Prime Punjab Times

Latest news
ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ
ADVERTISEMENT
You are currently viewing ਹੁਸ਼ਿਆਰਪੁਰ ਦੀ ਪੁਲਿਸ ਵਲੋਂ 01 ਪਿਸਟਲ 32 ਬੋਰ ਅਤੇ 01 ਪਿਸਟਲ 30 ਬੋਰ ਅਤੇ ਜਿੰਦਾ ਰੋਂਦਾ ਸਮੇਤ 02 ਕਥਿਤ ਦੋਸ਼ੀ ਕੀਤੇ ਕਾਬੂ

ਹੁਸ਼ਿਆਰਪੁਰ ਦੀ ਪੁਲਿਸ ਵਲੋਂ 01 ਪਿਸਟਲ 32 ਬੋਰ ਅਤੇ 01 ਪਿਸਟਲ 30 ਬੋਰ ਅਤੇ ਜਿੰਦਾ ਰੋਂਦਾ ਸਮੇਤ 02 ਕਥਿਤ ਦੋਸ਼ੀ ਕੀਤੇ ਕਾਬੂ

ਹੁਸ਼ਿਆਰਪੁਰ 8 ਅਕਤੂਬਰ ( ਤਰਸੇਮ ਦੀਵਾਨਾ )

: ਸੁਰੇਂਦਰ ਲਾਂਬਾ ਆਈਪੀਐਸ ਸੀਨੀਅਰ ਪੁਲਿਸ ਕਪਤਾਨ, ਹੁਸ਼ਿਆਰਪੁਰ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਮਾਜ ਵਿਰੋਧੀ ਅਨਸਰਾਂ ਤੇ ਸ਼ਿਕੰਜਾ ਕਸਦੇ ਹੋਏ ਸਰਬਜੀਤ ਸਿੰਘ ਬਾਹੀਆ ਪੁਲਿਸ ਕਪਤਾਨ ਇਨਵੈਸਟੀਗੇਸ਼ਨ ਅਤੇ ਆਤਿਸ਼ ਭਾਟੀਆ ਪੀਪੀਐਸ ਉਪ ਪੁਲਿਸ ਕਪਤਾਨ ਇਨਵੈਸਟੀਗੇਸ਼ਨ ਦੀ ਨਿਗਰਾਨੀ ਹੇਠ ਇੰਚਾਰਜ਼ ਸੀ.ਆਈ.ਏ ਸਟਾਫ ਦੇ ਅਧੀਨ ਵਿਸ਼ੇਸ਼ ਟੀਮ ਵਲੋਂ ਵੱਖ-ਵੱਖ ਮੁਕਦਮਿਆਂ ਵਿੱਚ ਪਿਛਲੇ ਲੰਬੇ ਸਮੇਂ ਤੋਂ ਲੋੜੀਂਦੇ 02 ਕਥਿਤ ਦੋਸ਼ੀਆਂ ਨੂੰ ਖੂਫੀਆ ਇਤਲਾਹ ਮਿਲਣ ਤੇ ਕਾਬੂ ਕਰਕੇ ਉਹਨਾਂ ਕੋਲੋਂ 01 ਪਿਸਟਲ 32 ਬੋਰ ਅਤੇ 01 ਪਿਸਟਲ 30 ਬੋਰ ਸਮੇਤ 02/02 ਰੋਦ ਜਿੰਦਾ ਬ੍ਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਸੀਨੀਅਰ ਪੁਲਿਸ ਕਪਤਾਨ

