Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਮੰਡੀਆਂ ‘ਚ ਝੋਨੇ ਦੀ ਖਰੀਦ ਸਮੇਂ ਆੜ੍ਹਤੀਆਂ ਦੀ ਲੁੱਟ-ਖਸੁੱਟ ਬੰਦ ਕੀਤੀ ਜਾਵੇ – ਖੁਣਖੁਣ

ਮੰਡੀਆਂ ‘ਚ ਝੋਨੇ ਦੀ ਖਰੀਦ ਸਮੇਂ ਆੜ੍ਹਤੀਆਂ ਦੀ ਲੁੱਟ-ਖਸੁੱਟ ਬੰਦ ਕੀਤੀ ਜਾਵੇ – ਖੁਣਖੁਣ

ਫਗਵਾੜਾ 17 ਅਕਤੂਬਰ (ਲਾਲੀ )

* ਕਿਸਾਨ ਜੱਥੇਬੰਦੀਆਂ ਵੱਲੋਂ ਸੰਘਰਸ਼ ਦੀ ਦਿੱਤੀ ਚਿਤਾਵਨੀ

: ਭਾਰਤੀ ਕਿਸਾਨ ਯੂਨੀਅਨ (ਦੋਆਬਾ) ਦੇ ਬਲਾਕ ਪ੍ਰਧਾਨ ਫਗਵਾੜਾ ਹਰਵਿੰਦਰ ਸਿੰਘ ਖੁਣਖੁਣ (ਮਾਨਾਂਵਾਲੀ) ਨੇ ਮੰਡੀਆਂ ਵਿਚ ਝੋਨੇ ਦੀ ਖਰੀਦ ਸਮੇਂ ਆੜ੍ਹਤੀਆਂ ਉੱਪਰ ਲੁੱਟ ਖਸੁੱਟ ਦਾ ਦੋਸ਼ ਲਾਉਂਦੇ ਹੋਏ ਕਿਹਾ ਕਿ ਜੇਕਰ ਕਿਸਾਨਾਂ ਨਾਲ ਆੜ੍ਹਤੀਆਂ ਦੀ ਲੁੱਟ ਬੰਦ ਨਾ ਕਰਵਾਈ ਗਈ ਤਾਂ ਤਿੱਖਾ ਸੰਘਰਸ਼ ਕੀਤਾ ਜਾਵੇਗਾ। ਅੱਜ ਇੱਥੇ ਗੱਲਬਾਤ ਦੌਰਾਨ ਕਿਸਾਨ ਆਗੂ ਨੇ ਦੱਸਿਆ ਕਿ ਆੜ੍ਹਤੀਆਂ ਵਲੋਂ 100 ਬੋਰਿਆਂ ਮਗਰ 10 ਬੋਰਿਆਂ ਦੀ ਹੇਰਾਫੇਰੀ ਕੀਤੀ ਜਾ ਰਹੀ ਹੈ। ਫਸਲ ਦੀ ਬਾਹਰੋਂ ਜਾਂਚ ਕਰਵਾਉਣ ਤੇ ਜੋ ਨਮੀ 17% ਹੁੰਦੀ ਹੈ ਉਹੀ ਫਸਲ ਜਦੋਂ ਆੜ੍ਹਤੀਆਂ ਵਲੋਂ ਜਾਂਚੀ ਜਾਂਦੀ ਹੈ ਤਾਂ ਨਮੀ ਦਾ ਮਿਆਰ 20% ਤੋਂ 22% ਦੱਸ ਕੇ ਖੱਜਲ ਖੁਆਰ ਕੀਤਾ ਜਾਂਦਾ ਹੈ। ਉਹਨਾਂ ਕਿਹਾ ਕਿ ਇਸ ਹੇਰਾਫੇਰੀ ਵਿਚ ਖਰੀਦ ਏਜੰਸੀਆਂ ਦੀ ਮਿਲੀਭੁਗਤ ਦੀ ਵੀ ਜਾਂਚ ਕਰਵਾਈ ਜਾਵੇ ਅਤੇ ਕਿਸਾਨਾਂ ਨੂੰ ਝੋਨੇ ਦੀ ਫਸਲ ਦਾ ਸਰਕਾਰ ਵਲੋਂ ਐਲਾਨਿਆਂ ਪੂਰਾ ਮੁੱਲ ਦੇਣਾ ਯਕੀਨੀ ਬਣਾਇਆ ਜਾਵੇ। ਜੇਕਰ ਸਰਕਾਰ ਨੇ ਆੜ੍ਹਤੀਆਂ ਵਲੋਂ ਕਿਸਾਨਾ ਨਾਲ ਸਰੇਆਮ ਕੀਤੀ ਜਾ ਰਹੀ ਧੱਕੇਸ਼ਾਹੀ ਤੁਰੰਤ ਬੰਦ ਨਾ ਕਰਵਾਈ ਤਾਂ ਹਮਖਿਆਲੀ ਜੱਥੇਬੰਦੀਆਂ ਨਾਲ ਵਿਚਾਰ ਵਟਾਂਦਰਾ ਕਰਕੇ ਸੰਘਰਸ਼ ਦੀ ਰੂਪਰੇਖਾ ਤਿਆਰ ਕੀਤੀ ਜਾਵੇਗੀ। ਇਸ ਮੌਕੇ ਉਹਨਾਂ ਬੋਲੀ ਉਪਰੰਤ ਝੋਨੇ ਨੂੰ ਤੁਰੰਤ ਬੋਰੀਆਂ ਵਿੱਚ ਪਾ ਕੇ ਲਿਫਟਿੰਗ ਕਰਵਾਉਣ ਦੀ ਮੰਗ ਵੀ ਕੀਤੀ ਹੈ।
ਤਸਵੀਰ – ਹਰਵਿੰਦਰ ਸਿੰਘ ਖੁਣਖੁਣ।