Prime Punjab Times

Latest news
ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ... DAV ਪਬਲਿਕ ਸਕੂਲ ਗੜਦੀਵਾਲਾ ਦੇ ਸੀ.ਬੀ.ਐਸ.ਈ ਬੋਰਡ ਦਸਵੀਂ ਜਮਾਤ ਦਾ ਨਤੀਜਾ 100 ਪ੍ਰਤੀਸ਼ਤ ਰਿਹਾ ਖ਼ਾਲਸਾ ਕਾਲਜ ਵਿਖੇ 'ਭਾਰਤੀ ਗਿਆਨ ਪ੍ਰਣਾਲੀ' ਤਹਿਤ ਗਣਿਤ ਵਿਭਾਗ ਵੱਲੋਂ ਵਿਸ਼ੇਸ਼ ਲੈਕਚਰ ਕਰਵਾਇਆ ਗਿਆ KMS ਕਾਲਜ ਦੇ ਬੀ.ਸੀ.ਏ ਪੰਜਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ – ਪ੍ਰਿੰਸੀਪਲ ਡਾ. ਮਾਨਵ ਸੈਣੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 150 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ ਸੰਜੀਵ ਅਰੋੜਾ ਨੇ ਲਿਵਾਸਾ ਹਸਪਤਾਲ ਵਿਖੇ ਐਡਵਾਂਸਡ ਰੇਡੀਏਸ਼ਨ ਓਨਕੋਲੋਜੀ ਸੈਂਟਰ ਦਾ ਉਦਘਾਟਨ ਕੀਤਾ  ਖ਼ਾਲਸਾ ਕਾਲਜ ਵਿਖੇ 'ਗ੍ਰੀਨ ਭਾਰਤ ਪ੍ਰੋਜੈਕਟ' ਅਧੀਨ ਜਾਗਰੂਕਤਾ ਲੈਕਚਰ ਕਰਵਾਇਆ ਗਿਆ CM ਮਾਨ ਦੀ ਟਾਂਡਾ ਉੜਮੁੜ ਫੇਰੀ ਦੌਰਾਨ ਪੁਲਿਸ ਪ੍ਰਸ਼ਾਸਨ ਨੇ  ਜ਼ਿਲ੍ਹਾ ਵਾਈਸ ਪ੍ਰਧਾਨ ਪ੍ਰਿੰਸ ਪਲਿਆਲ ਨੂੰ ਥਾਣਾ ਗੜਦੀਵਾਲ... ਭਗਵਾਨ ਪਰਸ਼ੁਰਾਮ ਜਯੰਤੀ ਧੂਮਧਾਮ ਨਾਲ ਮਨਾਉਣ ਦਾ ਫੈਸਲਾ, ਬ੍ਰਾਹਮਣ ਸਭਾ ਦੀ ਵਿਸ਼ੇਸ਼ ਮੀਟਿੰਗ ਵਿੱਚ ਮਹੱਤਵਪੂਰਨ ਫੈਸਲੇ
ADVERTISEMENT
You are currently viewing ਪਿੰਡਾਂ ਦੇ ਸਰਵਪੱਖੀ ਵਿਕਾਸ, ਭਾਈਚਾਰਕ ਏਕਤਾ ਤੇ ਫਿਰਕੂ ਸਦਭਾਵਨਾ ਨੂੰ ਮਜ਼ਬੂਤ ਕਰਦੀਆਂ ਹਨ ਸਰਬਸੰਮਤੀ ਨਾਲ ਚੁਣੀਆਂ ਗਈਆਂ ਪੰਚਾਇਤਾਂ : ਡਾ.ਰਵਜੋਤ ਸਿੰਘ

ਪਿੰਡਾਂ ਦੇ ਸਰਵਪੱਖੀ ਵਿਕਾਸ, ਭਾਈਚਾਰਕ ਏਕਤਾ ਤੇ ਫਿਰਕੂ ਸਦਭਾਵਨਾ ਨੂੰ ਮਜ਼ਬੂਤ ਕਰਦੀਆਂ ਹਨ ਸਰਬਸੰਮਤੀ ਨਾਲ ਚੁਣੀਆਂ ਗਈਆਂ ਪੰਚਾਇਤਾਂ : ਡਾ.ਰਵਜੋਤ ਸਿੰਘ

