Prime Punjab Times

Latest news
ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ...
ADVERTISEMENT
You are currently viewing ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਵੱਲੋਂ ਬਲਾਕ ਟਾਂਡਾ ਦੇ ਵੱਖ-ਵੱਖ ਪਿੰਡਾਂ ਦਾ ਦੌਰਾ

ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਵੱਲੋਂ ਬਲਾਕ ਟਾਂਡਾ ਦੇ ਵੱਖ-ਵੱਖ ਪਿੰਡਾਂ ਦਾ ਦੌਰਾ

ਟਾਂਡਾ / ਦਸੂਹਾ , 02 ਅਕਤੂਬਰ (ਚੌਧਰੀ) 

ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਅਤੇ ਇਸਦੇ ਸੁਚੱਜੇ ਪ੍ਰਬੰਧਨ ਲਈ ਕੀਤਾ ਪ੍ਰੇਰਿਤ

: ਡਿਪਟੀ ਕਮਿਸ਼ਨਰ ਕੋਮਲ ਮਿੱਤਲ ਅਤੇ ਐਸ.ਐਸ.ਪੀ. ਹੁਸ਼ਿਆਰਪੁਰ ਸੁਰਿੰਦਰ ਲਾਂਬਾ ਵੱਲੋਂ ਅੱਜ ਬਲਾਕ ਟਾਂਡਾ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਗਿਆ। ਇਨ੍ਹਾਂ ਪਿੰਡਾਂ ਵਿੱਚ ਬੈਂਸ ਅਵਾਨ, ਪੁਲ ਪੁਖਤਾ, ਦੁਬੁਰਜੀ, ਮਿਆਣੀ, ਤੱਲਾ, ਮਦਾ, ਗਿਲਜੀਆਂ, ਕਮਾਲਪੁਰ, ਅਲਾਵਲ ਈਸਾ ਅਤੇ ਬੱਲਰਾ ਸ਼ਾਮਲ ਸਨ। ਇਸ ਦੌਰਾਨ ਮੁੱਖ ਖੇਤੀਬਾੜੀ ਅਫਸਰ ਹੁਸ਼ਿਆਰਪੁਰ ਡਾ. ਦਵਿੰਦਰ ਸਿੰਘ ਵੀ ਹਾਜ਼ਰ ਸਨ।

ਇਸ ਮੌਕੇ ‘ਤੇ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਨੇ ਕਿਸਾਨਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਕਰਦਿਆਂ ਕਿਹਾ ਕਿ ਪਰਾਲੀ ਸਾੜਨ ਨਾਲ ਵਾਤਾਵਰਣ ਨੂੰ ਭਾਰੀ ਨੁਕਸਾਨ ਹੁੰਦਾ ਹੈ ਅਤੇ ਨਾਲ ਹੀ ਜ਼ਮੀਨ ਵਿਚ ਮੌਜੂਦ ਸੂਖਮ ਜੀਵ ਨਾਸ ਹੋ ਜਾਂਦੇ ਹਨ, ਜਿਸ ਨਾਲ ਮਿੱਟੀ ਦੀ ਉਰਵਰਕ ਸ਼ਕਤੀ ਘੱਟ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਜੇ ਪਰਾਲੀ ਨੂੰ ਖੇਤ ਵਿੱਚ ਹੀ ਮਿਲਾ ਦਿੱਤਾ ਜਾਵੇ, ਤਾਂ ਮਿੱਟੀ ਦੀ ਉਪਜਾਊ ਸ਼ਕਤੀ ਵਿੱਚ ਵੀ ਵਾਧਾ ਕੀਤਾ ਜਾ ਸਕਦਾ ਹੈ। ਅਧਿਕਾਰੀਆਂ ਨੇ ਕਿਸਾਨਾਂ ਨੂੰ ਇਹ ਵੀ ਦੱਸਿਆ ਕਿ ਉਹ ਬੇਲਰ ਮਸ਼ੀਨਾਂ ਦੀ ਵਰਤੋਂ ਕਰਕੇ ਪਰਾਲੀ ਨੂੰ ਖੇਤ ਤੋਂ ਬਾਹਰ ਕੱਢ ਸਕਦੇ ਹਨ।

