Prime Punjab Times

Latest news
ਖ਼ਾਲਸਾ ਕਾਲਜ ਵਿਖੇ ਸਾਈਬਰ ਜਾਗਰੂਕਤਾ ਦਿਵਸ ਮਨਾਇਆ ਗਿਆ ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦੇ ਰੋਸ 'ਚ ਗੜ੍ਹਦੀਵਾਲਾ ਰਿਹਾ ਮੁਕੰਮਲ ਬੰਦ,ਮੁੱਖ ਮੰਤਰੀ ਦੇ ਨਾਮ ਐੱਸ.ਐਚ.ਓ ਧੂਤ ਨੂ... ਮੁਲਾਜ਼ਮ ਅਤੇ ਪੈਨਸ਼ਨਰ ਸਾਂਝੀ ਤਾਲਮੇਲ ਕਮੇਟੀ ਦੀ ਗੜ੍ਹਦੀਵਾਲਾ ਵਿਖੇ ਹੋਈ ਅਹਿਮ ਮੀਟਿੰਗ *ਨਸ਼ੀਲੀਆਂ ਗੋਲੀਆਂ ਸਮੇਤ ਇੱਕ ਨੌਜਵਾਨ ਆਇਆ ਪੁਲਿਸ ਅੜਿੱਕੇ* ਦਿਸ਼ਾਤ ਬਹਿਲ ਪ੍ਰਧਾਨ ਅਤੇ ਮੋਨਿਕਾ ਗੁਪਤਾ ਨਗਰ ਕੌਂਸਲ ਗੜ੍ਹਦੀਵਾਲਾ ਦੇ ਵਾਈਸ ਪ੍ਰਧਾਨ ਬਣੇ 15 ਸਤੰਬਰ ਨੂੰ ਜ਼ਿਲ੍ਹੇ ਵਿੱਚ ਸਲਾਟਰ ਹਾਊਸ ਬੰਦ ਰੱਖਣ ਦੇ ਹੁਕਮ ਜਾਰੀ ਸੇਫ ਸਕੂਲ ਵਾਹਨ ਪਾਲਿਸੀ ਤਹਿਤ 34 ਸਕੂਲੀ ਬੱਸਾਂ ਦੀ ਜਾਂਚ, 6 ਦੇ ਚਲਾਨ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ ਦਸੂਹਾ ਦੇ ਫਰਦ ਕੇਂਦਰ ਵਿਖੇ ਕੰਪਿਊਟਰ ਆਪਰੇਟਰਾਂ ਵੱਲੋਂ ਆਰਥੀ ਫੂਕ ਮੁਜਾਰਾ ਕਰਕੇ ਸਰਕਾਰ ਖਿਲਾਫ ਕੀਤੀ ਗਈ ਨਾਰੇਬਾਜ਼ੀ ਪੰਜਾਬ ਸਕੂਲ ਖੇਡਾਂ ਦੇ ਜ਼ੋਨਲ ਪੱਧਰੀ ਅਥਲੈਟਿਕਸ ਮੁਕਾਬਲਿਆਂ 'ਚ DAV ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ
ADVERTISEMENT
You are currently viewing ਨਾਮਜ਼ਦਗੀਆਂ ਦੇ ਆਖਰੀ ਦਿਨ 1589 ਸਰਪੰਚਾਂ ਅਤੇ 5318 ਪੰਚਾਂ ਨੇ ਭਰੇ ਫਾਰਮ

ਨਾਮਜ਼ਦਗੀਆਂ ਦੇ ਆਖਰੀ ਦਿਨ 1589 ਸਰਪੰਚਾਂ ਅਤੇ 5318 ਪੰਚਾਂ ਨੇ ਭਰੇ ਫਾਰਮ

ਫਗਵਾੜਾ/ਕਪੂਰਥਲਾ 5 ਅਕਤੂਬਰ (ਲਾਲੀ )

*ਕਿਹਾ-ਪੰਚਾਇਤੀ ਚੋਣਾਂ ਲਈ ਕੁੱਲ 546 ਪਿੰਡਾਂ ‘ਚੋਂ 1811 ਸਰਪੰਚੀ ਅਤੇ 5953 ਪੰਚੀ ਲਈ ਦਾਖਲ ਕਰਵਾਏ ਗਏ ਨਾਮਜ਼ਦਗੀ ਪੱਤਰ
*7 ਅਕਤੂਬਰ ਨੂੰ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਣਗੇ

