Prime Punjab Times

Latest news
ਭਗਵਾਨ ਪਰਸ਼ੁਰਾਮ ਜਯੰਤੀ ਮੌਕੇ ਬਟਾਲਾ ਵਿੱਚ ਭਗਤੀ ਦਾ ਮਹਾਂਉਤਸਵ — ਸ਼ਾਨਦਾਰ ਪ੍ਰਭਾਤ ਫੇਰੀ ਨਾਲ ਗੂੰਜਿਆ ਸ਼ਹਿਰ ਹੁਸ਼ਿਆਰਪੁਰ ਪੁਲਿਸ ਨੂੰ ਨੂਰਪੁਰ ਜੱਟਾਂ ਕੇਸ 'ਚ ਮਿਲੀ ਵੱਡੀ ਸਫਲਤਾ, ਡਾ.ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕਰਨ ਵਾਲੇ 3 ਕਾ... ਖ਼ਾਲਸਾ ਕਾਲਜ, ਵਿਖੇ ਸ਼ੁਕਰਾਨਾ ਦਿਵਸ ਮਨਾਇਆ ਗਿਆ *ਲੈਕਚਰਾਰ ਰਛਪਾਲ ਸਿੰਘ ਉੱਪਲ ਨੂੰ ਸਦਮਾ,ਮਾਤਾ ਦਾ ਹੋਇਆ ਦੇ+ਹਾਂ+ਤ* ਪੰਜਾਬ 'ਚ 129 DSPs ਦੇ ਹੇਏ ਤਬਾਦਲੇ, ਹਰਗੁਰਦੇਵ ਸਿੰਘ ਅਤੇ ਸੁਖਪਾਲ ਸਿੰਘ ਦਸੂਹਾ ਤੇ ਟਾਂਡਾ ਦੇ ਹੋਣਗੇ ਨਵੇਂ DSP ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਚੱਲ ਰਹੀਆਂ ਸਕੀਮਾਂ, ਪ੍ਰੋਗਰਾਮਾਂ ਅਤੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦੇ ਵਿਦਿਆਰਥੀਆਂ ਵੱਲੋਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ,ਪ੍ਰਿੰਸੀਪਲ ਵੱਲੋਂ ਸਨਮਾਨਿਤ ਖਾਲਸਾ ਕਾਲਜ ਵਿਖੇ ਐਨ.ਐੱਸ.ਐੱਸ.ਯੂਨਿਟ ਵੱਲੋਂ 'ਠੋਸ ਕਚਰਾ ਪ੍ਰਬੰਧਨ' ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ...
ADVERTISEMENT
You are currently viewing ਜ਼ਿਲ੍ਹੇ ਅੰਦਰ ਹਥਿਆਰਾਂ ਦਾ ਜਨਤਕ ਅਤੇ ਸੋਸ਼ਲ ਮੀਡੀਆ ’ਤੇ ਪ੍ਰਦਰਸ਼ਨ ਕਰਨ ‘ਤੇ ਪਾਬੰਦੀ

ਜ਼ਿਲ੍ਹੇ ਅੰਦਰ ਹਥਿਆਰਾਂ ਦਾ ਜਨਤਕ ਅਤੇ ਸੋਸ਼ਲ ਮੀਡੀਆ ’ਤੇ ਪ੍ਰਦਰਸ਼ਨ ਕਰਨ ‘ਤੇ ਪਾਬੰਦੀ

ਨਵਾਂਸ਼ਹਿਰ, 8 ਅਕਤੂਬਰ (ਐਸ ਕੇ ਜੋਸ਼ੀ) 

: ਜ਼ਿਲ੍ਹਾ ਮੈਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਰਾਜੇਸ਼ ਧੀਮਾਨ ਨੇ ਭਾਰਤੀ ਨਾਗਰਿਕ ਸੁਰੱਕਸ਼ਾ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ’ਚ ਕਿਸੇ ਵੀ ਤਰ੍ਹਾਂ ਦੇ ਮੈਰਿਜ ਪੈਲੇਸਾਂ/ਰਿਜ਼ੋਰਟਾਂ, ਮੇਲਿਆਂ, ਧਾਰਮਿਕ ਸਥਾਨਾਂ, ਜਲੂਸਾਂ, ਬਰਾਤਾਂ, ਵਿਆਹ ਪਾਰਟੀਆਂ ਜਾਂ ਹੋਰ ਸਮਾਗਮਾਂ/ਜਨਤਕ ਇਕੱਠਾਂ ਅਤੇ ਵਿਦਿਅਕ ਅਦਾਰਿਆਂ ’ਚ ਅਸਲਾ/ਹਥਿਆਰ ਲਿਜਾਣ ਅਤੇ ਪ੍ਰਦਰਸ਼ਨ ਕਰਨ ‘ਤੇ ਪੂਰਨ ਪਾਬੰਦੀ ਲਗਾ ਦਿੱਤੀ ਹੈ। ਇਸ ਤੋਂ ਇਲਾਵਾ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ, ਸੋਸ਼ਲ ਮੀਡੀਆ ’ਤੇ ਪ੍ਰਦਰਸ਼ਨ ’ਤੇ ਵੀ ਉਕਤ ਪਾਬੰਦੀ ਲਾਗੂ ਰਹੇਗੀ। ਜ਼ਿਲ੍ਹਾ ਮੈਜਿਸਟ੍ਰੇਟ ਅਨੁਸਾਰ ਹਥਿਆਰਾਂ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤ ਵੀ ਇਸ ਪਾਬੰਦੀ/ਮਨਾਹੀ ਦੇ ਘੇਰੇ ’ਚ ਸ਼ਾਮਿਲ ਹਨ। ਇਸ ਤੋਂ ਇਲਾਵਾ ਸੀਨੀਅਰ ਪੁਲਿਸ ਕਪਤਾਨ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਵੱਖ-ਵੱਖ ਇਲਾਕਿਆਂ ਵਿਚ ਅਚਨਚੇਤ ਚੈਕਿੰਗ ਕੀਤੀ ਜਾਵੇਗੀ। ਕਿਸੇ ਵੀ ਭਾਈਚਾਰੇ ਵਿਰੁੱਧ ਨਫ਼ਰਤ ਭਰਿਆ ਭਾਸ਼ਣ ਦੇਣ ਵਾਲੇ ਵਿਰੁੱਧ ਐਫ.ਆਈ.ਆਰ ਦਰਜ ਕੀਤੀ ਜਾਵੇਗੀ ਅਤੇ ਸਖਤ ਕਾਰਵਾਈ ਕੀਤੀ ਜਾਵੇਗੀ। ਇਹ ਹੁਕਮ 30 ਨਵੰਬਰ 2024 ਤੱਕ ਲਾਗੂ ਰਹੇਗਾ।

error: copy content is like crime its probhihated