ਇਸ ਦੌਰਾਨ ਪੂਸਵ ਬਾਇਓ ਫਿਊਲ ਦੇ ਸੇਵਕ ਸ਼ਰਮਾ ਅਤੇ ਰਾਣਾ ਇੰਟਰਪ੍ਰਾਈਜ਼ ਹੁਸ਼ਿਆਰਪੁਰ ਦੇ ਗੁਰਪ੍ਰੀਤ ਅਟਵਾਲ ਨੂੰ ਕਿਸਾਨਾਂ ਨਾਲ ਪਰਾਲੀ ਪ੍ਰਬੰਧਨ ਲਈ ਰਾਬਤਾ ਕਰਵਾਇਆ ਗਿਆ। ਡਿਪਟੀ ਕਮਿਸ਼ਨਰ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਜ਼ਿਲ੍ਹੇ ਵਿੱਚ ਸ਼ਾਮ 7 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਈਨ ਮਸ਼ੀਨਾਂ ਨਾਲ ਝੋਨੇ ਦੀ ਕਟਾਈ ਕਰਨ ‘ਤੇ ਪਾਬੰਦੀ ਹੈ।

ਐਸ.ਡੀ.ਐਮ. ਟਾਂਡਾ ਪੰਕਜ ਕੁਮਾਰ ਨੇ ਬਲਾਕ ਟਾਂਡਾ ਵਿੱਚ ਅੱਗ ਦੀਆਂ ਘਟਨਾਵਾਂ ਨੂੰ ਘਟਾਉਣ ਲਈ ਖੇਤੀਬਾੜੀ ਅਧਿਕਾਰੀਆਂ ਨੂੰ ਹਦਾਇਤ ਦਿੱਤੀ ਕਿ ਉਹ ਕਿਸਾਨਾਂ ਤੱਕ ਮਸ਼ੀਨਰੀ ਪੁਹੰਚਾਉਣ ਦੇ ਯਤਨ ਕਰਨ।

ਮੁੱਖ ਖੇਤੀਬਾੜੀ ਅਫਸਰ ਹੁਸ਼ਿਆਰਪੁਰ ਡਾ. ਦਵਿੰਦਰ ਸਿੰਘ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਖੇਤੀਬਾੜੀ ਵਿਭਾਗ ਵੱਲੋਂ ਪਿੰਡਾਂ ਵਿੱਚ ਮਸ਼ੀਨਰੀ ਪਹੁੰਚਾਈ ਜਾ ਰਹੀ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਇਸ ਮਸ਼ੀਨਰੀ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਪਰਾਲੀ ਸਾੜਨ ਤੋਂ ਬਚਣ ਦੀ ਅਪੀਲ ਕੀਤੀ।

ਅਖੀਰ ਵਿੱਚ ਖੇਤੀਬਾੜੀ ਅਧਿਕਾਰੀ ਟਾਂਡਾ ਡਾ. ਯਸ਼ਪਾਲ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਕੀਤੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਕਿਸਾਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ‘ਤੇ ਐਸ.ਪੀ. ਸਰਬਜੀਤ ਬਾਹੀਆਂ, ਡੀ.ਐਸ.ਪੀ. ਟਾਂਡਾ ਦਵਿੰਦਰ ਸਿੰਘ ਬਾਜਵਾ, ਖੇਤੀਬਾੜੀ ਵਿਕਾਸ ਅਧਿਕਾਰੀ ਡਾ. ਲਵਜੀਤ ਸਿੰਘ, ਐਸ.ਐਚ.ਓ. ਟਾਂਡਾ ਗੁਰਿੰਦਰਜੀਤ ਸਿੰਘ ਨਾਗਰਾ, ਟਾਂਡਾ ਖੇਤੀਬਾੜੀ ਵਿਭਾਗ ਦੀ ਟੀਮ, ਸਤਿੰਦਰ ਸਿੰਘ, ਸਕੱਤਰੀ ਮਨਿੰਦਰ ਸਿੰਘ ਮਿਆਣੀ ਅਤੇ ਹੋਰ ਕਿਸਾਨ ਮੌਜੂਦ ਸਨ।

error: copy content is like crime its probhihated