Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਸੀ.ਐਮ ਵਿੰਡੋ ‘ਤੇ ਪ੍ਰਾਪਤ ਸ਼ਿਕਾਇਤ ਦਾ ਨਿਪਟਾਰਾ 7 ਦਿਨਾਂ ਦੇ ਅੰਦਰ-ਅੰਦਰ ਹਰ ਹਾਲਤ ਵਿਚ ਕੀਤਾ ਜਾਵੇ : ਰਾਜੀਵ ਵਰਮਾ

ਸੀ.ਐਮ ਵਿੰਡੋ ‘ਤੇ ਪ੍ਰਾਪਤ ਸ਼ਿਕਾਇਤ ਦਾ ਨਿਪਟਾਰਾ 7 ਦਿਨਾਂ ਦੇ ਅੰਦਰ-ਅੰਦਰ ਹਰ ਹਾਲਤ ਵਿਚ ਕੀਤਾ ਜਾਵੇ : ਰਾਜੀਵ ਵਰਮਾ

ਨਵਾਂਸ਼ਹਿਰ, 1 ਅਕਤੂਬਰ (ਐਸ ਕੇ ਜੋਸ਼ੀ) 

: मी.ਐਮ ਵਿੰਡੋ ‘ਤੇ ਪ੍ਰਾਪਤ ਸ਼ਿਕਾਇਤਾਂ ਸਬੰਧੀ ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ ਦੀ ਪ੍ਰਧਾਨਗੀ ਹੇਠ ਅੱਜ ਇਕ ਰਿਵਿਊ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਹੋਏ। ਵਧੀਕ ਡਿਪਟੀ ਕਮਿਸ਼ਨਰ ਨੇ ਇਸ ਦੌਰਾਨ ਹਦਾਇਤ ਕੀਤੀ ਕਿ ਸੀ.ਐਮ ਵਿੰਡੋ ‘ਤੇ ਪ੍ਰਾਪਤ ਸ਼ਿਕਾਇਤ ਦਾ ਨਿਪਟਾਰਾ 7 ਦਿਨਾਂ ਦੇ ਅੰਦਰ-ਅੰਦਰ ਹਰ ਹਾਲਤ ਵਿਚ ਕਰਨਾ ਯਕੀਨੀ ਬਣਾਇਆ ਜਾਵੇ।
ਇਸ ਮੌਕੇ ਦੱਸਿਆ ਗਿਆ ਕਿ ਸੀ.ਐਮ ਵਿੰਡੋ ‘ਤੇ ਪੈਡਿੰਗ 22 ਸ਼ਿਕਾਇਤਾਂ ਵਿਚੋਂ 12 ਸ਼ਿਕਾਇਤਾਂ ਦਾ ਨਿਪਟਾਰਾ ਕਰ ਦਿੱਤਾ ਗਿਆ ਹੈ ਅਤੇ ਬਾਕੀ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਾਰਵਾਈ ਅਧੀਨ ਹੈ। ਇਸੇ ਤਰ੍ਹਾਂ ਪੀ.ਜੀ.ਆਰ.ਐਸ ਪੋਰਟਲ ‘ਤੇ ਪ੍ਰਾਪਤ 66 ਸ਼ਿਕਾਇਤਾਂ ਵਿਚੋਂ 16 ਸ਼ਿਕਾਇਤਾਂ ਦਾ ਨਿਪਟਾਰਾ ਹੋ ਚੁੱਕਾ ਹੈ। । ਵਧੀਕ ਡਿਪਟੀ ਕਮਿਸ਼ਨਰ ਰਾਜੀਵ ਵਰਮਾ ਨੇ ਮੀਟਿੰਗ ਵਿਚ ਹਾਜ਼ਰ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੀ.ਐਮ ਵਿੰਡੋ/ਪੀ.ਜੀ.ਆਰ.ਐਸ ਪੋਰਟਲ ‘ਤੇ ਪ੍ਰਾਪਤ ਹੋਣ ਵਾਲੀਆਂ ਸ਼ਿਕਾਇਤਾਂ ਦੀ ਰਿਪੋਰਟ ਨਿਰਧਾਰਿਤ ਸਮੇਂ ਦੇ ਅੰਦਰ-ਅੰਦਰ ਉਨ੍ਹਾਂ ਦੇ ਦਫ਼ਤਰ ਨੂੰ ਭੇਜੀ ਜਾਵੇ।
ਇਸ ਤੋਂ ਇਲਾਵਾ ਉਨ੍ਹਾਂ ਸੇਵਾ ਕੇਂਦਰ ਦੀ ਪੈਂਡੈਂਸੀ ਦਾ ਵੀ ਰਿਵਿਊ ਲਿਆ। ਉਨ੍ਹਾਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ/ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਸੇਵਾ ਕੇਂਦਰ ਵਲੋਂ ਪ੍ਰਾਪਤ ਸੇਵਾਵਾਂ ਦਾ ਮਿੱਥੇ ਸਮੇਂ ਦੇ ਅੰਦਰ-ਅੰਦਰ ਨਿਪਟਾਰਾ ਕਰਨਾ ਯਕੀਨੀ ਬਣਾਇਆ ਜਾਵੇ ਤਾਂ ਜੋ ਬਿਨੈਕਾਰਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਸਮੇਂ ਸਿਰ ਦਸਤਾਵੇਜ਼ ਮੁਕੰਮਲ ਹੋ ਕੇ ਮਿਲ ਸਕਣ।

ਫੋਟੋ ਕੈਪਸ਼ਨ : ਸੀ.ਐਮ ਵਿੰਡੋ ਅਤੇ ਪੀ.ਜੀ.ਆਰ.ਐਸ ਪੋਰਟਲ ‘ਤੇ ਪ੍ਰਾਪਤ ਹੋਣ ਵਾਲੀਆਂ ਸ਼ਿਕਾਇਤਾਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਰਾਜੀਵ ਵਰਮਾ।