Prime Punjab Times

Latest news
ਖ਼ਾਲਸਾ ਕਾਲਜ ਵਿਖੇ ‘ਭਾਰਤੀ ਗਿਆਨ ਪਰੰਪਰਾ ਅਤੇ ਨੈਤਿਕ ਮੁੱਲ’ ਵਿਸ਼ੇ ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ DAV ਪਬਲਿਕ ਸਕੂਲ 'ਚ ਗਣਿਤ ਅਤੇ ਵਿਗਿਆਨ ਕਵਿਜ਼ ਮੁਕਾਬਲਾ ਕਰਵਾਇਆ ਗਿਆ ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ
ADVERTISEMENT
You are currently viewing ਬੱਸ ਦੇ ਪਿੱਛੇ ਲਟਕ ਕੇ ਸਫਰ ਕਰਨ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਦਸੂਹਾ ਪੁਲਿਸ ਨੇ ਬੱਸ ਦਾ ਕੱਟਿਆ ਚਲਾਨ

ਬੱਸ ਦੇ ਪਿੱਛੇ ਲਟਕ ਕੇ ਸਫਰ ਕਰਨ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਦਸੂਹਾ ਪੁਲਿਸ ਨੇ ਬੱਸ ਦਾ ਕੱਟਿਆ ਚਲਾਨ

ਦਸੂਹਾ/ਹੁਸ਼ਿਆਰਪੁਰ, 7 ਅਕਤੂਬਰ (ਚੌਧਰੀ) 

: ਵਿਦਿਆਰਥੀਆਂ ਵੱਲੋਂ  ਬੱਸਾਂ ਦੇ ਪਿੱਛੇ ਲਟਕ ਕੇ ਸਫ਼ਰ ਕਰਨ ਦਾ ਮਾਮਲਾ ਜ਼ਿਲ੍ਹਾ ਪੁਲੀਸ ਦੇ ਧਿਆਨ ਵਿੱਚ ਆਇਆ, ਤਾਂ ਸਬੰਧਤ ਬੱਸ ਖ਼ਿਲਾਫ਼ ਕਾਰਵਾਈ ਅਮਲ ਵਿਚ ਲਿਆਂਦੀ ਗਈ। ਥਾਣਾ ਦਸੂਹਾ ਨੇ ਤੁਰੰਤ ਕਾਰਵਾਈ ਕਰਦੇ ਹੋਏ ਸਬੰਧਿਤ ਬੱਸ ਨੂੰ ਟਰੇਸ ਕਰਕੇ ਬੱਸ ਦੇ ਡਰਾਈਵਰ ਅਤੇ ਕੰਡਕਟਰ ਨੂੰ ਥਾਣੇ ਤਲਬ ਕੀਤਾ। ਇਸ ਤੋਂ ਬਾਅਦ ਨਿਯਮਾਂ ਦੀ ਉਲੰਘਣਾ ਕਰਨ ‘ਤੇ ਸਬੰਧਤ ਬੱਸ ਦਾ ਟ੍ਰੈਫਿਕ ਚਲਾਨ ਵੀ ਕੀਤਾ ਗਿਆ ਹੈ।
ਜ਼ਿਲ੍ਹਾ ਪੁਲਿਸ ਦੇ ਬੁਲਾਰੇ ਨੇ ਇਸ ਘਟਨਾ ‘ਤੇ ਸਖ਼ਤ ਰੁਖ ਅਪਣਾਉਂਦੇ ਹੋਏ ਸਾਰੇ ਬੱਸ ਡਰਾਈਵਰਾਂ ਅਤੇ ਸਕੂਲ ਪ੍ਰਸ਼ਾਸਨ ਨੂੰ ਚੇਤਾਵਨੀ ਦਿੱਤੀ ਹੈ ਕਿ ਉਹ ਬੱਚਿਆਂ ਦੀ ਸੁਰੱਖਿਆ ਯਕੀਨੀ ਬਣਾਉਣ ਅਤੇ ਅਜਿਹਾ ਖਤਰਨਾਕ ਵਤੀਰਾ ਨਾ ਦੁਹਰਾਉਣ ਤਾੜਿਆ। ਉਨ੍ਹਾਂ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਲਈ ਪ੍ਰੇਰਿਤ ਕਰਨ, ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਿਆ ਜਾ ਸਕੇ।
ਪੁਲਿਸ ਵਿਭਾਗ ਟ੍ਰੈਫਿਕ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਵਚਨਬੱਧ ਹੈ ਅਤੇ ਕਿਸੇ ਵੀ ਕਿਸਮ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਅਜਿਹੀਆਂ ਖਤਰਨਾਕ ਕਾਰਵਾਈਆਂ ਨੂੰ ਰੋਕਣ ਲਈ ਪ੍ਰਸ਼ਾਸਨ ਵੱਲੋਂ ਲਗਾਤਾਰ ਨਿਗਰਾਨੀ ਰੱਖੀ ਜਾਵੇਗੀ ਅਤੇ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਦੀ ਸਖ਼ਤ ਕਾਰਵਾਈ ਜਾਰੀ ਰਹੇਗੀ।