Prime Punjab Times

Latest news
ਖ਼ਾਲਸਾ ਕਾਲਜ ਵਿਖੇ ‘ਭਾਰਤੀ ਗਿਆਨ ਪਰੰਪਰਾ ਅਤੇ ਨੈਤਿਕ ਮੁੱਲ’ ਵਿਸ਼ੇ ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ DAV ਪਬਲਿਕ ਸਕੂਲ 'ਚ ਗਣਿਤ ਅਤੇ ਵਿਗਿਆਨ ਕਵਿਜ਼ ਮੁਕਾਬਲਾ ਕਰਵਾਇਆ ਗਿਆ ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ
ADVERTISEMENT
You are currently viewing ਝੋਨੇ ਦੀ ਸਰਕਾਰੀ ਖਰੀਦ ਨਾ ਹੋਣ ਕਾਰਨ ਕਿਸਾਨਾਂ ਵੱਲੋਂ ਮੰਡੀਆਂ ਵਿੱਚ ਕੀਤਾ ਗਿਆ ਰੋਸ ਪ੍ਰਦਰਸ਼ਨ : ਸਮਰਾ,ਸੋਹੀਆ

ਝੋਨੇ ਦੀ ਸਰਕਾਰੀ ਖਰੀਦ ਨਾ ਹੋਣ ਕਾਰਨ ਕਿਸਾਨਾਂ ਵੱਲੋਂ ਮੰਡੀਆਂ ਵਿੱਚ ਕੀਤਾ ਗਿਆ ਰੋਸ ਪ੍ਰਦਰਸ਼ਨ : ਸਮਰਾ,ਸੋਹੀਆ

ਟਾਂਡਾ / ਦਸੂਹਾ 10 ਅਕਤੂਬਰ (ਚੌਧਰੀ) 

