Prime Punjab Times

Latest news
ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ...
ADVERTISEMENT
You are currently viewing ਜੇ.ਸੀ.ਟੀ. ਮਿੱਲ ਇੰਟਕ ਯੂਨੀਅਨ ਕਾਂਗਰਸ ਨੇ ਹੱਕੀ ਮੰਗਾਂ ਨੂੰ ਲੈ ਕੇ ਮਿੱਲ ਮਾਲਕਾਂ ਵਿਰੁੱਧ ਕੱਢੀ ਰੈਲੀ

ਜੇ.ਸੀ.ਟੀ. ਮਿੱਲ ਇੰਟਕ ਯੂਨੀਅਨ ਕਾਂਗਰਸ ਨੇ ਹੱਕੀ ਮੰਗਾਂ ਨੂੰ ਲੈ ਕੇ ਮਿੱਲ ਮਾਲਕਾਂ ਵਿਰੁੱਧ ਕੱਢੀ ਰੈਲੀ

ਫਗਵਾੜਾ 18 ਅਕਤੂਬਰ (ਲਾਲੀ )

*ਮਿੱਲ ਦੇ ਗੇਟ ਅੱਗੇ ਦਿੱਤਾ ਧਰਨਾ ਅਤੇ ਪੁਤਲੇ ਵੀ ਫੂਕੇ

: ਜੇ.ਸੀ.ਟੀ. ਮਿੱਲ ਇੰਟਕ ਯੂਨੀਅਨ ਕਾਂਗਰਸ ਵੱਲੋਂ ਅੱਜ ਮਿੱਲ ਕਾਮਿਆਂ ਦੀਆਂ ਮੰਗਾਂ ਨੂੰ ਲੈ ਕੇ ਰੋਹ ਭਰਪੂਰ ਰੈਲੀ ਕੱਢੀ ਗਈ l ਇਸ ਦੌਰਾਨ ਮਿੱਲ ਦੇ ਗੇਟ ’ਤੇ ਧਰਨਾ ਦਿੱਤਾ ਗਿਆ ਅਤੇ ਮਿੱਲ ਮਾਲਕਾਂ ਸਮੀਰ ਥਾਪਰ ਅਤੇ ਮੁਕੁਲਿਕਾ ਸਿਨਹਾ ਦੇ ਪੁਤਲੇ ਵੀ ਫੂਕੇ ਗਏ ਗੱਲਬਾਤ ਦੌਰਾਨ ਯੂਨੀਅਨ ਦੇ ਫਗਵਾੜਾ ਪ੍ਰਧਾਨ ਧਰਮਿੰਦਰ ਨੇ ਦੱਸਿਆ ਕਿ ਮਿੱਲ ਕਰਮਚਾਰੀ ਆਪਣੀਆਂ ਤਨਖਾਹਾਂ ਅਤੇ ਹੋਰ ਵਿੱਤੀ ਅਦਾਇਗੀ ਸਬੰਧੀ ਮੰਗਾਂ ਨੂੰ ਲੈ ਕੇ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ ਪਰ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ ਪੁਲੀਸ ਤੇ ਪ੍ਰਸ਼ਾਸਨ ਨੂੰ ਮੰਗ ਪੱਤਰ ਸੌਂਪਣ ਦੇ ਬਾਵਜੂਦ ਮਿੱਲ ਮਾਲਕਾਂ ਦੀ ਪਹੁੰਚ ਉੱਚੀ ਹੋਣ ਕਾਰਨ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ ਇਸ ਤੋਂ ਤੰਗ ਆ ਕੇ ਅੱਜ ਇੱਕ ਰੋਸ ਰੈਲੀ ਕੱਢੀ ਗਈ ਅਤੇ ਮਿੱਲ ਦੇ ਗੇਟ ’ਤੇ ਧਰਨਾ ਦੇ ਕੇ ਮਿੱਲ ਮਾਲਕਾਂ ਦੇ ਪੁਤਲੇ ਫੂਕੇ ਗਏ lਜੇਕਰ ਫਿਰ ਵੀ ਪ੍ਰਸ਼ਾਸਨ ਨੇ ਕੋਈ ਕਾਰਵਾਈ ਨਾ ਕੀਤੀ ਤਾਂ ਹਿੰਸਕ ਅੰਦੋਲਨ ਵਿੱਢਿਆ ਜਾਵੇਗਾ l ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਮਾਲਕਾਂ ਵੱਲੋਂ ਲੱਖਾਂ ਰੁਪਏ ਦੇ ਬਿਜਲੀ ਬਿੱਲਾਂ ਦੀ ਅਦਾਇਗੀ ਨਾ ਕੀਤੇ ਜਾਣ ਕਾਰਨ ਪਾਵਰਕੌਮ ਵਿਭਾਗ ਨੇ ਬਿਜਲੀ ਦਾ ਕੁਨੈਕਸ਼ਨ ਕੱਟ ਦਿੱਤਾ ਸੀ, ਜਿਸ ਕਾਰਨ ਬੱਚਿਆਂ, ਬਜ਼ੁਰਗਾਂ ਅਤੇ ਔਰਤਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ ਸੀ l ਭਾਵੇਂ ਬਾਅਦ ਵਿੱਚ ਪ੍ਰਸ਼ਾਸਨ ਦੇ ਦਖ਼ਲ ਕਾਰਨ ਬਿਜਲੀ ਸਪਲਾਈ ਬਹਾਲ ਕਰ ਦਿੱਤੀ ਗਈ ਸੀ ਪਰ ਮਿੱਲ ਮਾਲਕਾਂ ਵੱਲੋਂ ਅਜੇ ਤੱਕ ਬਕਾਇਆ ਬਿੱਲਾਂ ਦੀ ਅਦਾਇਗੀ ਨਾ ਹੋਣ ਕਾਰਨ ਬਿਜਲੀ ਕਿਸੇ ਵੇਲੇ ਵੀ ਮੁੜ ਕੱਟੀ ਜਾ ਸਕਦੀ ਹੈ ਜੇਕਰ ਅਜਿਹਾ ਹੁੰਦਾ ਹੈ ਤਾਂ ਉਹ ਕਾਲੀ ਦੀਵਾਲੀ ਮਨਾਉਣ ਲਈ ਮਜਬੂਰ ਹੋਣਗੇ , ਜਿਸ ਤੋਂ ਬਾਅਦ ਛੱਠ ਪੂਜਾ ਦਾ ਤਿਉਹਾਰ ਵੀ ਆਉਣ ਵਾਲਾ ਹੈ। ਮਿੱਲ ਮਾਲਕ ਜਾਣਬੁੱਝ ਕੇ ਮਜ਼ਦੂਰਾਂ ਨੂੰ ਪ੍ਰੇਸ਼ਾਨ ਕਰ ਰਹੇ ਹਨ ਇਸ ਲਈ ਉਹ ਪੁਲਿਸ, ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਤੋਂ ਮੰਗ ਕਰਦੇ ਹਨ ਕਿ ਮਿੱਲ ਮਾਲਕਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਮਿੱਲ ਮਜ਼ਦੂਰਾਂ ਦੀਆਂ ਬਕਾਇਆ ਤਨਖ਼ਾਹਾਂ, ਭੱਤੇ, ਓਵਰਟਾਈਮ, ਪੀ.ਐਫ., ਆਦਿ ਨੂੰ ਕਲੀਅਰ ਕੀਤਾ ਜਾਵੇ। ਪੈਸਾ, ਈ.ਐਸ.ਆਈ. ਅਤੇ ਬਕਾਇਆ ਬਿਜਲੀ ਬਿੱਲਾਂ ਸਮੇਤ ਹੋਰ ਹਰ ਤਰ੍ਹਾਂ ਦੀਆਂ ਅਦਾਇਗੀਆਂ ਕੀਤੀਆਂ ਜਾਣ। ਇਸ ਮੌਕੇ ‘ਤੇ ਇੰਟਕ ਫਗਵਾੜਾ ਦੇ ਮੀਤ ਪ੍ਰਧਾਨ ਮੋਹਿਤ ਸ਼ਰਮਾ, ਵਿਨੋਦ ਪਾਂਡੇ, ਸਕੱਤਰ ਸੁਜੀਤ ਕੁਮਾਰ ਤੋਂ ਇਲਾਵਾ ਸ਼ਮਸ਼ੇਰ ਭਾਰਤੀ, ਹਨੀ, ਰਾਮ ਕ੍ਰਿਸ਼ਨ, ਮੁਕੇਸ਼, ਰਾਜੀਵ ਚੌਬੇ, ਗੀਤਾ ਯਾਦਵ, ਰਾਮ ਜਨਕ, ਦੀਪਾ, ਨਰਿੰਦਰ ਕੇਵਲ ਅਤੇ ਵੱਡੀ ਗਿਣਤੀ ‘ਚ ਮਿੱਲ ਮਜ਼ਦੂਰ ਅਤੇ ਉਨ੍ਹਾਂ ਦੇ ਪਰਿਵਾਰ ਦੇ ਮੈਂਬਰ ਵੀ ਹਾਜ਼ਰ ਸਨ l

error: copy content is like crime its probhihated