Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਸੀਨੀਅਰ ਸਿਟੀਜ਼ਨਜ਼ ਵੈਲਫੇਅਰ ਐਸੋਸੀਏਸ਼ਨ ਰਜਿ. ਦਸੂਹਾ ਵੱਲੋਂ ਗਾਂਧੀ ਜਯੰਤੀ ਮਨਾਈ ਗਈ – ਚੌਧਰੀ ਕੁਮਾਰ ਸੈਣੀ

ਸੀਨੀਅਰ ਸਿਟੀਜ਼ਨਜ਼ ਵੈਲਫੇਅਰ ਐਸੋਸੀਏਸ਼ਨ ਰਜਿ. ਦਸੂਹਾ ਵੱਲੋਂ ਗਾਂਧੀ ਜਯੰਤੀ ਮਨਾਈ ਗਈ – ਚੌਧਰੀ ਕੁਮਾਰ ਸੈਣੀ

ਦਸੂਹਾ 3 ਅਕਤੂਬਰ (ਚੌਧਰੀ) 

: ਸੀਨੀਅਰ ਸਿਟੀਜ਼ਨਜ਼ ਵੈਲਫੇਅਰ ਐਸੋਸੀਏਸ਼ਨ ਰਜਿ. ਦਸੂਹਾ ਦੀ ਵਿਸ਼ੇਸ਼ ਮੀਟਿੰਗ ਕਰਨਲ ਜੋਗਿੰਦਰ ਲਾਲ ਸ਼ਰਮਾ ਦੀ ਅਗਵਾਈ ਹੇਠ ਹੋਈ। ਮੀਟਿੰਗ ਦੀ ਜਾਣਕਾਰੀ ਦਿੰਦੇ ਹੋਏ ਸਕੱਤਰ ਜਰਨਲ ਚੌਧਰੀ ਕੁਮਾਰ ਸੈਣੀ ਨੇ ਦੱਸਿਆ ਕਿ ਗਾਂਧੀ ਜਯੰਤੀ ਦੇ ਮੌਕੇ ਤੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਅਤੇ ਲਾਲ ਬਹਾਦਰ ਸ਼ਾਸਤਰੀ ਜੀ ਦੇ ਜੀਵਨ ਅਤੇ ਉਪਲੱਬਧੀਆਂ ਨੂੰ ਯਾਦ ਕੀਤਾ ਗਿਆ। ਉਹਨਾਂ ਦੇ ਜੀਵਨ ਅਤੇ ਦੇਸ਼ ਦੀ ਆਜ਼ਾਦੀ ਦੀ ਦੀ ਲੜਾਈ ਵਿੱਚ ਦਿੱਤੇ ਯੋਗਦਾਨ ਬਾਰੇ ਰੌਸ਼ਨੀ ਪਾਈ। ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਮਹਾਤਮਾ ਗਾਂਧੀ ਦੇ ਜਨਮ ਦਿਵਸ ਦੇ ਮੌਕੇ ਤੇ ਪੂਰੇ ਦੇਸ਼ ਵਿੱਚ ਸਵੱਛਤਾ ਪਖਵਾੜਾ ਦੀ ਮੁਹਿੰਮ ਸ਼ੁਰੂ ਕਰਨ ਬਾਰੇ ਵਿਚਾਰ ਵਟਾਂਦਰਾ ਕੀਤਾ ਅਤੇ ਸੀਨੀਅਰ ਸਿਟੀਜ਼ਨਜ਼ ਵੱਲੋਂ ਇਸ ਮੁਹਿੰਮ ਵਿੱਚ ਹਿੱਸਾ ਲੈਣ ਦਾ ਪ੍ਰੋਗਰਾਮ ਬਣਾਇਆ ਗਿਆ। ਇਸ ਵਿਸ਼ੇਸ਼ ਮੀਟਿੰਗ ਵਿੱਚ ਗਾਂਧੀ ਜਯੰਤੀ ਦੇ ਨਾਲ ਨਾਲ ਚੌਧਰੀ ਕੁਮਾਰ ਸੈਣੀ ਸਕੱਤਰ ਜਰਨਲ ਦਾ ਵੀ ਜਨਮ ਦਿਵਸ ਵਿਊ ਰੈਸਟੋਰੈਂਟ, ਪ੍ਰੀਤਮ ਮਾਲ, ਵਿਜੈ ਮਾਰਕਿਟ, ਦਸੂਹਾ ਵਿਖੇ ਮਨਾਇਆ ਗਿਆ ਅਤੇ ਮੀਟਿੰਗ ਤੋਂ ਬਾਅਦ ਲੰਚ ਦਾ ਪ੍ਰਬੰਧ ਵੀ ਕੀਤਾ ਗਿਆ। ਇਸ ਵਿਸ਼ੇਸ਼ ਮੀਟਿੰਗ ਵਿੱਚ ਰਿਟਾਇਰਡ ਪ੍ਰਿੰਸੀਪਲ ਸਤੀਸ਼ ਕਾਲੀਆ, ਡਾ. ਦਿਲਬਾਗ ਸਿੰਘ ਹੁੰਦਲ, ਜਗਜੀਤ ਸਿੰਘ ਬਲੱਗਣ, ਬ੍ਰਹਮ ਦੇਵ ਰੱਲਹਣ, ਅਨਿਲ ਕੁਮਾਰ ਐਨ.ਆਰ.ਆਈ, ਮਾਸਟਰ ਰਮੇਸ਼, ਸੁਰਿੰਦਰ ਨਾਥ ਸ਼ਰਮਾ, ਸ਼ਾਮ ਨਾਥ ਮਹਿਤਾ, ਵਿਪਨ ਕੁਮਾਰ ਗੰਭੀਰ, ਧਰਮਪਾਲ ਸਲਗੋਤਰਾ, ਕਮਾਂਡੈਂਟ ਬਖਸ਼ੀਸ਼ ਸਿੰਘ, ਮਾਸਟਰ ਜਗਮੋਹਨ ਸ਼ਰਮਾ, ਰਾਜਿੰਦਰ ਸਿੰਘ ਟਿੱਲੂਵਾਲ ਅਤੇ ਹਰਭਜਨ ਸਿੰਘ ਆਦਿ ਹਾਜ਼ਰ ਸਨ।

ਫੋਟੋ : ਗਾਂਧੀ ਜਯੰਤੀ ਮਨਾਉਂਦੇ ਹੋਏ ਜੋਗਿੰਦਰ ਲਾਲ ਸ਼ਰਮਾ, ਚੌਧਰੀ ਕੁਮਾਰ ਸੈਣੀ, ਸਤੀਸ਼ ਕਾਲੀਆ, ਡਾ. ਦਿਲਬਾਗ ਸਿੰਘ ਹੁੰਦਲ ਅਤੇ ਹੋਰ ਸ਼ਖਸ਼ੀਅਤਾਂ।