Prime Punjab Times

Latest news
ਪੰਜਾਬ 'ਚ 129 DSPs ਦੇ ਹੇਏ ਤਬਾਦਲੇ, ਹਰਗੁਰਦੇਵ ਸਿੰਘ ਅਤੇ ਸੁਖਪਾਲ ਸਿੰਘ ਦਸੂਹਾ ਤੇ ਟਾਂਡਾ ਦੇ ਹੋਣਗੇ ਨਵੇਂ DSP ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਚੱਲ ਰਹੀਆਂ ਸਕੀਮਾਂ, ਪ੍ਰੋਗਰਾਮਾਂ ਅਤੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦੇ ਵਿਦਿਆਰਥੀਆਂ ਵੱਲੋਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ,ਪ੍ਰਿੰਸੀਪਲ ਵੱਲੋਂ ਸਨਮਾਨਿਤ ਖਾਲਸਾ ਕਾਲਜ ਵਿਖੇ ਐਨ.ਐੱਸ.ਐੱਸ.ਯੂਨਿਟ ਵੱਲੋਂ 'ਠੋਸ ਕਚਰਾ ਪ੍ਰਬੰਧਨ' ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ... DAV ਪਬਲਿਕ ਸਕੂਲ ਗੜਦੀਵਾਲਾ ਦੇ ਸੀ.ਬੀ.ਐਸ.ਈ ਬੋਰਡ ਦਸਵੀਂ ਜਮਾਤ ਦਾ ਨਤੀਜਾ 100 ਪ੍ਰਤੀਸ਼ਤ ਰਿਹਾ ਖ਼ਾਲਸਾ ਕਾਲਜ ਵਿਖੇ 'ਭਾਰਤੀ ਗਿਆਨ ਪ੍ਰਣਾਲੀ' ਤਹਿਤ ਗਣਿਤ ਵਿਭਾਗ ਵੱਲੋਂ ਵਿਸ਼ੇਸ਼ ਲੈਕਚਰ ਕਰਵਾਇਆ ਗਿਆ KMS ਕਾਲਜ ਦੇ ਬੀ.ਸੀ.ਏ ਪੰਜਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ – ਪ੍ਰਿੰਸੀਪਲ ਡਾ. ਮਾਨਵ ਸੈਣੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 150 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ
ADVERTISEMENT
You are currently viewing ਕੰਪਿਊਟਰ ਵਿਭਾਗ ਦੇ ਬਾਈਟ ਬਸਟਰ ਕਲੱਬ ਵਲੋਂ ਆਈ.ਈ.ਈ.ਈ.ਦਿਵਸ ਮਨਾਇਆ ਗਿਆ

ਕੰਪਿਊਟਰ ਵਿਭਾਗ ਦੇ ਬਾਈਟ ਬਸਟਰ ਕਲੱਬ ਵਲੋਂ ਆਈ.ਈ.ਈ.ਈ.ਦਿਵਸ ਮਨਾਇਆ ਗਿਆ

ਗੜ੍ਹਦੀਵਾਲਾ 7 ਅਕਤੂਬਰ (ਚੌਧਰੀ)

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ,ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਸ. ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ (ਸਿੱਖਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰੇਰਨਾ ਸਦਕਾ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਕਾਲਜ ਦੇ ਕੰਪਿਊਟਰ ਵਿਭਾਗ ਦੇ ਬਾਈਟ ਬਸਟਰ ਕਲੱਬ ਵਲੋਂ ਆਈ.ਈ.ਈ.ਈ. ਦਿਵਸ ਮਨਾਇਆ ਗਿਆ। ਇਸ ਮੌਕੇ ਕੰਪਿਊਟਰ ਟੈਕਨੋਲੌਜੀ ਨਾਲ ਸੰਬੰਧਤ ਵੱਖ ਵੱਖ ਮੁਕਾਬਲੇ ਜਿਵੇਂ ਕਿ ਲੋਗੋ ਡਿਜਾਇਨਿੰਗ, ਈ-ਪੋਸਟਰ ਮੇਕਿੰਗ, ਡੀਬਗਿੰਗ, ਵੈਬ ਪੇਜ਼ ਬਣਾਉਣਾ ਅਤੇ ਕੁਇਜ਼ ਮੁਕਾਬਲੇ ਕਰਵਾਏ ਗਏ। ਕਨਵ ਭਾਰਤਵਾਜ, ਪ੍ਰਧਾਨ ਬਾਈਟ ਬਸਟਰ ਕਲੱਬ ਨੇ ਇਸ ਦਿਨ ਦੀ ਮਹੱਤਤਾ ਬਾਰੇ ਵਿਦਿਆਰਥੀਆਂ ਨੁੰ ਜਾਣੁੰ ਕਰਵਾਇਆ। ਇਸ ਉਪਰੰਤ ਮੈਡਮ ਕਮਲਜੀਤ ਕੌਰ, ਮੁਖੀ ਕੰਪਿਊਟਰ ਸਾਇੰਸ ਵਿਭਾਗ ਨੇ ਦੱਸਿਆ ਕਿ ਅੱਜ ਦੇ ਯੁੱਗ ਵਿੱਚ ਕਿਸ ਤਰੀਕੇ ਨਾਲ ਕੰਪਿਉਟਰ ਟੈਕਨੋਲੋਜੀ ਨੂੰ ਹੋਰ ਪ੍ਰਫੁਲਿਤ ਕਰਨ ਲਈ ਆਈ.ਈ.ਈ.ਈ. ਆਪਣਾ ਯੋਗਦਾਨ ਪਾ ਰਹੀ ਹੈ। ਪਿੰ੍ਰਸੀਪਲ ਡਾ. ਜਸਪਾਲ ਸਿੰਘ ਨੇ ਵਿਦਿਆਰਥੀਆਂ ਨੂੰ ਅਜਿਹੇ ਮੁਕਾਬਲੇ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਆ ਅਤੇ ਜੇਤੂ ਵਿਦਿਆਰਥੀਆਂ ਨੂੰੁੰ ਟਰਾਫੀਆ ਵੰਡ ਕੇ ਉਹਨਾ ਦੀ ਹੌਂਸਲਾ ਅਫਜਾਈ ਕੀਤੀ। ਇਸ ਮੌਕੇ ਵਿਭਾਗ ਦਾ ਸਮੂਹ ਸਟਾਫ਼ ਅਤੇ ਕਲੱਬ ਦੇ ਮੈਂਬਰ ਹਾਜ਼ਰ ਸਨ।

error: copy content is like crime its probhihated