Prime Punjab Times

Latest news
ਪੰਜਾਬ 'ਚ 129 DSPs ਦੇ ਹੇਏ ਤਬਾਦਲੇ, ਹਰਗੁਰਦੇਵ ਸਿੰਘ ਅਤੇ ਸੁਖਪਾਲ ਸਿੰਘ ਦਸੂਹਾ ਤੇ ਟਾਂਡਾ ਦੇ ਹੋਣਗੇ ਨਵੇਂ DSP ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਚੱਲ ਰਹੀਆਂ ਸਕੀਮਾਂ, ਪ੍ਰੋਗਰਾਮਾਂ ਅਤੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦੇ ਵਿਦਿਆਰਥੀਆਂ ਵੱਲੋਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ,ਪ੍ਰਿੰਸੀਪਲ ਵੱਲੋਂ ਸਨਮਾਨਿਤ ਖਾਲਸਾ ਕਾਲਜ ਵਿਖੇ ਐਨ.ਐੱਸ.ਐੱਸ.ਯੂਨਿਟ ਵੱਲੋਂ 'ਠੋਸ ਕਚਰਾ ਪ੍ਰਬੰਧਨ' ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ... DAV ਪਬਲਿਕ ਸਕੂਲ ਗੜਦੀਵਾਲਾ ਦੇ ਸੀ.ਬੀ.ਐਸ.ਈ ਬੋਰਡ ਦਸਵੀਂ ਜਮਾਤ ਦਾ ਨਤੀਜਾ 100 ਪ੍ਰਤੀਸ਼ਤ ਰਿਹਾ ਖ਼ਾਲਸਾ ਕਾਲਜ ਵਿਖੇ 'ਭਾਰਤੀ ਗਿਆਨ ਪ੍ਰਣਾਲੀ' ਤਹਿਤ ਗਣਿਤ ਵਿਭਾਗ ਵੱਲੋਂ ਵਿਸ਼ੇਸ਼ ਲੈਕਚਰ ਕਰਵਾਇਆ ਗਿਆ KMS ਕਾਲਜ ਦੇ ਬੀ.ਸੀ.ਏ ਪੰਜਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ – ਪ੍ਰਿੰਸੀਪਲ ਡਾ. ਮਾਨਵ ਸੈਣੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 150 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ
ADVERTISEMENT
You are currently viewing ਬਾਬਾ ਦੀਪ ਸਿੰਘ ਸੇਵਾ ਦਲ ਐਂਡ ਵੈਲਫੇਅਰ ਸੁਸਾਇਟੀ ਗੜ੍ਹਦੀਵਾਲਾ ਨੇ ਇੱਕ ਲਾਪਤਾ ਬੱਚੇ ਨੂੰ ਪਰਿਵਾਰ ਨਾਲ ਮਿਲਾਇਆ

ਬਾਬਾ ਦੀਪ ਸਿੰਘ ਸੇਵਾ ਦਲ ਐਂਡ ਵੈਲਫੇਅਰ ਸੁਸਾਇਟੀ ਗੜ੍ਹਦੀਵਾਲਾ ਨੇ ਇੱਕ ਲਾਪਤਾ ਬੱਚੇ ਨੂੰ ਪਰਿਵਾਰ ਨਾਲ ਮਿਲਾਇਆ

ਗੜ੍ਹਦੀਵਾਲਾ 1 ਅਕਤੂਬਰ (ਚੌਧਰੀ) 

: ਬਾਬਾ ਦੀਪ ਸਿੰਘ ਸੇਵਾ ਦਲ ਐਂਡ ਵੈਲਫੇਅਰ ਸੁਸਾਇਟੀ ਗੜ੍ਹਦੀਵਾਲਾ ਨੇ ਇੱਕ ਹੋਰ ਲਾਪਤਾ ਬੱਚੇ ਨੂੰ ਉਸਦੇ ਪਰਿਵਾਰ ਨਾਲ ਮਿਲਾਇਆ ਹੈ ।ਇਸ ਮੌਕੇ ਜਾਣਕਾਰੀ ਦਿੰਦਿਆਂ ਸੁਸਾਇਟੀ ਦੇ ਮੁੱਖ ਸੇਵਾਦਾਰ ਮਨਜੋਤ ਸਿੰਘ ਤਲਵੰਡੀ ਨੇ ਦੱਸਿਆ ਕਿ ਇਸ ਬੱਚਾ ਕੱਲ ਪਿੰਡ ਭਾਨਾ ਦੇ ਲਾਗਿਓ ਲਾਵਾਰਿਸ ਹਾਲਤ ਵਿਚ ਮਿਲਿਆ ਸੀ ਤੇ ਆਪਣੇ ਬਾਰੇ ਕੁੱਝ ਵੀ ਨਹੀਂ ਦੱਸ ਰਿਹਾ ਸੀ। ਜਦੋਂ  ਸੰਸਥਾ ਵਲੋਂ ਸ਼ੋਸ਼ਲ ਮੀਡੀਆ ਤੇ ਇਸ ਬੱਚੇ ਦੀ ਵੀਡੀਓ ਬਣਾ ਕੇ ਪਾਈ ਗਈ। ਬੱਚੇ ਨੂੰ ਕੋਈ ਨਸ਼ੀਲੀ ਚੀਜ ਦੇਣ ਨਾਲ ਬੱਚਾ ਆਪਣੇ ਬਾਰੇ ਸਭ ਕੁੱਝ ਭੁੱਲ ਚੁੱਕਾ ਸੀ।ਅੱਜ ਸਵੇਰੇ ਜਦੋਂ ਬੱਚੇ ਤੇ ਨਸ਼ੀਲੀ ਦਵਾਈ ਦਾ ਅਸਰ ਖਤਮ ਹੋਇਆ ਤੇ ਬੱਚੇ ਨੇ ਦੱਸਿਆ ਕਿ ਉਹ ਆਪਣੇ ਮਾਮਿਆਂ ਦੇ ਪਿੰਡ ਪਠਾਨਕੋਟ ਤੋਂ ਵਾਪਸ ਆਪਣੇ ਪਿੰਡ ਫਰੀਦਕੋਟ ਜਾ ਰਿਹਾ ਸੀ ਤੇ ਦਸੂਹਾ ਰੇਲਵੇ ਸਟੇਸ਼ਨ ਤੇ ਕਿਸੇ ਵਿਅਕਤੀ ਵਲੋਂ ਉਸ ਨੂੰ ਟਾਫੀ ਦੇ ਵਿਚ ਕੋਈ ਨਸ਼ੀਲੀ ਚੀਜ ਦੇਣ ਨਾਲ ਉਹ ਸਭ ਕੁੱਝ ਭੁੱਲ ਗਿਆ। ਸੋਸਾਇਟੀ ਨੇ ਫਿਰ ਪਰਿਵਾਰ ਨਾਲ ਸੰਪਰਕ ਕੀਤਾ ਤਾਂ ਉਸ ਦੇ ਪਿਤਾ ਰਾਜ ਕੁਮਾਰ, ਮਾਤਾ, ਮਾਮੇ ਤੇ ਕੌਸਲਰ ਫਰੀਦਕੋਟ ਬੱਚੇ ਨੂੰ ਲੈਣ ਲਈ ਗੁਰ ਆਸਰਾ ਸੇਵਾ ਘਰ ਪਿੰਡ ਬਾਹਗਾ ਵਿਖੇ ਪਹੁੰਚੇ ਤੇ ਸਹੀ ਸਲਾਮਤ ਬੱਚੇ ਨੂੰ ਪਰਿਵਾਰ ਦੇ ਹਵਾਲੇ ਕਰ ਦਿੱਤਾ ਗਿਆ। ਇਸ ਮੌਕੇ ਸੋਸਾਇਟੀ ਦੇ ਮੁੱਖ ਸੇਵਾਦਾਰ ਸ ਮਨਜੋਤ ਸਿੰਘ ਤਲਵੰਡੀ, ਕੈਸ਼ੀਅਰ ਪ੍ਰਸ਼ੋਤਮ ਸਿੰਘ ਬਾਹਗਾ, ਮਨਿੰਦਰ ਸਿੰਘ, ਜਸਵਿੰਦਰ ਸਿੰਘ ਆਦਿ ਹਾਜ਼ਰ ਸਨ।

 

error: copy content is like crime its probhihated