Prime Punjab Times

Latest news
ਸਰਹੱਦੀ ਖੇਤਰ ਕਲਾਨੌਰ ਦੇ ਨਿੱਜੀ ਹਸਪਤਾਲ ’ਚ ਧਮਾਕਾ, ਐਸਐਸਪੀ ਗੁਰਦਾਸਪੁਰ ਮੌਕੇ ’ਤੇ ਪਹੁੰਚੇ ਡਿਪਟੀ ਕਮਿਸ਼ਨਰ ਵਲੋਂ ਸ.ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਬਜਵਾੜਾ ਨੂੰ ਜਲਦ ਮੁਕੰਮਲ ਕਰਨ ਦੀ ਲ... ਨਗਰ ਕੌਂਸਲ ਸ਼ਾਮਚੁਰਾਸੀ ਦੀ ਹਦੂਦ ਅੰਦਰ 14 ਜੂਨ ਤੱਕ ਹਥਿਆਰ ਲੈ ਕੇ ਚੱਲਣ 'ਤੇ ਪੂਰਨ ਪਾਬੰਦੀ ਚੋਣਾਂ 'ਚ ਜਿੱਤੇ ਕਾਂਗਰਸ ਦੇ ਉਮੀਦਵਾਰ ਦੇ ਪਤੀ ਭੁਲਾ ਰਾਣਾ ਤੇ ਜਾਨ+ਲੇਵਾ ਹ+ਮ+ਲਾ... ਸ਼ਹੀਦ ਏਐਸਆਈ ਜੋਗਾ ਸਿੰਘ ਦੇ ਪਰਿਵਾਰ ਨਾਲ ਬੀਜੇਪੀ ਆਗੂਆਂ ਨੇ ਕੀਤਾ ਦੁੱਖ ਸਾਂਝਾ KMS ਕਾਲਜ ਵੱਲੋਂ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਦੀ ਸ਼ੁਰੂਆਤ ਐਚ.ਪੀ.ਵੀ. ਟੀਕਾਕਰਨ ਮੁਹਿੰਮ ’ਚ 90 ਦਿਨ ਦਾ ਵਿਸਥਾਰ, ਮਾਪੇ ਬੇਟੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ : ਆਸ਼ਿਕਾ ਜੈਨ *DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ* ਸ਼ਹੀਦ ਏਐਸਆਈ ਜੋਗਾ ਸਿੰਘ ਨੂੰ ਡੀਜੀਪੀ ਪੰਜਾਬ ਵੱਲੋਂ ਸ਼ਰਧਾਂਜਲੀ, ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਸੂਹਾ ਦੇ 15 ਵਾਰਡਾਂ ‘ਚੋਂ 13 ਵਾਰਡਾਂ ‘ਚ ਆਮ ਆਦਮੀ ਪਾਰਟੀ ਅਤੇ 2 ਵਾਰਡਾਂ ‘ਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਹੇ ਜੇਤੂ
ADVERTISEMENT
You are currently viewing ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਪੁਲਿਸ ਵੱਲੋਂ ਜ਼ਿਲ੍ਹੇ ਵਿਚ ਚਲਾਇਆ ਗਿਆ ‘ਕਾਸੋ’ ਆਪਰੇਸ਼ਨ

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਪੁਲਿਸ ਵੱਲੋਂ ਜ਼ਿਲ੍ਹੇ ਵਿਚ ਚਲਾਇਆ ਗਿਆ ‘ਕਾਸੋ’ ਆਪਰੇਸ਼ਨ

ਨਵਾਂਸ਼ਹਿਰ, 9 ਅਕਤੂਬਰ (ਐਸ ਕੇ ਜੋਸ਼ੀ) 

ਏ.ਡੀ.ਜੀ.ਪੀ ਜੀ. ਨਾਗੇਸ਼ਵਰ ਰਾਓ ਅਤੇ ਐਸ.ਐਸ.ਪੀ ਡਾ. ਮਹਿਤਾਬ ਸਿੰਘ ਨੇ ਕੀਤੀ ਜਾਂਚ ਅਭਿਆਨ ਦੀ ਅਗਵਾਈ

ਇਕ ਐਸ.ਪੀ ਅਤੇ 8 ਡੀ.ਐਸ.ਪੀਜ਼ ਸਮੇਤ 303 ਪੁਲਿਸ ਕਰਮਚਾਰੀਆਂ ਦੀਆਂ ਵੱਖ-ਵੱਖ ਪੁਲਿਸ ਪਾਰਟੀਆਂ ਬਣਾ ਕੇ ਕਾਰਵਾਈ ਨੂੰ ਦਿੱਤਾ ਗਿਆ ਅੰਜ਼ਾਮ

