Prime Punjab Times

Latest news
ਬੰਦੀ ਸਿੰਘਾਂ ਦੀ ਰਿਹਾਈ ਲਈ ਸੰਪੂਰਨ ਪੰਜਾਬ ਬੰਦ ਦੇ ਸੱਦੇ ਨੂੰ ਮਿਲਿਆ ਦਸੂਹਾ 'ਚ ਭਰਵਾਂ ਹੁੰਗਾਰਾ ਡਾ.ਉਬਰਾਏ ਨੇ ਦੁਬਈ ਚ ਮੌਤ ਦੇ ਮੂੰਹ ਵਿੱਚ ਗਏ ਨੌਜਵਾਨ ਦੇ ਪਰਿਵਾਰ ਦੀ ਸਾਰ ਲਈ DAV ਪਬਲਿਕ ਸਕੂਲ ਦੇ ਵਿਦਿਆਰਥੀ ਦਿਲਕਸ਼ ਸਿੰਘ ਨੇ ਜ਼ਿਲ੍ਹਾ ਪੱਧਰੀ ਕਿਕ ਬਾਕਸਿੰਗ ਮੁਕਾਬਲੇ 'ਚ ਜਿੱਤਿਆ ਕਾਂਸੇ ਮੈਡਲ ਖ਼ਾਲਸਾ ਕਾਲਜ ਵਿਖੇ "ਇਮਰਜਿੰਗ ਟੈਕਨਾਲੋਜੀ ਐਂਡ ਦਾ ਫਿਊਚਰ ਆਫ਼ ਆਈਟੀ” ਵਿਸ਼ੇ ’ਤੇ ਸੈਮੀਨਾਰ ਕਰਵਾਇਆ ਪੈਨਸ਼ਨ ਕੋਈ ਖੈਰਾਤ ਨਹੀਂ ,ਮੁਲਾਜ਼ਮਾਂ ਦਾ ਹੱਕ ਹੈ - ਆਗੂ ਆਈ.ਕੇ.ਜੀ. ਪੰਜਾਬ ਟੈਕਨੀਕਲ ਯੂਨੀਵਰਸਿਟੀ ਵੱਲੋਂ ਦਾਖਲਿਆਂ ਦੀ ਆਖਰੀ ਮਿਤੀ 'ਚ ਵਾਧਾ, ਵਿਦਿਆਰਥੀਆਂ ਲਈ ਸੁਨਹਿਰੀ ਮੌਕਾ - ... ਸ਼੍ਰੀ ਅਚਲੇਸ਼ਵਰ ਧਾਮ ਵਿੱਚ ਹਰਿਨਾਮ ਸੰਕੀਰਤਨ ਮਹਾਕੁੰਭ ਦਾ ਸ਼ਾਨਦਾਰ ਸਮਾਪਨ.. ਘੰਟਿਆਂ ਬੱਧੀ ਹੋਈ ਮੂਸਲਾਧਾਰ ਬਾਰਿਸ਼ ਕਾਰਨ ਤਹਿਸੀਲ ਦਸੂਹਾ ਹੋਈ ਹਾਲੋ ਬੇਹਾਲ ਖ਼ਾਲਸਾ ਕਾਲਜ ਵਿਖੇ ‘ਸੋਮਨਾਥ ਸੰਵਾਦ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ ਖਾਦਾਂ ਦੀ ਟੈਗਿੰਗ ਰੋਕਣ ਤੇ ਕਿਸਾਨਾਂ ਨੂੰ ਨਿਰਵਿਘਨ ਸਪਲਾਈ ਲਈ ਹੈਲਪਲਾਈਨ ਨੰਬਰ ਜਾਰੀ
ADVERTISEMENT
You are currently viewing ਬਟਾਲਾ ਸ਼ਹਿਰ ਵਿੱਚ ਬੁਰਾਈ ’ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਦੁਸਹਿਰਾ ਪੂਰੇ ਉਤਸ਼ਾਹ ਅਤੇ ਧੂਮ-ਧਾਮ ਨਾਲ ਮਨਾਇਆ

