Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਸਰਕਾਰ ਵੱਲੋਂ ਕਿਸਾਨਾਂ ਦਾ ਝੋਨਾ ਨਾ ਖਰੀਦਣ ਕਾਰਣ ਸੜਕ ਤੇ ਲਾਇਆ ਜਾਮ

ਸਰਕਾਰ ਵੱਲੋਂ ਕਿਸਾਨਾਂ ਦਾ ਝੋਨਾ ਨਾ ਖਰੀਦਣ ਕਾਰਣ ਸੜਕ ਤੇ ਲਾਇਆ ਜਾਮ

ਬਟਾਲਾ 18 ਅਕਤੂਬਰ (ਅਵਿਨਾਸ਼ ਸ਼ਰਮਾ )

: ਸੰਯੁਕਤ ਕਿਸਾਨ ਮੋਰਚੇ ਵੱਲੋਂ ਅੱਜ ਭਿਖਾਰੀ ਵਾਲ ਨੈਸ਼ਨਲ ਹਾਈਵੇ ਤੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਸਰਕਾਰ ਵੱਲੋਂ ਕਿਸਾਨਾਂ ਦਾ ਝੋਨਾ ਨਾ ਖਰੀਦਣ ਕਾਰਣ ਸੜਕ ਤੇ ਜਾਮ ਲਾਇਆ ਗਿਆ। ਲਗਭਗ 18 ਦਿਨ ਬੀਤ ਜਾਣ ਦੇ ਬਾਵਜੂਦ ਸਰਕਾਰੀ ਦਾਅਵਿਆਂ ਦੇ ਉਲਟ ਕਿਸਾਨਾਂ ਦੀ ਫਸਲ ਮੰਡੀਆਂ ਵਿੱਚ ਰੁਲ ਰਹੀ ਹੈ । ਮੰਡੀਆਂ ਵਿੱਚ ਝੋਨੇ ਦੇ ਅੰਬਾਰ ਲੱਗੇ ਹੋਏ ਹਨ। ਕਿਸਾਨਾਂ ਦਾ ਝੋਨਾ ਕੌਡੀਆਂ ਦੇ ਭਾਅ ਵਿਕ ਰਿਹਾ ਹੈ। ਪਰ ਸਰਕਾਰਾਂ ਕੁੰਭਕਰਨੀ ਨੀਂਦ ਸੁੱਤੀਆਂ ਪਈਆਂ ਹਨ। ਕਿਸਾਨਾਂ ਦੀ ਫ਼ਸਲ ਬਰਬਾਦ ਕਰਨ ਵਿੱਚ ਕੇਂਦਰ ਅਤੇ ਪੰਜਾਬ ਸਰਕਾਰ ਬਰਾਬਰ ਦੀਆਂ ਜ਼ਿੰਮੇਵਾਰ ਹਨ। ਪੰਜਾਬ ਦਾ ਮੁੱਖ ਮੰਤਰੀ ਇਹ ਕਹਿ ਰਿਹਾ ਹੈ ਕਿ ਦਾਣਾ ਦਾਣਾ ਖਰੀਦਿਆ ਜਾਵੇਂਗਾ ਪਰ ਕਦੋਂ। ਅਗਲੀ ਫ਼ਸਲ ਕਣਕ ਬੀਜਣ ਲਈ ਕਿਸਾਨ ਕੋਲ ਸਿਰਫ 10 ਦਿਨ ਬਚੇ ਹਨ। ਇੰਜ ਲਗਦੈ ਜਿਵੇਂ ਸਰਕਾਰਾਂ ਕਿਸਾਨਾਂ ਦਾ ਤਮਾਸ਼ਾ ਵੇਖ ਰਹੀਆਂ ਹੋਣ। ਜੇ ਇਹੀ ਹਾਲਤ ਰਹੀ ਤਾਂ ਭਾਜਪਾ, ਅਤੇ ਆਮ ਆਦਮੀ ਪਾਰਟੀ ਦੇ ਲੀਡਰਾਂ ਨੂੰ ਪਿੰਡਾਂ ਵਿਚ ਵੜਨ ਨਹੀਂ ਦਿੱਤਾ ਜਾਵੇਗਾ।

ਅੱਜ ਦੇ ਬੁਲਾਰਿਆਂ ਵਿੱਚ ਅਸ਼ਵਨੀ ਕੁਮਾਰ ਲੱਖਣ ਕਲਾਂ, ਗੁਰਦੀਪ ਸਿੰਘ ਕਾਨਪੁਰ,ਜਰਨੈਲ ਸਿੰਘ ਸਪਰਾਵਾਂ ਪੰਜਾਬ ਕਿਸਾਨ ਯੂਨੀਅਨ, । ਜਮਹੂਰੀ ਕਿਸਾਨ ਸਭਾ ਵੱਲੋਂ ਹਰਜੀਤ ਸਿੰਘ ਕਾਹਲੋ, ਮਾਸਟਰ ਸਰਦੂਲ ਸਿੰਘ, ਕਿਰਤੀ ਕਿਸਾਨ ਯੂਨੀਅਨ ਵੱਲੋਂ ਸਤਿਬੀਰ ਸਿੰਘ ਸੁਲਤਾਨੀ, ਸਲਵਿੰਦਰ ਸਿੰਘ ਆਜ਼ਾਦ, ਅਤੇ ਹੋਰ ਬਹੁਤ ਸਾਰੇ ਲੋਕ ਹਾਜ਼ਰ ਸਨ।