕਿਹਾ ਕਿ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਅਤੇ ਅਨੇਕਾਂ ਬਲੀਦਾਨੀਆਂ ਦੀਆਂ ਕੁਰਬਾਨੀਆਂ ਸਦਕਾ ਅੱਜ ਅਸੀ ਆਜ਼ਾਦ ਫ਼ਿਜ਼ਾ ਵਿੱਚ ਸਾਹ ਲੈ ਰਹੇ ਹਾਂ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਵੱਲੋਂ ਲਏ ਸੁਪਨੇ ਨੂੰ ਸਾਕਾਰ ਕਰਨ ਅਤੇ ਉਨ੍ਹਾਂ ਦੀ ਸੋਚ ‘ਤੇ ਪਹਿਰਾ ਦੇਣ ਲਈ ਸਾਨੂੰ ਹਮੇਸ਼ਾ ਪ੍ਰਤੀਬੱਧ ਰਹਿਣਾ ਚਾਹੀਦਾ ਹੈ ਅਤੇ ਇਕ ਨਸ਼ਾ ਰਹਿਤ ਅਤੇ ਨਰੋਏ ਸਮਾਜ ਦੀ ਸਿਰਜਣਾ ਵਿੱਚ ਵੱਡਮੁਲਾ ਯੋਗਦਾਨ ਦੇਣਾ ਚਾਹੀਦਾ ਹੈ।
ਇਸ ਮੌਕੇ ਐਸ.ਐਸ.ਪੀ ਡਾ. ਮਹਿਤਾਬ ਸਿੰਘ ਨੇ ਕਿਹਾ ਕਿ ਸਿਹਤਮੰਦ ਸਮਾਜ ਦੀ ਸਿਰਜਣਾ ਲਈ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਖੇਡਾਂ ਅਤੇ ਹੋਰਨਾਂ ਉਸਾਰੂ ਗਤੀਵਿਧੀਆਂ ਵੱਲ ਪ੍ਰੇਰਿਤ ਕਰਨ ਲਈ ਅਜਿਹੇ ਉਪਰਾਲੇ ਕਾਰਗਰ ਸਿੱਧ ਹੋਣਗੇ।
ਹਲਕਾ ਇੰਚਾਰਜ ਲਲਿਤ ਮੋਹਨ ਪਾਠਕ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਇਸ ਸ਼ਾਨਦਾਰ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਬੱਚਿਆਂ ਨੂੰ ਚੰਗੀ ਸੇਧ ਦੇਣ ਲਈ ਅਜਿਹੇ ਉਪਰਾਲੇ ਲਗਾਤਾਰ ਜਾਰੀ ਰਹਿਣੇ ਚਾਹੀਦੇ ਹਨ।
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਸੋਚ ‘ਤੇ ਪਹਿਰਾ ਦੇਣ ਦਾ ਸੁਨੇਹਾ ਦਿੰਦੀ ਇਹ ਮੈਰਾਥਨ ਆਈ.ਟੀ.ਆਈ ਨਵਾਂਸ਼ਹਿਰ ਤੋਂ ਸ਼ੁਰੂ ਹੋ ਚੰਡੀਗੜ੍ਹ ਚੌਕ ਤੋਂ ਹੁੰਦੀ ਹੋਈ ਆਰ.ਕੇ ਆਰੀਆ ਕਾਲਜ ਨਵਾਂਸ਼ਹਿਰ ਵਿਖੇ ਸਮਾਪਤ ਹੋਈ। ਇਸ ਮੌਕੇ ਸਾਰੇ ਭਾਗੀਦਾਰਾਂ ਲਈ ਰਿਫਰੈਸ਼ਮੈਂਟ ਦਾ ਵੀ ਵਿਸ਼ੇਸ਼ ਪ੍ਰਬੰਧ ਕੀਤਾ ਗਿਆ। ਇਸ ਮੈਰਾਥਨ ਪ੍ਰਤੀ ਨੌਜਵਾਨਾਂ ਅਤੇ ਬੱਚਿਆਂ ਵਿੱਚ ਬੇਹੱਦ ਉਤਸ਼ਾਹ ਦੇਖਿਆ ਗਿਆ।

ਫੋਟੋ ਕੈਪਸ਼ਨ :-ਇਨਕਲਾਬ ਮੇਲੇ ਸਬੰਧੀ ਕਰਵਾਈ ਮੈਰਾਥਨ ਦੀ ਅਗਵਾਈ ਕਰਦੇ ਹੋਏ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਅਤੇ ਐਸ.ਐਸ.ਪੀ ਡਾ. ਮਹਿਤਾਬ ਸਿੰਘ।

error: copy content is like crime its probhihated