ਹੁਸ਼ਿਆਰਪੁਰ, 11 ਅਕਤੂਬਰ (ਬਿਊਰੋ) 

ਕੈਬਨਿਟ ਮੰਤਰੀ ਨੇ ਜ਼ਿਲ੍ਹੇ ਦੀਆਂ ਸਰਬਸੰਮਤੀ ਨਾਲ ਚੁਣੀਆਂ ਗਈਆਂ ਪੰਚਾਇਤਾਂ ਨੂੰ ਦਿੱਤੀ ਵਧਾਈ

ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ‘ਚ 61 ਪੰਚਾਇਤਾਂ ਤੋਂ ਇਲਾਵਾ 10 ਸਰਪੰਚ ਸਰਬਸੰਮਤੀ ਨਾਲ ਚੁਣੇ ਗਏ

: ਕੈਬਨਿਟ ਮੰਤਰੀ ਪੰਜਾਬ ਡਾ. ਰਵਜੋਤ ਸਿੰਘ ਨੇ ਕਿਹਾ ਕਿ ਪੰਚਾਇਤੀ ਚੋਣਾਂ ਦੇਸ਼ ਵਿੱਚ ਲੋਕਤੰਤਰੀ ਪ੍ਰਣਾਲੀ ਦੀ ਨੀਂਹ ਹਨ, ਜਿਸ ਦਾ ਮੰਤਵ ਲੋਕਾਂ ਨੂੰ ਹੇਠਲੇ ਪੱਧਰ ਤੱਕ ਲੋਕਤੰਤਰ ਦਾ ਹਿੱਸਾ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਸਰਬਸੰਮਤੀ ਨਾਲ ਚੁਣੀਆਂ ਗਈਆਂ ਪੰਚਾਇਤਾਂ ਪਿੰਡਾਂ ਦੇ ਸਰਵਪੱਖੀ ਵਿਕਾਸ, ਭਾਈਚਾਰਕ ਏਕਤਾ ਅਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਸੂਬੇ ਲਈ ਇਹ ਮਾਣ ਵਾਲੀ ਗੱਲ ਹੈ ਕਿ ਵੱਡੀ ਗਿਣਤੀ ਵਿੱਚ ਪੰਚਾਇਤਾਂ ਸਰਬਸੰਮਤੀ ਨਾਲ ਚੁਣੀਆਂ ਗਈਆਂ ਹਨ। ਉਹ ਅੱਜ ਆਪਣੇ ਦਫ਼ਤਰ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ, ਇਸ ਦੌਰਾਨ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਪਾਬਲਾ ਤੋਂ ਇਲਾਵਾ ਹਰਪ੍ਰੀਤ ਸਿੰਘ ਧਾਮੀ ਵੀ ਹਾਜ਼ਰ ਸਨ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਹੁਸ਼ਿਆਰਪੁਰ ਜ਼ਿਲ੍ਹੇ ਦੀਆਂ 1405 ਪੰਚਾਇਤਾਂ ਵਿੱਚੋਂ 266 ਪੰਚਾਇਤਾਂ ਅਤੇ 54 ਸਰਪੰਚ ਸਰਬਸੰਮਤੀ ਨਾਲ ਚੁਣੇ ਗਏ ਹਨ। ਖਾਸ ਕਰਕੇ ਵਿਧਾਨ ਸਭਾ ਹਲਕਾ ਸ਼ਾਮਚੁਰਾਸੀ, ਜਿਸ ਵਿੱਚ ਦੋ ਬਲਾਕ (ਹੁਸ਼ਿਆਰਪੁਰ-1 ਅਤੇ ਭੂੰਗਾ) ਆਉਂਦੇ ਹਨ, ਵਿੱਚ ਸਭ ਤੋਂ ਵੱਧ 61 ਪੰਚਾਇਤਾਂ ਸਰਬਸੰਮਤੀ ਨਾਲ ਚੁਣੀਆਂ ਗਈਆਂ ਹਨ, ਜਿਨ੍ਹਾਂ ਵਿੱਚ ਸਰਪੰਚ ਅਤੇ ਪੰਚ ਸਾਰੇ ਸਰਬਸੰਮਤੀ ਨਾਲ ਚੁਣੇ ਗਏ ਹਨ। ਇਸ ਤੋਂ ਇਲਾਵਾ ਇਸ ਹਲਕੇ ਵਿੱਚ 10 ਸਰਪੰਚ ਵੀ ਸਰਬਸੰਮਤੀ ਨਾਲ ਚੁਣੇ ਗਏ ਹਨ। ਜੇਕਰ ਦੇਖਿਆ ਜਾਵੇ ਤਾਂ ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਵਿੱਚ ਕੁੱਲ 71 ਸਰਪੰਚ ਸਰਬਸੰਮਤੀ ਨਾਲ ਚੁਣੇ ਗਏ ਹਨ। ਇਸ ਦੌਰਾਨ ਉਨ੍ਹਾਂ ਸਰਬਸੰਮਤੀ ਨਾਲ ਚੁਣੀਆਂ ਗਈਆਂ ਪੰਚਾਇਤਾਂ ਨੂੰ ਵਧਾਈ ਵੀ ਦਿੱਤੀ।
ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਹਲਕਾ ਸ਼ਾਮਚੁਰਾਸੀ ਦਾ ਪਿੰਡ ਲੰਮੇ ਵਿਸ਼ੇਸ਼ ਤੌਰ ‘ਤੇ ਜ਼ਿਕਰਯੋਗ ਹੈ, ਜਿੱਥੇ 50 ਸਾਲਾਂ ਤੋਂ ਲਗਾਤਾਰ 10 ਵਾਰ ਸਰਬਸੰਮਤੀ ਨਾਲ ਪੰਚਾਇਤ ਚੁਣੀ ਗਈ ਹੈ ਅਤੇ ਇਸ ਵਾਰ ਵੀ ਇਹ ਪਰੰਪਰਾ 11ਵੀਂ ਵਾਰ ਵੀ ਇਹ ਪ੍ਰੰਪਰਾ ਜਾਰੀ ਹੈ | ਇਸੇ ਤਰ੍ਹਾਂ ਪਿੰਡ ਸਿੰਗੜੀਵਾਲਾ ਵਿੱਚ ਲਗਾਤਾਰ ਛੇਵੀਂ ਵਾਰ ਸਰਬਸੰਮਤੀ ਨਾਲ ਪੰਚਾਇਤ ਦਾ ਗਠਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਮੰਨਣਾ ਹੈ ਕਿ ਪੰਚਾਇਤਾਂ ਵਿੱਚ ਸਰਬਸੰਮਤੀ ਨਾਲ ਉਮੀਦਵਾਰ ਚੁਣਨ ਨਾਲ ਪਿੰਡਾਂ ਦਾ ਵਿਕਾਸ ਹੁੰਦਾ ਹੈ।
ਕੈਬਨਿਟ ਮੰਤਰੀ ਨੇ ਮੁੱਖ ਮੰਤਰੀ ਦੇ ਐਲਾਨ ਦਾ ਜ਼ਿਕਰ ਕਰਦਿਆਂ ਕਿਹਾ ਕਿ ਜਿਹੜਾ ਵੀ ਪਿੰਡ ਸਰਬਸੰਮਤੀ ਨਾਲ ਪੰਚਾਇਤ ਦੀ ਚੋਣ ਕਰੇਗਾ, ਉਸ ਨੂੰ ਸਟੇਡੀਅਮ, ਸਕੂਲ ਜਾਂ ਹਸਪਤਾਲ ਲਈ ਸਰਕਾਰ ਵੱਲੋਂ 5 ਲੱਖ ਰੁਪਏ ਦੀ ਗਰਾਂਟ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਵਾਅਦੇ ਮੁਤਾਬਕ ਸਰਬਸੰਮਤੀ ਨਾਲ ਚੁਣੀਆਂ ਗਈਆਂ ਪੰਚਾਇਤਾਂ ਨੂੰ ਵਿੱਤੀ ਸਹਾਇਤਾ ਦਿੱਤੀ ਜਾਵੇਗੀ ਅਤੇ ਪੰਜਾਬ ਸਰਕਾਰ ਪਿੰਡਾਂ ਦੀ ਕਾਇਆ ਕਲਪ ਕਰਨ ਲਈ ਵਚਨਬੱਧ ਹੈ।

ਫੋਟੋ ਕੈਪਸ਼ਨ- ਕੈਬਨਿਟ ਮੰਤਰੀ ਪੰਜਾਬ ਡਾ.ਰਵਜੋਤ ਸਿੰਘ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ।

error: copy content is like crime its probhihated