: ਦੋਆਬਾ ਕਿਸਾਨ ਕਮੇਟੀ ਪੰਜਾਬ ਦੇ ਚੇਅਰਮੈਨ ਬਲਵੀਰ ਸਿੰਘ ਸੋਹੀਆ ਅਤੇ ਸਰਕਲ ਪ੍ਰਧਾਨ ਗੜਦੀਵਾਲਾ ਪਰਮਿੰਦਰ ਸਿੰਘ ਸਮਰਾ ਵੱਲੋਂ ਪ੍ਰੈਸ ਨੂੰ ਦਿੱਤੀ ਜਾਣਕਾਰੀ ਵਿੱਚ ਦੱਸਿਆ ਗਿਆ ਕਿ 10 ਅਕਤੂਬਰ ਹੋਣ ਦੇ ਬਾਵਜੂਦ ਵੀ ਸਰਕਾਰ ਵੱਲੋਂ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਨਹੀਂ ਕੀਤੀ ਜਾ ਰਹੀ ਮੰਡੀਆਂ ਵਿੱਚ ਕਿਸਾਨ ਪਰੇਸ਼ਾਨ ਹੋ ਰਹੇ ਹਨ । ਕਿਸਾਨਾਂ ਵੱਲੋਂ ਪੀ ਆਰ 26 ਵਰਾਇਟੀ ਦੀ ਬਿਜਾਈ ਪੰਜਾਬ ਸਰਕਾਰ ਦੀਆਂ ਸਿਫਾਰਿਸ਼ਾਂ ਤੇ ਹੋਈ ਸੀ । ਜੇਕਰ ਇਸ ਵਿੱਚ ਕੋਈ ਕਮੀ ਪਾਈ ਜਾਂਦੀ ਹੈ ਤਾਂ ਇਸ ਦੇ ਜਿੰਮੇਵਾਰ ਪੰਜਾਬ ਸਰਕਾਰ ਹੈ ਕਿਸਾਨ ਨਹੀਂ । ਕਿਸਾਨ ਕਿਸੇ ਵੀ ਕੀਮਤ ਤੇ ਆਪਣੀ ਫ਼ਸਲ ਦੀ ਬੇਕਦਰੀ ਬਰਦਾਸ਼ਤ ਨਹੀਂ ਕਰ ਸਕਦੇ। ਅੱਗੇ ਉਹਨਾਂ ਕਿਹਾ ਕਿ ਕਿਸਾਨਾਂ ਨੂੰ ਤਾਂ ਪਹਿਲਾ ਹੀ ਉਨਾਂ ਦੀ ਫਸਲ ਦਾ ਉਚਿਤ ਮੁੱਲ ਨਹੀਂ ਮਿਲਦਾ ਇਸ ਸਮੇਂ ਕਿਸਾਨਾਂ ਦਾ ਝੋਨਾ ਜਾਂ ਤਾਂ ਖੇਤਾਂ ਵਿੱਚ ਰੁਲ ਰਿਹਾ ਹੈ ਜਾਂ ਮੰਡੀਆਂ ਵਿੱਚ ਜਿਸ ਦੀ ਕੋਈ ਵੀ ਸਾਰ ਨਹੀਂ ਲੈ ਰਿਹਾ ਉਹਨਾਂ ਜ਼ੋਰਦਾਰ ਸ਼ਬਦਾਂ ਵਿੱਚ ਕਿਹਾ ਕਿ ਦੁਆਬਾ ਕਿਸਾਨ ਕਮੇਟੀ ਪੰਜਾਬ ਦੇ ਪ੍ਰਧਾਨ ਸ ਜੰਗਵੀਰ ਸਿੰਘ ਚੌਹਾਨ ਅਤੇ ਸਮੁੱਚੀ ਕਮੇਟੀ ਕਿਸੇ ਵੀ ਕੀਮਤ ਤੇ ਕਿਸਾਨਾਂ ਨੂੰ ਇਸ ਤਰ੍ਹਾਂ ਬਰਬਾਦ ਨਹੀਂ ਹੋਣ ਦੇਵੇਗੀ। ਜੇਕਰ ਸਰਕਾਰ ਨੇ ਇਹ ਮਸਲੇ ਨੂੰ ਜਲਦੀ ਤੋਂ ਜਲਦੀ ਨਾ ਸੁਲਝਾਇਆ ਤਾਂ ਦੁਆਬਾ ਕਿਸਾਨ ਕਮੇਟੀ ਪੰਜਾਬ ਦੇ ਸਾਰੇ ਹਾਈਵੇ ਜਾਮ ਕਰੇਗੀ ਤੇ ਜੋਰਦਾਰ ਪ੍ਰਦਰਸ਼ਨ ਕਰੇਗੀ । ਜਗ੍ਹਾ ਜਗ੍ਹਾ ਤੇ ਧਰਨੇ ਲਾਏ ਜਾਣਗੇ । ਜਿਸ ਦਾ ਜਵਾਬ ਕਿਸਾਨ ਨਹੀਂ ਪੰਜਾਬ ਸਰਕਾਰ ਲੋਕਾਂ ਨੂੰ ਦੇਵੇਗੀ ਤੇ ਦੱਸੇਗੀ ਕੀ ਕਿਸਾਨ ਕਿਉਂ ਸੜਕਾਂ ਤੇ ਬੈਠੇ ਹਨ ?ਇਸ ਸਮੇਂ ਉਹਨਾਂ ਵੱਲੋਂ ਭਾਰੀ ਗਿਣਤੀ ਵਿੱਚ ਰੋਸ ਪ੍ਰਦਰਸ਼ਨ ਕੀਤੇ ਗਏ ਅਤੇ ਸਰਕਾਰ ਦੀ ਕਾਰਗੁਜ਼ਾਰੀ ਸਵਾਲ ਵੀ ਕੀਤੇ ਗਏ। ਇਸ ਸਮੇਂ ਇਕਬਾਲ ਸਿੰਘ ਤਰਸੇਮ ਸਿੰਘ ਅਵਤਾਰ ਸਿੰਘ, ਕੁਲਦੀਪ ਸਿੰਘ ਨਵਦੀਪ ਸਿੰਘ ਅਜੀਤ ਸਿੰਘ ਗੁਰਕੀਰਤ ਸਿੰਘ ਤਰਸੇਮ ਸਿੰਘ ਬਲਵਿੰਦਰ ਸਿੰਘ ਜਸਪਾਲ ਸਿੰਘ ਪਰਮਿੰਦਰ ਸਿੰਘ ਰਣਜੀਤ ਸਿੰਘ, ਸੁਰਜੀਤ ਸਿੰਘ ,ਕੁਲਵਿੰਦਰ ਸਿੰਘ ,ਮਨਿੰਦਰ ਪਾਲ ਸਿੰਘ ਰਮਿੰਦਰ ਸਿੰਘ, ਤੀਰਥ ਸਿੰਘ ਬਲਵਿੰਦਰ ਸਿੰਘ ਫੁੱਲਦੀਪ ਸਿੰਘ, ਅਮਨਪ੍ਰੀਤ ਸਿੰਘ ਕੁਲਵਿੰਦਰ ਸਿੰਘ, ਸੁੱਚਾ ਸਿੰਘ ਸੰਦੀਪ ਸਿੰਘ, ਗਰਨਾਮ ਸਿੰਘ ਸਤਨਾਮ ਸਿੰਘ, ਮਨਜੀਤ ਸਿੰਘ ਅਜੀਤ ਸਿੰਘ ਬੂਟਾ ਸਿੰਘ, ਸਤਨਾਮ ਸਿੰਘ, ਮਨਪ੍ਰੀਤ ਸਿੰਘ ਗੁਰਮੀਤ ਸਿੰਘ, ਗੁਰਮੇਲ ਸਿੰਘ ਸਤਨਾਮ ਸਿੰਘ, ਅਮਰੀਕ ਸਿੰਘ, ਕੁਲਵੰਤ ਸਿੰਘ, ਕਸ਼ਮੀਰ ਸਿੰਘ, ਹਰਵਿੰਦਰ ਸਿੰਘ ਮਨਕੀਰਤ ਸਿੰਘ, ਟਿੰਮੀ ਹਰਦੋਪੱਟੀ, ਰਾਜੂ ਚਿਪੜਾ ਆਦਿ ਭਾਰੀ ਗਿਣਤੀ ਵਿੱਚ ਕਿਸਾਨ ਵੀਰ ਸ਼ਾਮਿਲ ਹੋਏ।