Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing ਪੰਚਾਇਤਾਂ ਚੋਣਾਂ ਦੇ ਮੱਦੇਨਜ਼ਰ ਅਮਨ ਅਤੇ ਕਾਨੂੰਨ ਵਿਵਸਥਾ ਬਣਾਏ ਰੱਖਣ ਲਈ ਜ਼ਿਲ੍ਹਾ ਮੈਜਿਸਟਰੇਟ ਵਲੋਂ ਹੁਕਮ ਜਾਰੀ

ਪੰਚਾਇਤਾਂ ਚੋਣਾਂ ਦੇ ਮੱਦੇਨਜ਼ਰ ਅਮਨ ਅਤੇ ਕਾਨੂੰਨ ਵਿਵਸਥਾ ਬਣਾਏ ਰੱਖਣ ਲਈ ਜ਼ਿਲ੍ਹਾ ਮੈਜਿਸਟਰੇਟ ਵਲੋਂ ਹੁਕਮ ਜਾਰੀ

ਹੁਸ਼ਿਆਰਪੁਰ, 1 ਅਕਤੂਬਰ (ਬਿਊਰੋ) 

: ਪੰਜਾਬ ਰਾਜ ਵਿਚ ਹੋਣ ਜਾ ਰਹੀਆਂ ਪੰਚਾਇਤਾਂ ਚੋਣਾ-2024 ਦੇ ਸਨਮੁੱਖ ਜ਼ਿਲ੍ਹਾ ਹੁਸ਼ਿਆਰਪੁਰ ਦੀ ਹਦੂਦ ਅੰਦਰ ਅਮਨ ਅਤੇ ਕਾਨੂੰਨ ਵਿਵਸਥਾ ਬਣਾਏ ਰੱਖਣ ਲਈ ਜ਼ਿਲ੍ਹਾ ਮੈਜਿਸਟਰੇਟ ਕੋਮਲ ਮਿੱਤਲ ਨੇ ਜ਼ਿਲ੍ਹਾ ਹੁਸ਼ਿਆਰਪੁਰ ਦੀ ਹਦੂਦ ਅੰਦਰ ਭਾਰਤੀਯ ਨਾਗਰੀਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਹੁਸ਼ਿਆਰਪੁਰ ਦੇ ਪੇਂਡੂ ਖੇਤਰਾਂ ਦੀ ਹਦੂਦ ਅੰਦਰ ਕਿਸੇ ਵੀ ਕਿਸਮ ਦਾ ਲਾਇਸੰਸੀ ਅਸਲਾ/ਹਥਿਆਰ ਵਿਸਫੋਟਕ ਸਮੱਗਰੀ, ਕਿਰਪਾਣ, ਕਿਰਚਾ, ਭਾਲੇ ਟੋਕੇ, ਚਾਕੂ ਆਦਿ ਜਿਸ ਦੀ ਵਰਤੋਂ ਅਮਨ ਅਤੇ ਸਾਂਤੀ ਭੰਗ ਕਰਨ ਲਈ ਕੀਤੀ ਜਾ ਸਕਦੀ ਹੈ, ਕੈਰੀ ਕਰਨ ’ਤੇ ਪੂਰਨ ਪਾਬੰਦੀ ਲਗਾਈ ਜਾਂਦੀ ਹੈ। ਇਹ ਹੁਕਮ ਆਰਮੀ ਪਰਸੋਨਲ, ਪੈਰਾ ਮਿਲਟਰੀ ਫੋਰਸ, ਪੁਲਿਸ ਕਰਮਚਾਰੀਆਂ, ਬੈਂਕ ਸੁਰੱਖਿਆ ਗਾਰਡ, ਫੈਕਟਰੀ ਦੀ ਸਕਿਊਰਿਟੀ ਗਾਰਡ, ਪੈਟਰੋਲ ਪੰਪ ਮਾਲਕਾਂ, ਮਨੀ ਐਕਸਚੇਜ ਦੇ ਮਾਲਕ, ਜਿਊਲਰਜ਼ ਸ਼ਾਪ ਦੇ ਮਾਲਕ, ਸਪੋਰਟਸ ਪਰਸਨ (ਉਹ ਸ਼ੂਟਰ ਜੋ ਨੈਸ਼ਨਲ ਰਾਇਫਲ ਐਸੋਸੀਏਸ਼ਨ ਦੇ ਮੈਂਬਰ ਹੋਣ ਅਤੇ ਕਿਸੇ ਇਵੈਂਟ ਵਿਚ ਭਾਗ ਲੈ ਰਹੇ ਹੋਣ), ਉਹ ਵਿਅਕਤੀ ਜਿਨ੍ਹਾਂ ਨੂੰ ਜੈਡ ਸਕਿਊਰਿਟੀ ਮਿਲੀ ਹੋਵੇ ਜਾਂ ਜਿਨ੍ਹਾਂ ਨੂੰ ਮਾਨਯੋਗ ਅਦਾਲਤ ਵਲੋਂ ਨਿੱਜੀ ਸੁਰੱਖਿਆ ਪ੍ਰਦਾਨ ਕੀਤੀ ਗਈ ਹੋਵੇ, ’ਤੇ ਲਾਗੂ ਨਹੀਂ ਹੋਵੇਗਾ। ਇਹ ਹੁਕਮ 16 ਅਕਤੂਬਰ ਤੱਕ ਲਾਗੂ ਰਹੇਗਾ।