Prime Punjab Times

Latest news
ਵਿਦਿਅਕ ਸੰਸਥਾਵਾਂ ਦੀ ਤਰੱਕੀ ਲਈ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਦੇ ਯਤਨ ਸ਼ਲਾਘਾਯੋਗ : ਡਾ. ਜਸਪਾਲ ਸਿੰਘ ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ
ADVERTISEMENT
You are currently viewing ਪੰਚਾਇਤੀ ਚੋਣਾਂ ਵਿੱਚ ਸਰਕਾਰ ਦੀ ਧੱਕੇਸ਼ਾਹੀ ਖਿਲਾਫ਼ ਐਡਵੋਕੇਟ ਅਮਨਦੀਪ ਜੈਂਤੀਪੁਰ ਨੇ ਹਾਈਕੋਰਟ ਦਾ ਰੁੱਖ ਕੀਤਾ

ਪੰਚਾਇਤੀ ਚੋਣਾਂ ਵਿੱਚ ਸਰਕਾਰ ਦੀ ਧੱਕੇਸ਼ਾਹੀ ਖਿਲਾਫ਼ ਐਡਵੋਕੇਟ ਅਮਨਦੀਪ ਜੈਂਤੀਪੁਰ ਨੇ ਹਾਈਕੋਰਟ ਦਾ ਰੁੱਖ ਕੀਤਾ

ਬਟਾਲਾ, 10 ਅਕਤੂਬਰ (ਅਵਿਨਾਸ਼ ਸ਼ਰਮਾ )

ਹਲਕਾ ਬਟਾਲਾ ਦੀਆਂ 35 ਪੰਚਾਇਤਾਂ ਦੇ ਮੋਹਤਬਰਾਂ ਨੂੰ ਨਾਲ ਲੈ ਕੇ ਹਾਈਕੋਰਟ ਵਿੱਚ ਪਟੀਸ਼ਨ ਕੀਤੀ ਦਾਖਲ