ਜ਼ਿਲੇ ਦੇ ਡਰੱਗ ਹਾਟਸਪੋਟ ਪਿੰਡਾਂ ਅਤੇ ਕਸਬਿਆਂ ਦੀ ਘੇਰਾਬੰਦੀ ਕਰਕੇ ਕੀਤੀ ਗਈ ਜਾਂਚ

: ਡੀ.ਜੀ.ਪੀ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਪੁਲਿਸ ਵੱਲੋਂ ਅੱਜ ਜ਼ਿਲ੍ਹੇ ਭਰ ਵਿਚ ਵਿਸ਼ੇਸ਼ ਜਾਂਚ ਅਭਿਆਨ ‘ਕਾਸੋ’ ਚਲਾਇਆ ਗਿਆ। ਇਸ ਅਭਿਆਨ ਦੀ ਅਗਵਾਈ ਏ.ਡੀ.ਜੀ.ਪੀ ਜੀ. ਨਾਗੇਸ਼ਵਰ ਰਾਓ ਨੇ ਕੀਤੀ ਅਤੇ ਜ਼ਿਲ੍ਹੇ ਦੇ ਐਸ.ਐਸ.ਪੀ ਡਾ. ਮਹਿਤਾਬ ਸਿੰਘ ਵੀ ਵਿਸ਼ੇਸ਼ ਤੌਰ ‘ਤੇ ਉਨ੍ਹਾਂ ਦੇ ਨਾਲ ਰਹੇ।
ਇਸ ਆਪ੍ਰੇਸ਼ਨ ਦੌਰਾਨ ਜ਼ਿਲ੍ਹਾ ਪੁਲਿਸ ਵੱਲੋਂ ਨਸ਼ਾ ਤਸਕਰੀ ਦੇ ਧੰਦੇ ਵਿਚ ਪਹਿਲਾਂ ਸ਼ਾਮਿਲ ਰਹੇ ਵਿਅਕਤੀਆਂ, ਡਰੱਗ ਹਾਟਸਪੋਟ ਪਿੰਡਾਂ ਤੇ ਵਾਰਡਾਂ ਵਿਚ ਚੋਰੀ, ਲੁੱਟਾਂ-ਖੋਹਾ, ਡਕੈਤੀ, ਜ਼ਬਰੀ ਵਸੂਲੀ ਦੇ ਦੋਸ਼ੀਆਂ, ਐਸ.ਐਫ.ਐਸ ਨਾਲ ਸਬੰਧਤ ਵਿਅਕਤੀਆਂ, ਗੈਂਗਸਟਰਾਂ ਦੇ ਘਰਾਂ ਦੀ ਘੇਰਾਬੰਦੀ ਕਰਕੇ ਸਰਚ ਕਰਵਾਈ ਗਈ।
ਇਸ ਦੌਰਾਨ ਐਸ.ਐਸ.ਪੀ ਡਾ. ਮਹਿਤਾਬ ਸਿੰਘ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹਾ ਪੁਲਿਸ ਚੋਰੀ, ਲੁੱਟਾਂ-ਖੋਹਾਂ ਤੇ ਡਕੈਤੀ ਰੋਕਣ, ਗੈਂਗਸ਼ਟਰਾਂ ‘ਤੇ ਕਾਰਵਾਈ ਕਰਨ, ਨਸ਼ਿਆਂ ਦਾ ਖ਼ਾਤਮਾ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਸੇ ਤਹਿਤ ਇਨ੍ਹਾਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ।
ਉਨ੍ਹਾਂ ਨੇ ਅੱਗੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਅੱਜ ਏ.ਡੀ.ਜੀ.ਪੀ ਜੀ. ਨਾਗੇਸ਼ਵਰ ਰਾਓ ਦੀ ਨਿਗਰਾਨੀ ਹੇਠ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਤੇ ਕਸਬਿਆਂ ਵਿਚ ‘ਕੋਰਡਨ ਐਂਡ ਸਰਚ ਆਪਰੇਸ਼ਨ’
