Prime Punjab Times

Latest news
ਨਗਰ ਕੌਂਸਲ ਚੋਣਾਂ 'ਚ ਝਾੜੂ ਤੇ ਪੰਜੇ 'ਚ ਹੋਵੇਗੀ ਕੜੀ ਟੱਕਰ,ਅਕਾਲੀ ਤੇ ਫੁੱਲ ਨੇ 50 ਪ੍ਰਤੀਸ਼ਤ ਉਮੀਦਵਾਰ ਚੋਣ ਮੈਦਾਨ ਚ ... ਅਰਵਿੰਦਰ ਸਿੰਘ ਰਸੂਲਪੁਰ ਦੀ ਅਗਵਾਹੀ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਦਫਤਰ ਦਾ ਉਦਘਾਟਨ DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਤੰਬਾਕੂ ਨਿਸ਼ੇਧ ਦਿਵਸ ਤੇ ਪੋਸਟਰ ਮੇਕਿੰਗ ਪ੍ਰਤੀਯੋਗਿਤਾ ਦਾ ਆਯੋਜਨ ਸਕੂਲ ਵਿਦਿਆਰਥੀਆਂ ਦੀ ਬੱਸ ਅਤੇ ਟਿੱਪਰ ਵਿਚਾਲੇ ਵਾਪਰਿਆ ਹਾਦਸਾ, ਸਾਰੇ ਬੱਚੇ ਸੁਰੱਖਿਅਤ DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਯੈਲੋ ਡੇ ਬੜੇ ਧੂਮਧਾਮ ਨਾਲ ਮਨਾਇਆ ਗਿਆ ਕਤਲ ਕੇਸ ਵਿੱਚ ਲੋੜੀਂਦਾ ਮੁਲਜ਼ਮ ਅਸ਼ੀਸ ਉਰਫ਼ ਸੀਪਾ ਕਾਬੂ, ਬਰੇਟਾ ਪਿਸਟਲ ਤੇ ਜ਼ਿੰਦਾ ਕਾਰਤੂਸ ਬਰਾਮਦ KMS ਕਾਲਜ ਵਿਖੇ ਵਿਦਿਆਰਥੀਆਂ ਦੇ ਵਧੀਆ ਭਵਿੱਖ ਲਈ ਇਸ ਸਾਲ ਤਿੰਨ ਨਵੇਂ ਪ੍ਰੋਫੈਸ਼ਨਲ ਡਿਗਰੀ ਕੋਰਸ ਸ਼ੁਰੂ ਕੀਤੇ ਗਏ - ਪ੍ਰ... ਮਾਤਾ ਪੰਜਪੀਰੀ ਦਰਬਾਰ ਪਿੰਡ ਕੋਈ ਵਿਖੇ ਸਲਾਨਾ ਭੰਡਾਰਾ ਭਲਕੇ ਬਾਬਾ ਦੀਪ ਸਿੰਘ ਚੈਰੀਟੇਬਲ ਹਸਪਤਾਲ ਵਿਖੇ ਫ੍ਰੀ ਮੈਡੀਕਲ ਕੈਂਪ ਆਯੋਜਿਤ, 200 ਮਰੀਜ਼ਾਂ ਨੇ ਲਿਆ ਲਾਹਾ DAV ਪਬਲਿਕ ਸਕੂਲ ਗੜਦੀਵਾਲਾ ਦੇ ਬਾਰਵੀਂ ਦਾ ਨਤੀਜਾ ਰਿਹਾ 100 ਪ੍ਰਤੀਸ਼ਤ
ADVERTISEMENT
You are currently viewing *ਵਿਜੀਲੈਂਸ ਬਿਊਰੋ ਨੇ ਸਿਪਾਹੀ ਨੂੰ 2000 ਰੁਪਏ ਰਿਸ਼ਵਤ ਲੈਂਦਿਆਂ ਕੀਤਾ ਰੰਗੇ ਹੱਥੀਂ ਕਾਬੂ*

*ਵਿਜੀਲੈਂਸ ਬਿਊਰੋ ਨੇ ਸਿਪਾਹੀ ਨੂੰ 2000 ਰੁਪਏ ਰਿਸ਼ਵਤ ਲੈਂਦਿਆਂ ਕੀਤਾ ਰੰਗੇ ਹੱਥੀਂ ਕਾਬੂ*

ਬਟਾਲਾ,23 ਅਕਤੁਬਰ (ਅਵਿਨਾਸ਼ ਸ਼ਰਮਾ) 

: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਪੁਲਿਸ ਚੌਕੀ ਦਿਆਲਗੜ੍ਹ, ਥਾਣਾ ਸਦਰ ਬਟਾਲਾ ਵਿਖੇ ਤਾਇਨਾਤ ਇੱਕ ਪੁਲਿਸ ਸਿਪਾਹੀ ਗੁਰਪ੍ਰੀਤ ਸਿੰਘ ਨੂੰ 2000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਦਲਜੀਤ ਸਿੰਘ ਵਾਸੀ ਪਿੰਡ ਕੋਟ ਕਰਮ ਚੰਦ, ਡੇਰਾ ਰੋਡ, ਬਟਾਲਾ ਜ਼ਿਲ੍ਹਾ ਗੁਰਦਾਸਪੁਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਸ ਦੇ ਖ਼ਿਲਾਫ਼ ਆਬਕਾਰੀ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਸੀ ਅਤੇ ਮੁਲਜ਼ਮ ਨੇ ਉਸ ਕੋਲੋਂ ਨਿੱਜੀ ਤਲਾਸ਼ੀ ਦੌਰਾਨ ਬਰਾਮਦ ਹੋਇਆ ਇੱਕ ਮੋਬਾਈਲ ਫੋਨ ਛੁਡਾਉਣ ਬਦਲੇ 5,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਉਕਤ ਸਿਪਾਹੀ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤ ਤੋਂ 2,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।
ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਓਰੋ ਦੇ ਥਾਣਾ ਰੇਂਜ ਅੰਮ੍ਰਿਤਸਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

error: copy content is like crime its probhihated