Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਚੋਰਾਂ ਨੇ ਇੱਕ ਹਵੇਲੀ ਨੂੰ ਲਾਈ ਸੰਨ੍ਹ,ਦੋ ਮੱਝਾਂ ਚੋਰੀ ਕਰਕੇ ਹੋਏ ਰਫੂਚੱਕਰ 

ਚੋਰਾਂ ਨੇ ਇੱਕ ਹਵੇਲੀ ਨੂੰ ਲਾਈ ਸੰਨ੍ਹ,ਦੋ ਮੱਝਾਂ ਚੋਰੀ ਕਰਕੇ ਹੋਏ ਰਫੂਚੱਕਰ 

ਗੜ੍ਹਦੀਵਾਲਾ 18 ਅਕਤੁਬਰ ( ਚੌਧਰੀ / ਯੋਗੇਸ਼ ਗੁਪਤਾ) 

: ਗੜ੍ਹਦੀਵਾਲਾ ਦੇ ਨਜ਼ਦੀਕੀ ਪਿੰਡ ਗੋਂਦਪੁਰ ਵਿਖੇ ਬੀਤੀ ਰਾਤ ਚੋਰਾਂ ਵਲੋਂ ਦੋ ਮੱਝਾਂ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਨਾਲ ਪੀੜਤ ਪਰਿਵਾਰ ਦਾ ਵੱਡਾ ਨੁਕਸਾਨ ਹੋਇਆ ਹੈ। ਇਸ ਘਟਨਾ ਸਬੰਧੀ ਜਾਣਕਾਰੀ ਕੁਲਵਿੰਦਰ ਸਿੰਘ ਪੁੱਤਰ ਰਣਜੀਤ ਸਿੰਘ ਨੇ ਦੱਸਿਆ ਕਿ ਉਹ ਬੀਤੇ ਰਾਤ ਸੜਕ ਕਿਨਾਰੇ ਆਪਣੀ ਹਵੇਲੀ ਵਿੱਚ ਦੋ ਮੱਝਾਂ ਤੇ ਇੱਕ ਕੱਟਾ ਬੰਨ ਕੇ ਘਰ ਆਇਆ ਸੀ ਜਦੋਂ ਸਵੇਰੇ ਉਹ ਪੱਠੇ ਪਾਉਣ ਗਿਆ ਤਾਂ ਦੇਖਿਆ ਕੀ ਦੋਨੋਂ ਮੱਝਾਂ ਚੋਰੀ ਸਨ ਤੇ ਕੱਟਾ ਖੁਲਾ ਫਿਰ ਰਿਹਾ ਸੀ। ਉਨ੍ਹਾਂ ਦੱਸਿਆ ਇਨ੍ਹਾਂ ਦੋਵੇ ਚੋਰੀ ਕੀਤੇ ਪਸ਼ੂਆਂ ਚੋਂ ਇੱਕ ਮੱਝ ਤੇ ਇੱਕ ਸੂਣ ਵਾਲੀ ਝੋਟੀ ਸੀ। ਉਨ੍ਹਾਂ ਅੱਗੇ ਦੱਸਿਆ ਕਿ
ਕਿ ਇਸ ਘਟਨਾ ਸਬੰਧੀ ਗੜ੍ਹਦੀਵਾਲਾ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਗੜ੍ਹਦੀਵਾਲਾ ਪੁਲਿਸ ਵਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਨਜਦੀਕ ਲੱਗੇ ਸੀਸੀਟੀਵੀ ਵੀ ਖੰਗਾਲੇ ਜਾ ਰਹੇ ਹਨ। ਫਿਲਹਾਲ ਦੋਸ਼ੀ ਫਰਾਰ ਹਨ। ਹੁਣ ਦੇਖਣਾ ਇਹ ਹੋਵੇਗਾ ਕਿ ਪੁਲਿਸ ਚੋਰਾਂ ਤੱਕ ਪਹੁੰਚ ਪਾਉਂਦੀ ਹੈ ਜਾਂ ਫਿਰ ਮਾਮਲਾ ਐਫ ਆਈ ਆਰ ਦਰਜ ਕਰਨ ਤੱਕ ਹੀ ਸੀਮਤ ਰਿਹ ਜਾਂਦਾ ਹੈ।

ਫੋਟੋ :ਜਾਣਕਾਰੀ ਦਿੰਦਿਆਂ ਹੋਏ ਪੀੜਤ ਪਰਿਵਾਰਕ ਮੈਂਬਰ