(ਕਾਸੋ) ਚਲਾਇਆ ਗਿਆ। ਉਨ੍ਹਾਂ ਦੱਸਿਆ ਕਿ ਇਸ ਸਰਚ ਆਪ੍ਰੇਸ਼ਨ ਵਿਚ ਇਕ ਐਸ.ਪੀ, 8 ਡੀ.ਐਸ.ਪੀਜ਼ ਸਮੇਤ 303 ਪੁਲਿਸ ਕਰਮਚਾਰੀਆਂ ਦੀਆਂ ਵੱਖ-ਵੱਖ ਪੁਲਿਸ ਪਾਰਟੀਆਂ ਬਣਾ ਕੇ ਜ਼ਿਲ੍ਹੇ ਦੇ ਡਰੱਗ ਹਾਟਸਪੋਟ ਪਿੰਡਾਂ/ਵਾਰਡਾਂ ਵਿਚ ਚੇਰੀ, ਡਕੈਤੀ, ਲੁੱਟਾਂ-ਖੋਹਾਂ, ਜ਼ਬਰੀ ਵਸੂਲੀ, ਗੈਂਗਸ਼ਟਰਾਂ ਦੀਆਂ ਗਤੀਵਿਧੀਆਂ ਵਿਚ ਸ਼ਾਮਿਲ ਦੋਸ਼ੀਆਂ ਅਤੇ ਐਸ.ਐਫ.ਐਸ ਨਾਲ ਸਬੰਧਤ ਵਿਅਕਤੀਆਂ ਦੇ ਘਰਾਂ ਨੂੰ ਘੇਰਾਬੰਦੀ ਕਰਕੇ ਸਰਚ ਕੀਤੀ ਗਈ ਅਤੇ ਵਿਸ਼ੇਸ਼ ਤੌਰ ‘ਤੇ ਨਸ਼ਾ ਤਸਕਰੀ ਦੇ ਧੰਦੇ ਵਿਚ ਸ਼ਾਮਿਲ ਰਹੇ ਵਿਅਕਤੀਆਂ ਦੀ ਚੈਕਿੰਗ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਸ ਆਪਰੇਸ਼ਨ ਦਾ ਮੁੱਖ ਉਦੇਸ਼ ਜ਼ਿਲ੍ਹੇ ਵਿਚੋਂ ਹਰ ਤਰ੍ਹਾਂ ਦੇ ਕ੍ਰਾਈਮ ਨੂੰ ਖਤਮ ਕਰਨਾ, ਗੈਗਸਟਰਾਂ ਨੂੰ ਨੱਥ ਪਾਉਣਾ, ਨਸ਼ਾ ਤਸਕਰਾਂ ਨੂੰ ਕਾਬੂ ਕਰਨਾ, ਨਸ਼ਾ ਵੇਚਣ ਵਾਲੇ ਵਿਅਕਤੀਆਂ ਤੇ ਦਬਾਓ ਬਣਾਈ ਰੱਖਣਾ, ਉਨ੍ਹਾਂ ਦੀਆਂ ਮੌਜੂਦਾ ਗਤੀਵਿਧੀਆਂ ‘ਤੇ ਨਿਗਰਾਨੀ ਰੱਖਣਾ, ਨਸ਼ੇ ਦੀ ਸਪਲਾਈ ਚੈਨ ਨੂੰ ਤੋੜਨਾ, ਨਸ਼ੇ ਦਾ ਸੇਵਨ ਕਰਨ ਵਾਲੇ ਵਿਅਕਤੀਆਂ ਬਾਰੇ ਪਤਾ ਲਗਾ ਕੇ ਉਨ੍ਹਾਂ ਦਾ ਮੁੜ ਵਸੇਬਾ ਕਰਨਾ ਅਤੇ ਆਮ ਪਬਲਿਕ ਵਿਚ ਪੁਲਿਸ ਪ੍ਰਤੀ ਵਿਸ਼ਵਾਸ ਪੈਦਾ ਕਰਨਾ ਹੈ। ਉਨ੍ਹਾਂ ਨੇ ਇਸ ਮੁਹਿੰਮ ਵਿਚ ਪੁਲਿਸ ਦਾ ਸਹਿਯੋਗ ਦੇਣ ਲਈ ਪਬਲਿਕ ਨੂੰ ਅਪੀਲ ਵੀ ਕੀਤੀ।
ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦੌਰਾਨ 343 ਸ਼ੱਕੀ ਵਿਅਕਤੀਆਂ ਨੂੰ ਚੈੱਕ ਕੀਤਾ ਗਿਆ ਅਤੇ ਨੌ ਮੁਕਦਮੇ ਦਰਜ ਕਰਕੇ ਨੌ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ।
5 ਗ੍ਰਾਮ ਹੈਰੋਇਨ, 78000 ਮਿਲੀ ਲੀਟਰ ਨਾਜਾਇਜ਼ ਸ਼ਰਾਬ ਅਤੇ ਇਕ ਮੋਟਰ ਸਾਈਕਲ ਬਰਾਮਦ ਕੀਤਾ ਗਿਆ।

ਫੋਟੋ ਕੈਪਸ਼ਨਾਂ:
ਸਰਚ ਆਪਰੇਸ਼ਨ ਦੀ ਅਗਵਾਈ ਕਰਦੇ ਹੋਏ ਏ.ਡੀ.ਜੀ.ਪੀ ਜੀ. ਨਾਗੇਸ਼ਵਰ ਰਾਓ ਅਤੇ ਐਸ.ਐਸ.ਪੀ ਡਾ. ਮਹਿਤਾਬ ਸਿੰਘ‌।

error: copy content is like crime its probhihated