ਨੇ ਪ੍ਰੈੱਸ ਕਾਨਫਰੰਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸੀ.ਆਈ.ਏ. ਸਟਾਫ ਦੀ ਟੀਮ ਨੂੰ ਖਾਸ ਮੁਖਬਰ ਨੇ ਇਤਲਾਹ ਦਿੱਤੀ ਸੀ ਕਿ ਜਸਕਰਨਪ੍ਰੀਤ ਸਿੰਘ ਉਰਫ ਕਨੂੰ ਪੁੱਤਰ ਜੋਗਿੰਦਰ ਸਿੰਘ ਵਾਸੀ ਕੁੱਕੜ ਮਜਾਰਾ ਥਾਣਾ ਗੜਸ਼ੰਕਰ ਅਤੇ ਲਵਪ੍ਰੀਤ ਸਿੰਘ ਉਰਫ ਲਾਡੀ ਪੁੱਤਰ ਸ਼ੇਰ ਸਿੰਘ ਵਾਸੀ ਪਿੰਡ ਭੱਜਲਾਂ ਥਾਣਾ ਗੜ੍ਹਸ਼ੰਕਰ ਜੋ ਦੋਨੋਂ ਅਪਰਾਧਿਕ ਕਿਸਮ ਦੇ ਵਿਅਕਤੀ ਹਨ ਅਤੇ ਇਸ ਸਮੇਂ ਵਿਦੇਸ਼ ਵਿਚ ਰਹਿ ਰਹੇ ਹਨ ਅਤੇ ਹੁਸ਼ਿਆਰਪੁਰ ਜਿਲ੍ਹੇ ਵਿਚ ਆਪਣੇ ਗੈਂਗ ਰਾਹੀਂ ਜਬਰੀ ਪ੍ਰਾਪਤੀ, ਲੜਾਈ ਝਗੜੇ ਅਤੇ ਅਸਲਾ ਸਪਲਾਈ ਕਰਨ ਵਰਗੇ ਅਪਰਾਧਾਂ ਵਿਚ ਸ਼ਾਮਲ ਹਨ ਅਤੇ ਇਹ ਵਿਅਕਤੀ ਆਪਣੇ ਗੈਂਗ ਦੇ ਮੈਂਬਰਾਂ ਨੂੰ ਅਸਲਾ ਐਮੇਨੇਸ਼ਨ ਸਪਲਾਈ ਕਰਦੇ ਹਨ।ਉਹਨਾਂ ਦੱਸਿਆ ਕਿ ਸੀ.ਆਈ.ਏ. ਪੁਲਿਸ ਪਾਰਟੀ ਨੇ ਇਸ ਗੈਂਗ ਦੇ 02 ਮੈਂਬਰਾਂ ਏਮਨਪ੍ਰੀਤ ਸਿੰਘ ਉਰਫ ਏਮਨ ਪੁੱਤਰ ਰਸ਼ਪਾਲ ਸਿੰਘ ਵਾਸੀ ਜਸਵਾਲ ਥਾਣਾ ਮਾਹਿਲਪੁਰ ਅਤੇ ਵਿਨੈ ਕੁਮਾਰ ਪੁੱਤਰ ਮਹਿੰਦਰਪਾਲ ਵਾਸੀ ਰਾਮਪੁਰ ਬਿਲੜੋ ਥਾਣਾ ਗੜ੍ਹਸੰਕਰ ਨੂੰ ਕਾਬੂ ਕਰਕੇ ਕਥਿਤ ਦੋਸ਼ੀ ਏਮਨਪ੍ਰੀਤ ਸਿੰਘ ਉਰਫ ਏਵਨ ਉਕਤ ਪਾਸੋਂ 01 ਦੇਸੀ ਪਿਸਤੋਲ 32 ਬੋਰ ਸਮੇਤ 02 ਰੋਂਦ ਜਿੰਦਾ 32 ਬੋਰ ਅਤੇ ਵਿਨੈ ਕੁਮਾਰ ਉਕਤ ਪਾਸੋਂ ਇੱਕ ਪਿਸਤੋਲ 30 ਬੋਰ ਸਮੇਤ 02 ਰੋਂਦ ਸਮੇਤ ਗ੍ਰਿਫਤਾਰ ਕਰਕੇ
ਅਸਲਾ ਐਕਟ ਤਹਿਤ ਥਾਣਾ ਚੱਬੇਵਾਲ ਵਿਖੇ ਮੁਕਦਮਾ ਦਰਜ ਕੀਤਾ। ਉਹਨਾਂ ਦੱਸਿਆ ਕਿ ਏਮਨਪ੍ਰੀਤ ਸਿੰਘ ਅਤੇ ਵਿਨੇ ਕੁਮਾਰ ਉਕਤ ਜੋ ਪਹਿਲਾਂ ਤੋਂ ਹੀ, ਕਤਲ ਦੀ ਕੋਸ਼ਿਸ਼ ਅਤੇ ਹੋਰ ਸੰਗੀਨ ਜੁਰਮਾਂ ਵਿੱਚ ਲੋੜੀਂਦੇ ਸਨ।

error: copy content is like crime its probhihated