Prime Punjab Times

Latest news
ਸਰਹੱਦੀ ਖੇਤਰ ਕਲਾਨੌਰ ਦੇ ਨਿੱਜੀ ਹਸਪਤਾਲ ’ਚ ਧਮਾਕਾ, ਐਸਐਸਪੀ ਗੁਰਦਾਸਪੁਰ ਮੌਕੇ ’ਤੇ ਪਹੁੰਚੇ ਡਿਪਟੀ ਕਮਿਸ਼ਨਰ ਵਲੋਂ ਸ.ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਬਜਵਾੜਾ ਨੂੰ ਜਲਦ ਮੁਕੰਮਲ ਕਰਨ ਦੀ ਲ... ਨਗਰ ਕੌਂਸਲ ਸ਼ਾਮਚੁਰਾਸੀ ਦੀ ਹਦੂਦ ਅੰਦਰ 14 ਜੂਨ ਤੱਕ ਹਥਿਆਰ ਲੈ ਕੇ ਚੱਲਣ 'ਤੇ ਪੂਰਨ ਪਾਬੰਦੀ ਚੋਣਾਂ 'ਚ ਜਿੱਤੇ ਕਾਂਗਰਸ ਦੇ ਉਮੀਦਵਾਰ ਦੇ ਪਤੀ ਭੁਲਾ ਰਾਣਾ ਤੇ ਜਾਨ+ਲੇਵਾ ਹ+ਮ+ਲਾ... ਸ਼ਹੀਦ ਏਐਸਆਈ ਜੋਗਾ ਸਿੰਘ ਦੇ ਪਰਿਵਾਰ ਨਾਲ ਬੀਜੇਪੀ ਆਗੂਆਂ ਨੇ ਕੀਤਾ ਦੁੱਖ ਸਾਂਝਾ KMS ਕਾਲਜ ਵੱਲੋਂ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਦੀ ਸ਼ੁਰੂਆਤ ਐਚ.ਪੀ.ਵੀ. ਟੀਕਾਕਰਨ ਮੁਹਿੰਮ ’ਚ 90 ਦਿਨ ਦਾ ਵਿਸਥਾਰ, ਮਾਪੇ ਬੇਟੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ : ਆਸ਼ਿਕਾ ਜੈਨ *DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ* ਸ਼ਹੀਦ ਏਐਸਆਈ ਜੋਗਾ ਸਿੰਘ ਨੂੰ ਡੀਜੀਪੀ ਪੰਜਾਬ ਵੱਲੋਂ ਸ਼ਰਧਾਂਜਲੀ, ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਸੂਹਾ ਦੇ 15 ਵਾਰਡਾਂ ‘ਚੋਂ 13 ਵਾਰਡਾਂ ‘ਚ ਆਮ ਆਦਮੀ ਪਾਰਟੀ ਅਤੇ 2 ਵਾਰਡਾਂ ‘ਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਹੇ ਜੇਤੂ
ADVERTISEMENT
You are currently viewing ਪਰਮਜੀਤ ਸਿੰਘ ਗਿੱਲ ਨੇ ਦਾਰਾਸਲਾਮ ਵਿਖੇ ਕੀਤਾ ਰਾਮ ਲੀਲਾ ਦਾ ਉਦਘਾਟਨ

ਪਰਮਜੀਤ ਸਿੰਘ ਗਿੱਲ ਨੇ ਦਾਰਾਸਲਾਮ ਵਿਖੇ ਕੀਤਾ ਰਾਮ ਲੀਲਾ ਦਾ ਉਦਘਾਟਨ

ਬਟਾਲਾ ( ਅਵਿਨਾਸ਼ ਸ਼ਰਮਾ‌)