: ਪੰਚਾਇਤੀ ਚੋਣਾਂ ਸਬੰਧੀ ਨਾਮਜ਼ਦਗੀ ਪੱਤਰ ਭਰਨ ਦੇ ਆਖਰੀ ਦਿਨ ਜ਼ਿਲ੍ਹੇ ਦੇ ਪੰਜ ਬਲਾਕਾਂ ‘ਚੋਂ 1589 ਸਰਪੰਚਾਂ ਅਤੇ 5318 ਪੰਚਾਂ ਦੀ ਚੋਣ ਲਈ ਫਾਰਮ ਭਰੇ ਗਏ, ਜਿਸ ਤਹਿਤ ਕੁੱਲ 546 ਪਿੰਡਾਂ ਤੋਂ 1811 ਸਰਪੰਚੀ ਅਤੇ 5953 ਪੰਚੀ ਦੇ ਲਈ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ l ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਜ਼ਿਲ੍ਹੇ ਦੇ ਪੰਜ ਬਲਾਕਾਂ ‘ਚੋਂ ਸਰਪੰਚ ਅਤੇ ਪੰਚ ਦੀ ਚੋਣ ਲਈ ਭਰੇ ਗਏ ਨਾਮਜ਼ਦਗੀ ਪੱਤਰਾਂ ਅਨੁਸਾਰ ਬਲਾਕ ਕਪੂਰਥਲਾ ਵਿੱਚ ਸਰਪੰਚੀ ਲਈ 460, ਪੰਚੀ ਲਈ 1480, ਢਿਲਵਾਂ ਬਲਾਕ ਵਿੱਚ ਸਰਪੰਚੀ ਲਈ 322, ਪੰਚੀ ਲਈ 1055, ਨਡਾਲਾ ਬਲਾਕ ਵਿੱਚ ਸਰਪੰਚੀ ਲਈ 284, ਪੰਚੀ ਲਈ 1007, ਫਗਵਾੜਾ ਬਲਾਕ ਵਿੱਚ ਸਰਪੰਚੀ ਲਈ 321, ਪੰਚੀ ਲਈ 1097 ਅਤੇ ਸੁਲਤਾਨਪੁਰ ਲੋਧੀ ਬਲਾਕ ਵਿੱਚ ਸਰਪੰਚੀ ਲਈ 424 , ਪੰਚੀ ਲਈ 1314 ਨਾਮਜ਼ਦਗੀਆਂ ਸ਼ਾਮਲ ਹਨ l ਉਨ੍ਹਾਂ ਦੱਸਿਆ ਕਿ 5 ਅਕਤੂਬਰ ਨੂੰ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਕੀਤੀ ਗਈ ਹੈ ਅਤੇ 7 ਅਕਤੂਬਰ ਨੂੰ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਣਗੇ। 15 ਅਕਤੂਬਰ ਨੂੰ ਵੋਟਿੰਗ ਪ੍ਰਕਿਰਿਆ ਹੋਵੇਗੀ।
ਉਨ੍ਹਾਂ ਜ਼ਿਲ੍ਹੇ ਦੇ ਵੋਟਰਾਂ ਨੂੰ ਬਿਨ੍ਹਾਂ ਕਿਸੇ ਡਰ, ਲਾਲਚ, ਭੈਅ ਤੋਂ ਆਪਣੇ ਵੋਟ ਦਾ ਇਸਤੇਮਾਲ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਲੋਕ ਵੱਧ ਚੜ੍ਹ ਕੇ ਵੋਟਿੰਗ ਵਿੱਚ ਹਿੱਸਾ ਲੈਣ ਤਾਂ ਜੋ ਲੋਕਤੰਤਰ ਦੀ ਮੁੱਢਲੀਆਂ ਇਕਾਈਆਂ ਪੰਚਾਇਤਾਂ ਦੀ ਸਫਲਤਾਪੂਰਵਕ ਚੋਣ ਨਾਲ ਲੋਕਤੰਤਰ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ।