Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਕੇ.ਐਮ.ਐਸ ਕਾਲਜ ਵਿਖੇ ਮਹਿੰਦੀ ਪ੍ਰਤੀਯੋਗਿਤਾ ਕਰਵਾਈ ਗਈ – ਪ੍ਰਿੰਸੀਪਲ ਡਾ.ਸ਼ਬਨਮ ਕੌਰ

ਕੇ.ਐਮ.ਐਸ ਕਾਲਜ ਵਿਖੇ ਮਹਿੰਦੀ ਪ੍ਰਤੀਯੋਗਿਤਾ ਕਰਵਾਈ ਗਈ – ਪ੍ਰਿੰਸੀਪਲ ਡਾ.ਸ਼ਬਨਮ ਕੌਰ

ਦਸੂਹਾ 18 ਅਕਤੂਬਰ (ਚੌਧਰੀ) 

: ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਵਿਖੇ ਮਹਿੰਦੀ ਪ੍ਰਤੀਯੋਗਿਤਾ ਕਰਵਾਈ ਗਈ। ਇਸ ਪ੍ਰਤੀਯੋਗਿਤਾ ਦੀ ਜਾਣਕਾਰੀ ਦਿੰਦੇ ਹੋਏ ਪ੍ਰਿੰਸੀਪਲ ਡਾ. ਸ਼ਬਨਮ ਕੌਰ ਨੇ ਦੱਸਿਆ ਕਿ ਇਹ ਪ੍ਰਤੀਯੋਗਿਤਾ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਹੋਰ ਉਭਾਰਨ ਲਈ ਕਰਵਾਈ ਗਈ। ਇਸ ਪ੍ਰਤੀਯੋਗਿਤਾ ਵਿੱਚ ਕਾਲਜ ਦੇ ਸਾਰੇ ਵਿਭਾਗਾਂ ਦੀਆਂ ਵਿਦਿਆਰਥਣਾਂ ਨੇ ਭਾਗ ਲਿਆ। ਜਿਨ੍ਹਾਂ ਵਿੱਚ ਸਿਮਰਨ (ਬੀ.ਸੀ.ਏ ਪੰਜਵਾ ਸਮੈਸਟਰ) ਨੇ ਪਹਿਲਾ ਸਥਾਨ ਹਾਸਲ ਕੀਤਾ। ਇਸ ਤੋਂ ਇਲਾਵਾ ਰਮਨਪ੍ਰੀਤ ਕੌਰ (ਐਮ.ਸੀ.ਏ ਪਹਿਲਾ ਸਮੈਸਟਰ) ਨੇ ਦੂਸਰਾ ਸਥਾਨ ਅਤੇ ਜਸਮੀਤ ਕੌਰ (ਬੀ.ਐਸ.ਸੀ.ਐਫ.ਡੀ ਪੰਜਵਾਂ ਸਮੈਸਟਰ) ਨੇ ਤੀਸਰਾ ਸਥਾਨ ਹਾਸਲ ਕੀਤਾ। ਇਸ ਮੌਕੇ ਤੇ ਚੇਅਰਮੈਨ ਚੌਧਰੀ ਕੁਮਾਰ ਸੈਣੀ, ਪ੍ਰਿੰਸੀਪਲ ਡਾ. ਸ਼ਬਨਮ ਕੌਰ, ਡਾਇਰੈਕਟਰ ਡਾ. ਮਾਨਵ ਸੈਣੀ ਅਤੇ ਐਚ.ਓ.ਡੀ ਡਾ. ਰਾਜੇਸ਼ ਕੁਮਾਰ ਨੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਤੇ ਲਖਵਿੰਦਰ ਕੌਰ, ਮਨਜੀਤ, ਮਨਪ੍ਰੀਤ ਕੌਰ, ਅਮਨਪ੍ਰੀਤ ਕੌਰ, ਜਗਰੂਪ ਕੌਰ, ਸੋਨਮ ਸਲਾਰੀਆ, ਕਿਰਨਜੀਤ ਕੌਰ, ਸੰਦੀਪ ਕਲੇਰ, ਸ਼ਾਨੂੰ ਦੇਵੀ, ਨੇਹਾ ਅਤੇ ਵਿਦਿਆਰਥੀ ਹਾਜ਼ਰ ਸਨ।

ਫੋਟੋ : ਜੇਤੂ ਵਿਦਿਆਰਥੀਆਂ ਦੇ ਨਾਲ ਕੇ.ਐਮ.ਐਸ ਕਾਲਜ ਦੇ ਫੈਕਲਟੀ ਮੈਂਬਰ।