Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਕਿਸਾਨਾਂ ਵੱਲੋਂ ਝੋਨੇ ਦੀ ਸਰਕਾਰੀ ਖਰੀਦ ਨਾ ਹੋਣ ਦੇ ਰੋਸ ਵਜੋਂ ਗੰਨਾ ਮਿਲ ਚੌਂਕ ‘ਚ ਲਗਾਇਆ ਧਰਨਾ

ਕਿਸਾਨਾਂ ਵੱਲੋਂ ਝੋਨੇ ਦੀ ਸਰਕਾਰੀ ਖਰੀਦ ਨਾ ਹੋਣ ਦੇ ਰੋਸ ਵਜੋਂ ਗੰਨਾ ਮਿਲ ਚੌਂਕ ‘ਚ ਲਗਾਇਆ ਧਰਨਾ

ਫਗਵਾੜਾ 13 ਅਗਸਤ (ਲਾਲੀ)

* ਤਿੰਨ ਘੰਟੇ ਪ੍ਰਭਾਵਿਤ ਰਿਹਾ ਜੀ.ਟੀ. ਰੋਡ ਦਾ ਟਰੈਫਿਕ

: ਭਾਰਤੀ ਕਿਸਾਨ ਯੂਨੀਅਨ (ਦੋਆਬਾ) ਵਲੋਂ ਮੰਡੀਆਂ ਵਿੱਚ ਝੋਨੇ ਦੀ ਫਸਲ ਦੀ ਸਰਕਾਰੀ ਖਰੀਦ ਨਾ ਹੋਣ ਦੇ ਚਲਦਿਆਂ ਅੱਜ ਮੰਡੀ ਮਜ਼ਦੂਰ ਯੂਨੀਅਨ ਅਤੇ ਆੜਤੀ ਐਸੋਸੀਏਸ਼ਨ ਫਗਵਾੜਾ ਦੇ ਸਹਿਯੋਗ ਨਾਲ ਗੰਨਾ ਮਿੱਲ ਚੌਂਕ ਫਗਵਾੜਾ ਵਿਖੇ ਤਿੰਨ ਘੰਟੇ ਹਾਈਵੇ ਜਾਮ ਕਰਕੇ ਧਰਨਾ ਲਗਾਇਆ। ਇਸ ਦੌਰਾਨ ਧਰਨਾਕਾਰੀਆਂ ਵਲੋਂ ਪੰਜਾਬ ਅਤੇ ਕੇਂਦਰ ਦੀਆਂ ਸਰਕਾਰਾਂ ਖਿਲਾਫ ਜੋਰਦਾਰ ਨਾਅਰੇਬਾਜੀ ਕੀਤੀ ਗਈ। ਕਿਸਾਨਾਂ ਦੇ ਧਰਨੇ ਨੂੰ ਸਮਰਥਨ ਦੇਣ ਲਈ ਕਾਂਗਰਸੀ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਵੀ ਸਾਥੀਆਂ ਸਮੇਤ ਹਾਜਰ ਹੋਏ। ਇਸ ਮੌਕੇ ਸੰਬੋਧਨ ਕਰਦਿਆਂ ਕਿਸਾਨ ਜੱਥੇਬੰਦੀ ਦੇ ਜਨਰਲ ਸਕੱਤਰ ਸਤਨਾਮ ਸਿੰਘ ਸਾਹਨੀ, ਕਿਰਪਾਲ ਸਿੰਘ ਮੂਸਾਪੁਰ, ਪ੍ਰੈੱਸ ਸਕੱਤਰ ਗੁਰਪਾਲ ਸਿੰਘ ਮੌਲੀ, ਗੁਰਚੇਤਨ ਸਿੰਘ ਤੱਖਰ ਤੋਂ ਇਲਾਵਾ ਆੜਤੀਆ ਐਸੋਸੀਏਸ਼ਨ ਦੇ ਜ਼ਿਲਾ ਪ੍ਰਧਾਨ ਨਰੇਸ਼ ਭਾਰਦਵਾਜ ਤੇ ਕੁਲਵੰਤ ਰਾਏ ਪੱਬੀ ਨੇ ਝੋਨੇ ਦੀ ਖਰੀਦ ਨਾ ਹੋਣ ਕਾਰਨ ਕੇਂਦਰ ਦੀ ਮੋਦੀ ਸਰਕਾਰ ਅਤੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਵਿਰੁੱਧ ਜ਼ੋਰਦਾਰ ਆਵਾਜ਼ ਬੁਲੰਦ ਕਰਦੇ ਹੋਏ ਸਮੱਸਿਆ ਦੇ ਤੁਰੰਤ ਹੱਲ ਦੀ ਮੰਗ ਕੀਤੀ। ਕਿਸਾਨ ਆਗੂਆਂ ਨੇ ਮੰਡੀਆਂ ਵਿੱਚ ਝੋਨੇ ਦੀ ਤੁਰੰਤ ਸਰਕਾਰੀ ਖਰੀਦ, ਲਿਫਟਿੰਗ ਅਤੇ ਪੰਜਾਬ ਦੇ ਗੁਦਾਮਾਂ ਵਿੱਚੋਂ ਚੌਲਾਂ ਦੀ ਲਿਫਟਿੰਗ ਲਈ ਸਪੈਸ਼ਲ ਟਰੇਨਾਂ ਜਲਦ ਚਲਾਉਣ ਅਤੇ ਕਿਸਾਨਾਂ ਨੂੰ ਡੀ.