ਬਟਾਲਾ ਸ਼ਹਿਰ ਵਿੱਚ ਬੁਰਾਈ ’ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਦੁਸਹਿਰਾ ਪੂਰੇ ਉਤਸ਼ਾਹ ਅਤੇ ਧੂਮ-ਧਾਮ ਨਾਲ ਮਨਾਇਆ

ਬਟਾਲਾ, 12 ਅਕਤੂਬਰ (ਅਵਿਨਾਸ਼ ਸ਼ਰਮਾ)

ਦੁਸਹਿਰਾ, ਸਾਨੂੰ ਚੰਗਿਆਈ ਅਤੇ ਉੱਚ ਕਦਰਾਂ-ਕੀਮਤਾਂ ’ਤੇ ਚੱਲਣ ਦੀ ਸੇਧ ਦਿੰਦਾ ਹੈ – ਵਿਧਾਇਕ ਸ਼ੈਰੀ ਕਲਸੀ

: ਬਟਾਲਾ ਸ਼ਹਿਰ ਵਿੱਚ ਦੁਸਹਿਰਾ ਪੂਰੇ ਉਤਸ਼ਾਹ ਤੇ ਧੂਮ ਧਾਮ ਨਾਲ ਮਨਾਇਆ ਗਿਆ,ਜਿਸ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਸ਼ਹਿਰ ਵਾਸੀਆਂ ਤੇ ਆਸਪਾਸ ਦੇ ਲੋਕਾਂ, ਹੁੰਮ ਹੁੰਮਾ ਕੇ ਸ਼ਿਰਕਤ ਕੀਤੀ।

ਸਥਾਨਕ ਪੋਲੀਟੈਕਨਿਕ ਕਾਲਜ ਦੇ ਰਾਜੀਵ ਗਾਂਧੀ ਸਟੇਡੀਅਮ ਬਟਾਲਾ ਵਿਖੇ ਮਹਾਂਵੀਰ ਦੁਸਹਿਰਾ ਕਮੇਟੀ ਵਲੋਂ ਕਰਵਾਏ ਦੁਸਹਿਰਾ ਸਮਾਗਮ ਵਿਚ ਹਲਕਾ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਭਗਤ ਕੁਨਾਲ ਜੀ, ਮਹੰਤ ਅਮਿਤ ਸ਼ਾਹ ਜੀ ਅਤੇ ਸ਼ਹਿਰ ਦੀਆਂ ਧਾਰਮਿਕ, ਰਾਜਨੀਤਿਕ ਤੇ ਸਮਾਜ ਸੇਵੀ ਸਖਸ਼ੀਅਤਾਂ ਵਿਸ਼ੇਸ਼ ਤੌਰ ‘ਤੇ ਮੋਜੂਦ ਸਨ।

ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਕਿ ਦੁਸਹਿਰਾ ਦਾ ਤਿਉਹਾਰ ਬੁਰਾਈ ’ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਹੈ। ਉਨਾਂ ਕਿਹਾ ਕਿ ਭਗਵਾਨ ਸ੍ਰੀ ਰਾਮ ਵਲੋਂ ਲੰਕਾ ’ਤੇ ਜਿੱਤ ਦੇ ਸੰਦਰਭ ਵਿੱਚ ਮਨਾਇਆ ਜਾਂਦਾ ਦੁਸਹਿਰਾ ਸਾਨੂੰ ਚੰਗਿਆਈ ਅਤੇ ਉੱਚ ਕਦਰਾਂ-ਕੀਮਤਾਂ ’ਤੇ ਚੱਲਣ ਦੀ ਸੇਧ ਦਿੰਦਾ ਹੈ। ਇਹ ਤਿਉਹਾਰ ਸਾਰੇ ਧਰਮਾਂ ਤੋਂ ਉਪਰ ਉੱਠ ਕੇ ਲੋਕਾਂ ਨੂੰ ਭਾਈਚਾਰਕ ਸਾਂਝ, ਏਕਤਾ ਅਤੇ ਆਪਸੀ ਪਿਆਰ ਦੀਆਂ ਤੰਦਾਂ ਨੂੰ ਮਜ਼ਬੂਤ ਕਰਨ ਦਾ ਸੁਨੇਹਾ ਦਿੰਦਾ ਹੈ। ਉਨਾਂ ਸ਼ਹਿਰ ਵਾਸੀਆਂ ਵਲੋਂ ਵੱਡੀ ਗਿਣਤੀ ਵਿੱਚ ਦੁਸਹਿਰੇ ਦੇ ਪਾਵਨ ਤਿਉਹਾਰ ਵਿੱਚ ਸ਼ਿਰਕਤ ਕਰਨ, ਡਰਾਮਾਟਿਕ ਕਲੱਬਾਂ ਅਤੇ ਦੁਸਹਿਰਾ ਕਮੇਟੀ ਦੇ ਪ੍ਰਬੰਧਕਾਂ ਦਾ ਧੰਨਵਾਦ ਕੀਤਾ।

ਰਾਵਣ ਦਹਿਣ ਮੌਕੇ ਬਟਾਲਾ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਜਨ ਸੇਲਾਬ ਉਮੜਿਆ ਅਤੇ ਪੂਰਾ ਸਟੇਡੀਅਮ ਪ੍ਰਭੂ ਸ੍ਰੀ ਰਾਮ ਜੀ ਦੇ ਜੈਕਾਰਿਆਂ ਨਾਲ ਗੂੰਜ ਉਠਿਆ।

ਇਸ ਮੌਕੇ ਵਿਧਾਇਕ ਕਲਸੀ ਵੱਲੋਂ ਵੱਖ-ਵੱਖ ਸਖਸ਼ੀਅਤਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਵੀ ਕੀਤਾ ਗਿਆ।

ਇਸ ਮੌਕੇ ਹਰਿੰਦਰ ਵਿਰਦੀ, ਵਰੁਣ ਬਾਂਸਲ, ਡਾਇਰੈਕਟਰ ਮਨਜੀਤ ਸਿੰਘ ਭੁੱਲਰ, ਪ੍ਰਧਾਨ ਯਸ਼ਪਾਲ ਚੌਹਾਨ, ਲਾਇਨ ਰਾਜੀਵ ਵਿੱਗ, ਐਮ ਸੀ ਬਲਵਿੰਦਰ ਸਿੰਘ ਮਿੰਟਾ, ਮੈਨੇਜਰ ਅਤਰ ਸਿੰਘ,ਵਿੱਕੀ ਚੌਹਾਨ, ਪਿਰੰਸ ਰੰਧਾਵਾ, ਮਨਦੀਪ ਸਿੰਘ ਗਿੱਲ, ਗੁਰਜੀਤ ਸਿੰਘ ਸੁੰਦਰ ਨਗਰ, ਆਸ਼ੂ ਗੋਇਲ, ਬੰਟੀ ਟਰੇਂਡਜ਼, ਗੁਰਪ੍ਰੀਤ ਸਿੰਘ ਰਾਜੂ, ਅਵਤਾਰ ਸਿੰਘ ਕਲਸੀ, ਪਿੰਰੀਸਪਲ ਤਿਲਕ ਰਾਜ, ਰਜਿੰਦਰ ਜੰਬਾ, ਗਗਨ ਬਟਾਲਾ, ਮਲਕੀਤ ਸਿੰਘ, ਨਿੱਕੂ ਹੰਸਪਾਲ, ਮਾਣਿਕ ਮਹਿਤਾ , ਗੋਲਡੀ, ਕੁਲਦੀਪ ਸਿੰਘ ਸਮੇਤ ਵੱਡੀ ਵਿੱਚ ਸ਼ਹਿਰ ਵਾਸੀ ਮੋਜੂਦ ਸਨ।