: ਪੰਚਾਇਤੀ ਚੋਣਾਂ ਨੂੰ ਲੈ ਕੇ ਸੱਤਾਧਾਰੀ ਪਾਰਟੀ ਵਲੋਂ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਦੇ ਧੱਕੇ ਨਾਲ ਕਾਗਜ਼ ਰੱਦ ਕਰਵਾਉਣ ਦੇ ਖਿਲਾਫ਼ ਬਟਾਲਾ ਹਲਕੇ ਤੋਂ ਸੀਨੀਅਰ ਕਾਂਗਰਸੀ ਲੀਡਰ ਐਡਵੋਕੇਟ ਅਮਨਦੀਪ ਜੈਂਤੀਪੁਰ ਨੇ ਹਾਈਕੋਰਟ ਦਾ ਰੁੱਖ ਕੀਤਾ ਹੈ। ਇਸ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਐਡਵੋਕੇਟ ਅਮਨਦੀਪ ਜੈਂਤੀਪੁਰ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਬਟਾਲਾ ਅਧੀਨ ਆਉਂਦੀਆਂ 35 ਦੇ ਕਰੀਬ ਪੰਚਾਇਤਾਂ ਦੇ ਮੋਹਤਬਰਾਂ ਨੇ ਉਨਾਂ ਤੱਕ ਪਹੁੰਚ ਕੀਤੀ ਅਤੇ ਦੱਸਿਆ ਕਿ ਸੱਤਾਧਾਰੀ ਪਾਰਟੀ ਦੇ ਦਬਾਅ ਹੇਠ ਉਨਾਂ ਦੇ ਕਾਗਜ਼ ਰੱਦ ਕਰ ਦਿੱਤੇ ਗਏ ਜਿਸ ਉਪਰ ਉਨਾਂ ਨੇ ਤੁਰੰਤ ਐਕਸ਼ਨ ਲੈਂਦੇ ਹੋਏ ਪੰਜਾਬ-ਹਰਿਆਣਾ ਹਾਈਕੋਰਟ ਵਿੱਚ 35 ਪੰਚਾਇਤਾਂ ਦੇ ਮੋਹਤਬਰਾਂ ਨੂੰ ਲੈ ਕੇ ਪਟੀਸ਼ਨ ਦਾਖਲ ਕਰ ਦਿੱਤੀ ਹੈ। ਐਡਵੋਕੇਟ ਅਮਨਦੀਪ ਜੈਂਤੀਪੁਰ ਨੇ ਅੱਗੇ ਕਿਹਾ ਕਿ ਆਪ ਸਰਕਾਰ ਵਲੋਂ ਪੰਚਾਇਤੀ ਚੋਣਾਂ ਵਿੱਚ ਜੋ ਧੱਕੇਸ਼ਾਹੀ ਕੀਤੀ ਜਾ ਰਹੀ ਹੈ ਅਤੇ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਨੂੰ ਕਾਗਜ਼ ਦਾਖਲ ਵੀ ਨਹੀਂ ਕਰਨ ਦਿੱਤੇ ਗਏ ਜਿਸ ਤੋਂ ਸਰਕਾਰ ਅਤੇ ਸਰਕਾਰ ਦੇ ਨੁਮਾਇੰਦਿਆਂ ਦੀ ਮਨਸ਼ਾ ਸਾਫ ਨਜ਼ਰ ਆ ਰਹੀ ਹੈ ਕਿ ਆਪ ਸਰਕਾਰ ਪੰਚਾਇਤੀ ਚੋਣਾਂ ਲੜਨੀਆਂ ਨਹੀਂ ਬਲਕਿ ਲੁੱਟਣਾ ਚਾਹੁੰਦੀ ਹੈ। ਐਡਵੋਕੇਟ ਅਮਨਦੀਪ ਜੈਂਤੀਪੁਰ ਨੇ ਕਿਹਾ ਕਿ ਇਹ ਪਹਿਲੀ ਵਾਰ ਦੇਖਣ ਨੂੰ ਮਿਲਿਆ ਹੈ ਕਿ ਵਿਰੋਧੀ ਪਾਰਟੀ ਦੇ ਉਮੀਦਵਾਰਾਂ ਦੇ ਵੱਡੇ ਪੱਧਰ ’ਤੇ ਕਾਜਗ਼ ਰੱਦ ਕਰਵਾਏ ਗਏ ਜਿਸ ਨਾਲ ਲੋਕਤੰਤਰ ਦੀ ਹੱਤਿਆ ਕੀਤੀ ਗਈ ਹੈ। ਉਨਾਂ ਅੱਗੇ ਕਿਹਾ ਕਿ ਸਰਕਾਰ ਦੀ ਧੱਕੇਸ਼ਾਹੀ ਕਾਂਗਰਸ ਪਾਰਟੀ ਬਰਦਾਸ਼ਤ ਨਹੀਂ ਕਰੇਗੀ ਅਤੇ ਜਿੱਥੇ ਵੀ ਕਿਤੇ ਧੱਕੇਸ਼ਾਹੀ ਹੋਈ ਹੈ ਉਸਨੂੰ ਹਾਈਕੋਰਟ ਵਿੱਚ ਚੁਣੌਤੀ ਦਿੱਤੀ ਜਾਵੇਗੀ। ਐਡਵੋਕੇਟ ਅਮਨਦੀਪ ਜੈਂਤੀਪੁਰ ਨੇ ਬਟਾਲਾ ਹਲਕੇ ਅਧੀਨ ਆਉਂਦੀਆਂ ਪੰਚਾਇਤਾਂ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਜਿਸ ਵੀ ਪੰਚਾਇਤ ਵਿੱਚ ਧੱਕੇਸ਼ਾਹੀ ਹੋਈ ਹੈ ਜਾਂ ਫਿਰ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਦੇ ਕਾਗਜ਼ ਰੱਦ ਕਰਵਾਏ ਗਏ ਹਨ ਅਸੀਂ ਉਨਾਂ ਨਾਲ ਚੱਟਾਂਨ ਵਾਂਗ ਖੜੇ ਹਾਂ ਅਤੇ ਉਹ ਸਾਡੇ ਨਾਲ ਸੰਪਰਕ ਕਰਨ ਅਸੀਂ ਉਨਾਂ ਦੀ ਅਵਾਜ਼ ਨੂੰ ਹਾਈਕੋਰਟ ਤੱਕ ਉਠਾਵਾਂਗੇ। ਉਹਨਾ ਦੱਸਿਆ ਕਿ ਹਾਈਕੋਰਟ ਦੇ ਸੀਨੀਅਰ ਐਡਵੋਕੇਟ ਸੁਲਤਾਨ ਸਿੰਘ ਗਿੱਲ ਅਤੇ ਐਨ.ਪੀ.ਐਸ. ਮਾਨ ਵਲੋਂ ਰਿਟ ਦਾਖਲ ਕੀਤੀ ਗਈ ਹੈ।