Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing ਸਰਬਸੰਮਤੀ ਨਾਲ ਪੰਚਾਇਤ ਦੀ ਚੋਣ ਕਰਨ ਲਈ ਸਮੂਹ ਨਗਰ ਨਿਵਾਸੀਆਂ ਦਾ ਧੰਨਵਾਦ : ਚੇਅਰਮੈਨ ਜਲਵਾਹਾ*

ਸਰਬਸੰਮਤੀ ਨਾਲ ਪੰਚਾਇਤ ਦੀ ਚੋਣ ਕਰਨ ਲਈ ਸਮੂਹ ਨਗਰ ਨਿਵਾਸੀਆਂ ਦਾ ਧੰਨਵਾਦ : ਚੇਅਰਮੈਨ ਜਲਵਾਹਾ*

ਨਵਾਂਸ਼ਹਿਰ 01 ਅਕਤੂਬਰ ( ਐਸ ਕੇ ਜੋਸ਼ੀ )

: ਪੰਚਾਇਤੀ ਚੋਣਾਂ ਨੂੰ ਮੁੱਖ ਰੱਖਦਿਆਂ ਪਿੰਡ ਜਲਵਾਹਾ ਵਿਖੇ ਸਰਬਸੰਮਤੀ ਨਾਲ ਪੰਚਾਇਤ ਦੀ ਚੋਣ ਕੀਤੀ ਗਈ। ਨਵੀਂ ਚੁਣੀ ਗਈ ਪੰਚਾਇਤ ਬਾਰੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਚੇਅਰਮੈਨ ਸਤਨਾਮ ਸਿੰਘ ਜਲਵਾਹਾ ਨੇ ਦੱਸਿਆ ਕਿ ਪਿੰਡ ਜਲਵਾਹਾ ਦੇ ਸਾਰੇ ਨਗਰ ਨਿਵਾਸੀਆਂ ਦੇ ਸਹਿਯੋਗ ਅਤੇ ਸਾਥ ਸਦਕਾ ਪਿੰਡ ਦੀ ਨਵੀਂ ਪੰਚਾਇਤ ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ। ਇਸ ਮੌਕੇ ਸਾਰੇ ਪਿੰਡ ਵਾਸੀਆਂ ਵੱਲੋਂ ਪੰਜਾਬ ਦੇ ਮਾਣਯੋਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੇ ਲੋਕਾਂ ਨੂੰ ਆਪਸੀ ਭਾਈਚਾਰਕ ਸਾਂਝ ਨੂੰ ਬਣਾਈ ਰੱਖਣ ਲਈ ਸਰਬਸੰਮਤੀ ਨਾਲ ਪੰਚਾਇਤਾਂ ਦੀ ਚੋਣ ਕਰਨ ਦੀ ਕੀਤੀ ਅਪੀਲ ਨੂੰ ਮੁੱਖ ਰੱਖਦਿਆਂ ਪਿੰਡ ਜਲਵਾਹਾ ਦੇ ਲੋਕਾਂ ਨੇ ਖਿੜੇ ਮੱਥੇ ਪ੍ਰਵਾਨ ਕਰਦਿਆਂ ਗ੍ਰਾਮ ਪੰਚਾਇਤ ਦੇ ਸਾਰੇ ਮੈਂਬਰਾਂ ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ। ਚੇਅਰਮੈਨ ਜਲਵਾਹਾ ਨੇ ਦੱਸਿਆ ਕਿ ਸ਼੍ਰੀ ਮਤੀ ਸੰਤੋਖ ਕੌਰ ਨੂੰ ਪਿੰਡ ਜਲਵਾਹਾ ਦਾ ਸਰਪੰਚ ਚੁਣਿਆ ਗਿਆ ਹੈ। ਵਾਰਡ ਨੰਬਰ 1 ਤੋਂ ਪਰਮਜੀਤ ਕੌਰ ਪੰਚ, ਵਾਰਡ ਨੰਬਰ 2 ਤੋਂ ਹੰਸ ਰਾਜ ਪੰਚ ਵਾਰਡ ਨੰਬਰ 3 ਸ਼ਨੀ ਕੁਮਾਰ ਪੰਚ ਵਾਰਡ ਨੰਬਰ 4 ਤੋਂ ਨਿਰਮਲ ਸਿੰਘ ਪੰਚ ਅਤੇ ਵਾਰਡ ਨੰਬਰ 5 ਤੋਂ ਮਨਜਿੰਦਰ ਕੌਰ ਨੂੰ ਪੰਚ ਚੁਣਿਆ ਗਿਆ ਹੈ। ਸਰਬਸੰਮਤੀ ਨਾਲ ਪੰਚਾਇਤ ਚੁਣੇ ਜਾਣ ਉਤੇ ਸਾਰੇ ਮੈਂਬਰਾਂ ਨੇ ਆਕਾਲ ਪੁਰਖ ਦਾ ਸ਼ੁਕਰਾਨਾ ਕੀਤਾ ਅਤੇ ਖੁਸ਼ੀ ਵਜੋਂ ਲੱਡੂ ਵੰਡੇ ਗਏ। ਪਿੰਡ ਜਲਵਾਹਾ ਵਿਖੇ ਪੰਚਾਇਤ ਦੀ ਚੋਣ ਬਹੁਤ ਹੀ ਸੁਖਾਵੇਂ ਮਾਹੌਲ ਵਿੱਚ ਹੋਈ ਅਤੇ ਪਿੰਡ ਦਾ ਭਾਈਚਾਰਾ ਬਰਕਰਾਰ ਰੱਖਣ ਲਈ ਕੀਤੇ ਸਾਂਝੇ ਇਕੱਠ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਸਤਨਾਮ ਸਿੰਘ ਜਲਵਾਹਾ ਨੇ ਪੰਚਾਇਤ ਦੀ ਚੋਣ ਸਰਬਸੰਮਤੀ ਨਾਲ ਕਰਨ ਲਈ ਸਾਰੇ ਨਗਰ ਨਿਵਾਸੀਆਂ ਦਾ ਉਚੇਚੇ ਤੌਰ ਉੱਤੇ ਧੰਨਵਾਦ ਕੀਤਾ ਅਤੇ ਸਾਰੇ ਪਿੰਡ ਵਾਸੀਆਂ ਨੂੰ ਵਧਾਈਆਂ ਦਿੱਤੀਆਂ।