Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਸੋਸਾਇਟੀ ਨੇ 105 ਵਾਂ ਮਹੀਨਾਵਾਰ ਰਾਸ਼ਨ ਵੰਡ ਸਮਾਰੋਹ ਕਰਵਾਇਆ

ਸੋਸਾਇਟੀ ਨੇ 105 ਵਾਂ ਮਹੀਨਾਵਾਰ ਰਾਸ਼ਨ ਵੰਡ ਸਮਾਰੋਹ ਕਰਵਾਇਆ

ਗੜ੍ਹਦੀਵਾਲਾ 10 ਅਕਤੂਬਰ (ਚੌਧਰੀ)

: ਬਾਬਾ ਦੀਪ ਸਿੰਘ ਸੇਵਾ ਦਲ ਅਤੇ ਵੈਲਫੇਅਰ ਸੁਸਾਇਟੀ ਗੜਦੀਵਾਲਾ ਵੱਲੋਂ ਅੱਜ 105 ਵਾਂ ਮਹੀਨਾਵਾਰ ਰਾਸ਼ਨ ਵੰਡ ਸਮਾਰੋਹ ਕਰਵਾਇਆ ਗਿਆ। ਜਿਸ ਵਿਚ ਸੁਸਾਇਟੀ ਵੱਲੋਂ ਲਗਭਗ 300 ਦੇ ਕਰੀਬ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ। ਜਿਨ੍ਹਾਂ ‘ਚ ਵਿਧਵਾ ਔਰਤਾਂ, ਅਨਾਥ ਬੱਚਿਆਂ, ਬਜੁਰਗ ਆਦਿ ਸ਼ਾਮਲ ਸਨ। ਇਸ ਮੌਕੇ ਸੁਸਾਇਟੀ ਦੇ ਸੇਵਾਦਾਰ ਮਨਜੋਤ ਸਿੰਘ ਤਲਵੰਡੀ ਨੇ ਸਮੂਹ ਆਈਆਂ ਹੋਈਆਂ ਸੰਗਤਾਂ ਅਤੇ ਸਮੂਹ ਐਨ ਆਰ ਆਈ ਵੀਰਾਂ ਦਾ ਵੀ ਧੰਨਵਾਦ ਕੀਤਾ ਜੋ ਹਰ ਮਹੀਨੇ ਇਸ ਰਾਸ਼ਨ ਵੰਡ ਸਮਾਗਮ ਵਿਚ ਅਪਣਾ ਯੋਗਦਾਨ ਪਾਉਂਦੇ ਹਨ।ਜਿਨਾਂ ਵਿਚ ਹਰਜੀਤ ਸਿੰਘ ਕਨੇਡਾ ਵਲੋਂ  5 ਲੱਖ ਰੁਪਏ ਰਾਸ਼ਨ ਦਾ ਬਿੱਲ ਤੇ 8 ਲੱਖ ਰੁਪਏ ਹਸਪਤਾਲ ਦਾ ਬਿਲ ਕਲੀਅਰ ਕੀਤਾ ਗਿਆ। ਇਸ ਮੌਕੇ ਵੀਰ ਗੁਰਿੰਦਰ ਸਿੰਘ ਮੈਲਬੋਰਨ ਅਤੇ ਸਮੂਹ ਮੈਲਬੋਰਨ ਦੀਆਂ ਸੰਗਤਾਂ ਦਾ ਵੀ ਧੰਨਵਾਦ ਕੀਤਾ ਗਿਆ ਜੋ ਗੁਰ ਆਸਰਾ ਸੇਵਾ ਘਰ ਬਾਹਗਾ ਵਿਖੇ ਲਗਾਤਾਰ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ ਅਤੇ ਅਪਣੀ ਨੇਕ ਕਮਾਈ ਵਿੱਚੋਂ ਦਸਬੰਧ ਕੱਢਦੇ ਹਨ। ਇਸ ਸੁਸਾਇਟੀ ਵਲੋਂ ਐਨ ਆਰ ਆਈ ਵੀਰਾਂ ਦੀ ਚੜਦੀਕਲਾ ਲਈ ਅਰਦਾਸ ਵੀ ਕੀਤੀ ਗਈ। ਇਸ ਮੌਕੇ ਸੁਸਾਇਟੀ ਤੇ ਸੁਸਾਇਟੀ ਦੇ ਮੁੱਖ ਸੇਵਾਦਾਰ ਮਨਜੋਤ ਸਿੰਘ ਤਲਵੰਡੀ,ਕੈਸ਼ੀਅਰ ਪਰਸ਼ੋਤਮ ਸਿੰਘ ਬਾਹਗਾ,ਜਗਤਾਰ ਸਿੰਘ ਤਲਵੰਡੀ,ਮਨਿੰਦਰ ਸਿੰਘ,ਪ੍ਰਿਥੀਪਾਲ ਸਿੰਘ,ਮਨਜੀਤ ਸਿੰਘ, ਸਰਬ ਬੁੱਟਰ, ਬਿੱਟੂ ਬਾਹਗਾ,ਤਜਿੰਦਰ ਸਿੰਘ ਬਾਹਗਾ, ਦੀਪ ਮਾਂਗਾ, ਜਸਪਾਲ ਸਿੰਘ, ਹਰਪ੍ਰੀਤ ਸਿੰਘ ਸਮੇਤ ਸੁਸਾਇਟੀ ਦੇ ਹੋਰ ਸੇਵਾਦਾਰ ਹਾਜਰ ਸਨ।