Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਕੇ.ਐਮ.ਐਸ ਕਾਲਜ ਦੀ ਐਨ.ਐਸ.ਐਸ ਯੂਨਿਟ ਵੱਲੋਂ ਡਲਹੌਜ਼ੀ ਵਿਖੇ 2 ਦਿਨਾਂ ਰੈਗੂਲਰ ਕੈਂਪ ਕਰਵਾਇਆ ਗਿਆ

ਕੇ.ਐਮ.ਐਸ ਕਾਲਜ ਦੀ ਐਨ.ਐਸ.ਐਸ ਯੂਨਿਟ ਵੱਲੋਂ ਡਲਹੌਜ਼ੀ ਵਿਖੇ 2 ਦਿਨਾਂ ਰੈਗੂਲਰ ਕੈਂਪ ਕਰਵਾਇਆ ਗਿਆ

ਦਸੂਹਾ 22 ਅਕਤੂਬਰ (ਚੌਧਰੀ) 

: ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਦੇ ਐਨ ਐਸ ਐਸ ਵਿੰਗ ਵੱਲੋਂ ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਦੀਆਂ ਹਦਾਇਤਾਂ ਅਨੁਸਾਰ ਡਲਹੌਜ਼ੀ ਵਿਖੇ 2 ਦਿਨਾਂ ਰੈਗੂਲਰ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਕੁੱਲ 53 ਐਨ.ਐਸ.ਐਸ ਵਲੰਟੀਅਰਜ਼ ਨੇ ਭਾਗ ਲਿਆ ਜਿਨ੍ਹਾਂ ਵਿੱਚ 16 ਲੜਕੇ ਅਤੇ 37 ਲੜਕੀਆਂ ਸ਼ਾਮਲ ਸਨ। ਇਸ 2 ਦਿਨਾਂ ਕੈਂਪ ਦੇ ਪਹਿਲੇ ਦਿਨ ਵਿਦਿਆਰਥੀਆਂ ਦੇ ਸਰੀਰਕ ਫਿੱਟਨੈੱਸ ਅਤੇ ਮਾਨਸਿਕ ਸੰਤੁਲਨ ਨੂੰ ਮੁੱਖ ਰੱਖਦੇ ਹੋਏ ਯੋਗਾ, ਮੇਡੀਟੇਸ਼ਨ ਅਤੇ ਸਪੋਰਟਸ ਐਕਟੀਵਿਟੀਜ਼ ਕਰਵਾਈਆਂ ਗਈਆਂ। ਇਸ ਰੈਗੂਲਰ ਕੈਂਪ ਦੇ ਦੂਸਰੇ ਦਿਨ ਕਾਲਜ ਦੇ ਚੇਅਰਮੈਨ ਚੌਧਰੀ ਕੁਮਾਰ ਸੈਣੀ ਦੀ ਅਗਵਾਈ ਹੇਠ ਐਨ.ਐਸ.ਐਸ ਵਲੰਟੀਅਰਜ਼ ਨੂੰ ਡਰੱਗ ਐਡਿਕਸ਼ਨ ਅਤੇ ਗਰੀਨ ਦੀਵਾਲੀ ਬਾਰੇ ਜਾਗਰੂਕ ਕਰਵਾਇਆ ਗਿਆ। ਐਨ.ਐਸ.ਐਸ ਪ੍ਰੋਗਰਾਮ ਅਫ਼ਸਰ ਡਾ. ਰਾਜੇਸ਼ ਕੁਮਾਰ ਵੱਲੋਂ ਐਨ.ਐਸ.ਐਸ ਵਲੰਟੀਅਰਜ਼ ਨੂੰ ਵੱਖ ਵੱਖ ਸਥਾਨਾਂ ਜਿਵੇਂ ਕਿ ਸੁਭਾਸ਼ ਚੌਂਕ, ਗਾਂਧੀ ਚੌਂਕ ਅਤੇ ਧਾਰਮਿਕ ਸਥਾਨਾਂ ਦੌਰਾ ਕਰਵਾਇਆ ਗਿਆ। ਇਸ ਮੌਕੇ ਪ੍ਰਿੰਸੀਪਲ ਡਾ. ਸ਼ਬਨਮ ਕੌਰ ਅਤੇ ਡਾਇਰੈਕਟਰ ਡਾ. ਮਾਨਵ ਸੈਣੀ ਵੱਲੋਂ ਵਿਦਿਆਰਥੀਆਂ ਨੂੰ ਪ੍ਰਕਿਰਤੀ ਨਾਲ ਜੁੜੇ ਰਹਿਣ ਅਤੇ ਉਸਦੇ ਨਾਲ ਪਿਆਰ ਕਰਦੇ ਰਹਿਣ ਲਈ ਪ੍ਰੇਰਿਤ ਕੀਤਾ। ਇਸ ਐਨ.ਐਸ.ਐਸ ਦੇ 2 ਦਿਨਾਂ ਰੈਗੂਲਰ ਕੈਂਪ ਦੀ ਸਮਾਪਤੀ ਵਿੱਚ ਸਾਰੇ ਐਨ.ਐਸ.ਐਸ ਵਲੰਟੀਅਰਜ਼ ਨੂੰ ਚੇਅਰਮੈਨ ਚੌਧਰੀ ਕੁਮਾਰ ਸੈਣੀ, ਡਾਇਰੈਕਟਰ ਡਾ. ਮਾਨਵ ਸੈਣੀ, ਪ੍ਰਿੰਸੀਪਲ ਡਾ. ਸ਼ਬਨਮ ਕੌਰ ਅਤੇ ਐਨ.ਐਸ.ਐਸ ਪ੍ਰੋਗਰਾਮ ਅਫ਼ਸਰ ਡਾ. ਰਾਜੇਸ਼ ਕੁਮਾਰ ਵੱਲੋਂ ਸਰਟੀਫਿਕੇਟ ਵੰਡੇ ਗਏ।

ਫੋਟੋ : ਐਨ.ਐਸ.ਐਸ ਯੂਨਿਟ ਦੇ ਕੈਂਪ ਦੌਰਾਨ ਵਲੰਟੀਅਰਜ਼ ਨੂੰ ਸਰਟੀਫਿਕੇਟ ਵੰਡਦੇ ਹੋਏ ਚੇਅਰਮੈਨ ਚੌਧਰੀ ਕੁਮਾਰ ਸੈਣੀ, ਪ੍ਰਿੰਸੀਪਲ ਡਾ. ਸ਼ਬਨਮ ਕੌਰ, ਡਾਇਰੈਕਟਰ ਡਾ. ਮਾਨਵ ਸੈਣੀ ਅਤੇ ਐਨ.ਐਸ.ਐਸ ਪ੍ਰੋਗਰਾਮ ਅਫ਼ਸਰ ਡਾ. ਰਾਜੇਸ਼ ਕੁਮਾਰ।