ਮਰਿਆਦਾ ਪੁਰਸ਼ੋਤਮ ਪ੍ਰਭੂ ਸ੍ਰੀ ਰਾਮ ਦਾ ਸੰਦੇਸ਼ ਘਰ ਘਰ ਪਹੁੰਚਾਉਣਾ ਸਮੇਂ ਦੀ ਲੋੜ : ਗਿੱਲ

: ਮਰਿਆਦਾ ਪੁਰਸ਼ੋਤਮ ਪ੍ਰਭੂ ਸ੍ਰੀ ਰਾਮ ਦਾ ਸੰਦੇਸ਼ ਘਰ ਘਰ ਪਚਾਉਣਾ ਸਮੇਂ ਦੀ ਮੁੱਖ ਲੋੜ ਹੈ ਜਿਸ ਕਰਕੇ ਸਾਨੂੰ ਆਪਣੇ ਜੀਵਨ ਦਾ ਨਜ਼ਰੀਆ ਬਦਲਦੇ ਹੋਏ ਇਸ ਵੱਲ ਧਿਆਨ ਕੇਂਦਰਿਤ ਕਰਨਾ ਚਾਹੀਦਾ ਹੈ ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਹਿਮਾਲਿਆ ਪਰਿਵਾਰ ਸੰਗਠਨ ਦੇ ਕੌਮੀ ਮੀਤ ਪ੍ਰਧਾਨ ਅਤੇ ਲੋਕ ਸਭਾ ਹਲਕਾ ਗੁਰਦਾਸਪੁਰ ਦੇ ਸੀਨੀਅਰ ਆਗੂ ਉਘੇ ਸਮਾਜ ਸੇਵਕ ਪਰਮਜੀਤ ਸਿੰਘ ਗਿੱਲ ਨੇ ਸਥਾਨਕ ਪ੍ਰੇਮ ਨਗਰ, ਦਾਰਾਸਲਾਮ ਵਿਖੇ ਦਿ ਕ੍ਰਿਸ਼ਨਾ ਦੀਵਾਨ ਡਰਾਮਾਟਿਕ ਕਲੱਬ ਵੱਲੋਂ ਹਰ ਸਾਲ ਆਯੋਜਿਤ ਕੀਤੇ ਜਾਂਦੇ ਰਾਮਲੀਲਾ ਸਮਾਗਮ ਦੇ ਉਦਘਾਟਣ ਕਰਨ ਤੋਂ ਬਾਅਦ ਸੰਬੋਧਨ ਕਰਦਿਆਂ ਕੀਤਾ।

ਉਹਨਾਂ ਨੇ ਕਿਹਾ ਕਿ ਇਲਾਕਾ ਨਿਵਾਸੀਆਂ ਅਤੇ ਕਲੱਬ ਦੇ ਪ੍ਰਬੰਧਕਾਂ ਵੱਲੋਂ ਹਰ ਸਾਲ ਰਾਮਲੀਲਾ ਸਮਾਗਮ ਦਾ ਆਯੋਜਨ ਕਰਨਾ ਸਲਾਘਾਯੋਗ ਹੈ ਕਿਉਂਕਿ ਅਜਿਹੇ ਸਮਾਗਮਾਂ ਦੇ ਨਾਲ ਸਾਡੀ ਨੌਜਵਾਨ ਪੀੜੀ ਆਪਣੇ ਵਿਰਸੇ ਅਤੇ ਪੁਰਖਿਆਂ ਦੇ ਪਾਏ ਹੋਏ ਪੂਰਨਿਆਂ ਤੋਂ ਜਾਣੂ ਹੁੰਦੀ ਹੈ ਅਤੇ ਉਹਨਾਂ ਦੇ ਦਰਸਾਏ ਰਾਹ ਤੇ ਚੱਲਣ ਲਈ ਪ੍ਰੇਰਿਤ ਹੁੰਦੀ ਹੈ

ਉਹਨਾਂ ਨੇ ਕਿਹਾ ਕਿ ਸਦੀਆਂ ਦੀ ਜਦੋਜਹਿਦ ਤੋਂ ਬਾਅਦ ਅਯੋਧਿਆ ਵਿਖੇ ਭਗਵਾਨ ਸ੍ਰੀ ਰਾਮ ਜੀ ਦਾ ਜਨਮ ਸਥਾਨ ਵਿਖੇ ਉਹਨਾਂ ਦਾ ਮੰਦਿਰ ਬਣ ਕੇ ਤਿਆਰ ਹੋਇਆ ਹੈ ਉਸ ਤੋਂ ਬਾਅਦ ਇਹ ਪਹਿਲੀ ਰਾਮਲੀਲਾ ਦਾ ਮੰਚਨ ਹੋ ਰਿਹਾ ਹੈ। ਜਿਸ ਲਈ ਇਹ ਜਰੂਰੀ ਹੋ ਜਾਂਦਾ ਹੈ ਕਿ ਸਾਨੂੰ ਅਜਿਹੇ ਸਮਾਗਮ ਹੋਰ ਵੱਡੇ ਪੱਧਰ ਤੇ ਕਰਵਾਏ ਜਾਣ ਅਤੇ ਪ੍ਰਭੂ ਸ਼੍ਰੀ ਰਾਮ ਦਾ ਸ਼ਾਂਤੀ, ਸਦਭਾਵਨਾ ਅਤੇ ਮਰਿਆਦਾ ਦਾ ਸੰਦੇਸ਼ ਘਰ ਘਰ ਪਹੁੰਚਾਇਆ ਜਾਵੇ ਤਾਂ ਜੋ ਅਜੋਕੇ ਸਮੇਂ ਵਿੱਚ ਬੁਰਾਈਆਂ ਅਤੇ ਹੋਰ ਸਮਾਜਿਕ ਕੁਰੀਤੀਆਂ ਵਿੱਚ ਧਸਦੀ ਜਾ ਰਹੀ ਲੋਕਾਈ ਨੂੰ ਸੱਚ ,ਪ੍ਰੇਮ ,ਸਦਭਾਵਨਾ ਅਤੇ ਪ੍ਰਭੂ ਸਿਮਰਨ ਦਾ ਰਾਹ ਦਰਸਾਇਆ ਜਾ ਸਕੇ।

error: copy content is like crime its probhihated