ਏ.ਪੀ. ਖਾਦ ਦੀ ਘਾਟ ਦੀ ਸਮੱਸਿਆ ਨੂੰ ਤੁਰੰਤ ਹੱਲ ਕਰਨ ਦੀ ਮੰਗ ਵੀ ਕੀਤੀ। ਉਕਤ ਧਰਨੇ ਦੇ ਚੱਲਦਿਆਂ ਸ਼ਹਿਰ ਦੀਆਂ ਪ੍ਰਮੁੱਖ ਸੜਕਾਂ ‘ਤੇ ਟ੍ਰੈਫਿਕ ਵੀ ਕਾਫੀ ਹੱਦ ਤੱਕ ਪ੍ਰਭਾਵਿਤ ਹੋਈ l ਧਰਨੇ ਵਿੱਚ ਬਲਜੀਤ ਸਿੰਘ ਹਰਦਾਸਪੁਰ ਮਨਜੀਤ ਸਿੰਘ ਲੱਲੀ, ਸ਼ਰਨਜੀਤ ਸਿੰਘ ਅਠੌਲੀ, ਜਸਵਿੰਦਰ ਸਿੰਘ ਘੁੰਮਣ, ਤੇਜਸਵੀ ਭਾਰਤਵਾਜ਼ ,ਗਜਾ ਨੰਦ, ਰਣਜੀਤ ਸਿੰਘ ਰਾਣਾ, ਅਕਾਲੀ ਆਗੂ ਰਜਿੰਦਰ ਸਿੰਘ ਚੰਦੀ, ਸੰਤੋਖ ਸਿੰਘ ਲੱਖਪੁਰ, ਸਰੂਪ ਸਿੰਘ ਖਲਵਾੜਾ ,ਬੌਬੀ ਠੱਕਰਕੀ, ਜਸਵੰਤ ਸਿੰਘ ਨੀਟਾ ਜਗਪਾਲਪੁਰ , ਕੁਲਦੀਪ ਸਿੰਘ ਰਾਏਪੁਰ ,ਗੁਰਚੇਤਨ ਸਿੰਘ ਤੱਖਰ ਸਟੇਜ ਸਕੱਤਰ ,ਤਰਸੇਮ ਸਿੰਘ ਢਿੱਲੋਂ, ਦਵਿੰਦਰ ਸਿੰਘ ਸੰਧਵਾਂ, ਹਰਭਜਨ ਸਿੰਘ ਬਾਜਵਾ ਮਲਕਪੁਰ, ਮੱਖਣ ਸਿੰਘ ਟੋਡਰਪੁਰ ,ਮੇਜਰ ਸਿੰਘ ਕੁਲਥਮ ,ਬਲਜਿੰਦਰ ਸਿੰਘ ਚੱਕ ਮੁੰਡੇਰ ਜ਼ਿਲ੍ਹਾ ਪ੍ਰਧਾਨ ਨਵਾਂ ਸ਼ਹਿਰ, ਰਣਵਿੰਦਰ ਸਿੰਘ ਫਰਾਲਾ, ਹਰਜੀਤ ਸਿੰਘ ਰਾਣੂ ,ਰਸ਼ਪਾਲ ਸਿੰਘ ਸ਼ਾਦੀਪੁਰ, ਕੇਵਲ ਸਿੰਘ ਤਲਵਣ, ਕੁਲਦੀਪ ਸਿੰਘ ਆਹਲੂਵਾਲ, ਚਰਨਪ੍ਰੀਤ ਸਿੰਘ ਫਿਲੌਰ, ਕੁਲਵਿੰਦਰ ਸਿੰਘ ਕਾਲਾ ਸਰਪੰਚ ਅਠੌਲੀ, ਮੇਜਰ ਸਿੰਘ, ਸੈਲਰ ਐਸੋਸੀਏਸ਼ਨ ਫਗਵਾੜਾ ਪ੍ਰਧਾਨ ਰਵੀ ਦੁਆ, ਮਾਸਟਰ ਹਰਭਜਨ ਸਿੰਘ ਸਾਬਕਾ ਸਰਪੰਚ ਭੁੱਲਾਰਾਈ, ਬਲਜਿੰਦਰ ਸਿੰਘ, ਮਨਜੀਤ ਸਿੰਘ ਲੱਲੀ, ਚਰਨਜੀਤ ਸਿੰਘ ਅਠੌਲੀ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਿਸਾਨ, ਔਰਤਾਂ ਅਤੇ ਮੰਡੀ ਮਜ਼ਦੂਰ ਸ਼ਾਮਲ ਹੋਏ।
ਕੈਪਸ਼ਨ- ਫਗਵਾੜਾ ਦੇ ਜੀ.ਟੀ. ਰੋਡ ਸਥਿਤ ਗੰਨਾ ਮਿਲ ਚੌਂਕ ‘ਤੇ ਕਿਸਾਨਾਂ ਵੱਲੋਂ ਲਗਾਏ ਧਰਨੇ ਦੇ ਵੱਖ- ਵੱਖ ਦ੍ਰਿਸ਼।