Prime Punjab Times

Latest news
ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध...
ADVERTISEMENT
You are currently viewing ਪੰਜਾਬੀ ਵਿਭਾਗ ਵੱਲੋਂ ਨਾਵਲ ਉੱਪਰ ਵਿਚਾਰ-ਗੋਸ਼ਟੀ ਕਰਵਾਈ ਗਈ

ਪੰਜਾਬੀ ਵਿਭਾਗ ਵੱਲੋਂ ਨਾਵਲ ਉੱਪਰ ਵਿਚਾਰ-ਗੋਸ਼ਟੀ ਕਰਵਾਈ ਗਈ

ਗੜ੍ਹਦੀਵਾਲਾ 23 ਅਕਤੂਬਰ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਪੋਸਟ ਗੈ੍ਜੂਏਟ ਪੰਜਾਬੀ ਵਿਭਾਗ ਵੱਲੋਂ ਸਾਹਿਤ ਸਭਾ ਦਸੂਹਾ-ਗੜ੍ਹਦੀਵਾਲਾ (ਰਜਿ:) ਦੇ ਸਹਿਯੋਗ ਨਾਲ ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ਪੁਰਾਣੇ ਵਿਦਿਆਰਥੀ ਸ. ਸੁਰਿੰਦਰ ਸਿੰਘ ਨੇਕੀ ਦੀ ਰਚਨਾ ‘ਨੋ ਮੈਨਜ਼ ਲੈਂਡ ਤੋਂ ਸ਼ਕੀਲਾ’ ਨਾਵਲ ਉੱਪਰ ਵਿਚਾਰ-ਗੋਸ਼ਟੀ ਕਰਵਾਈ ਗਈ। ਇਸ ਗੋਸ਼ਟੀ ਵਿੱਚ ਕਵੀ ਮਦਨ ਵੀਰਾ ਮੁੱਖ ਮਹਿਮਾਨ ਅਤੇ ਪ੍ਰੋ. ਬਲਦੇਵ ਸਿੰਘ ਬੱਲੀ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ। ਸੈਮੀਨਾਰ ਦੀ ਸ਼ੁਰੂਆਤ ਸਮੇਂ ਪੰਜਾਬੀ ਵਿਭਾਗ ਦੇ ਮੁਖੀ ਡਾ. ਦਿਲਬਾਰਾ ਸਿੰਘ ਨੇ ਆਏ ਹੋਏ ਮਹਿਮਾਨਾਂ ਦਾ ਰਸਮੀ ਸੁਆਗਤ ਕੀਤਾ ਅਤੇ ਉਨ੍ਹਾਂ ਨੇ ਨਾਵਲ ਦੇ ਲੇਖਕ ਸ. ਸੁਰਿੰਦਰ ਸਿੰਘ ਨੇਕੀ ਬਾਰੇ ਸੰਖੇਪ ਜਾਣ-ਪਹਿਚਾਣ ਕਰਵਾਉਂਦਿਆਂ ਨਾਵਲ ਸੰਬੰਧੀ ਵੀ ਸੰਖੇਪ ਵਿਚਾਰ ਪੇਸ਼ ਕੀਤੇ। ਸਮਾਗਮ ਦੇ ਮੁੱਖ ਬੁਲਾਰੇ ਡਾ. ਧਰਮਪਾਲ ਸਾਹਿਲ ਨੇ ਵਿਚਾਰ ਚਰਚਾ ਕਰਦਿਆਂ ਕਿਹਾ ਕਿ ਸਾਹਿਤਿਕ ਰੂਪ ਵਿੱਚੋਂ ਨਾਵਲ ਹੀ ਸਮੇਂ ਦੇ ਅਸਲੀ ਇਤਿਹਾਸ ਦੀ ਤਸਵੀਰ ਨੂੰ ਪੇਸ਼ ਕਰਦਾ ਹੈ। ਉਹਨਾਂ ਕਿਹਾ ਕਿ ਇਹ ਨਾਵਲ 1947 ਦੀ ਵੰਡ ਨਾਲ ਸੰਬੰਧਿਤ ਪਾਠਕ ਦੇ ਮਨ ਅੰਦਰ ਬਹੁਤ ਸਾਰੇ ਸਵਾਲ ਪੈਦਾ ਕਰਦਾ ਜਿੱਥੇ ਪਾਠਕ ਅੰਦਰ ਜਗਿਆਸਾ ਪੈਦਾ ਕਰਦਾ ਹੈ, ਉੱਥੇ ਇਹ ਨਾਵਲ ਉਸ ਸਮੇਂ ਦੇ ਸੱਭਿਆਚਾਰਕ ਵਾਤਾਵਰਣ ਨੂੰ ਬਾਖ਼ੂਬੀ ਚਿੱਤਰਦਾ ਹੈ। ਡਾ. ਅਮਰਜੀਤ ਕੌਰ ਕਾਲਕਟ (ਮੁਖੀ, ਪੰਜਾਬੀ ਵਿਭਾਗ, ਜੀ.ਟੀ.ਬੀ. ਕਾਲਜ ਫ਼ਾਰ ਵੁਮੈਨ, ਦਸੂਹਾ) ਨੇ ਆਪਣਾ ਪੇਪਰ ਪੇਸ਼ ਕਰਦਿਆਂ ਕਿਹਾ ਕਿ ਇਹ ਨਾਵਲ 1925 ਤੋਂ ਲੈ ਕੇ 1947 ਤੋਂ ਬਾਅਦ ਦੇ ਸਮੇਂ ਨੂੰ ਆਪਣੇ ਕਲੇਵਰ ਵਿੱਚ ਲੈਂਦਾ ਦੇਸ਼ ਵੰਡ ਦੇ ਦੁਖਾਂਤ, ਭਾਰਤ ਵਿਰੋਧੀ ਚਾਲਾਂ, ਸ਼ਰਨਾਰਥੀਆਂ ਦੀ ਗਾਥਾ ਅਤੇ ਦਲਿਤ ਵਰਗ ਦੇ ਕਾਮਿਆਂ ਦੀ ਸਥਿਤੀ ਆਦਿ ਵਰਗੇ ਮਹੱਤਵਪੂਰਨ ਵਿਸ਼ਿਆਂ ਨੂੰ ਪੇਸ਼ ਕਰਦਾ ਹੈ। ਰਜਿੰਦਰ ਸਿੰਘ ਢੱਡਾ ਨੇ ਕਿਹਾ ਕਿ ਇਹ ਨਾਵਲ 1947 ਦੇ ਜਗੀਰਦਾਰੀ ਪ੍ਰਬੰਧ ਵਿੱਚ ਦਲਿਤ ਵਰਗ ਦੀ ਕਮਜ਼ੋਰ ਸਥਿਤੀ ਨੂੰ ਪੇਸ਼ ਕਰਦਾ ਹੈ। ਨਾਵਲਕਾਰ ਕੇਵਲ ਸਿੰਘ ਕਲੋਟੀ ਨੇ ਕਿਹਾ ਕਿ ਇਹ ਨਾਵਲ 1947 ਦੀਆਂ ਦੁਖਾਂਤਕ ਸਥਿਤੀਆਂ ਬਾਖ਼ੂਬੀ ਪੇਸ਼ ਕਰਦਾ ਹੈ। ਪ੍ਰੋ. ਬਲਦੇਵ ਸਿੰਘ ਬੱਲੀ ਨੇ ਕਿਹਾ ਕਿ ਸੁਰਿੰਦਰ ਸਿੰਘ ਨੇਕੀ ਦੇ ਨਾਵਲ ਵਿੱਚ ਭੂਗੋਲਿਕ ਵੰਡ ਅਤੇ ਜਾਤੀ ਵੰਡ ਦਾ ਜ਼ਿਕਰ ਬਾਖ਼ੂਬੀ ਪੇਸ਼ ਹੋਇਆ ਹੈ। ਕਵੀ ਮਦਨ ਵੀਰਾ ਨੇ ਨਾਵਲ ਸੰਬੰਧੀ ਵੱਖ-ਵੱਖ ਵਿਦਵਾਨਾਂ ਦੁਆਰਾ ਪੇਸ਼ ਵਿਚਾਰਾਂ ਨੂੰ ਸਾਰਥਕ ਦੱਸਦਿਆਂ ਕਿਹਾ ਕਿ ਇਸ ਮਹੱਤਵਪੂਰਨ ਨਾਵਲ ਦਾ ਸਮਾਜ-ਸ਼ਾਸਤਰੀ ਨਜ਼ਰੀਏ ਤੋਂ ਅਧਿਐਨ ਹੋਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਨੇ ਨਾਵਲ ਦੇ ਦੋਹਾਂ ਪੱਖਾਂ (ਵਿਸ਼ਾ-ਪੱਖ ਅਤੇ ਕਲਾ-ਪੱਖ) ਨੂੰ ਆਪਣੀ ਚਰਚਾ ਦਾ ਵਿਸ਼ਾ ਬਣਾਇਆ। ਸਾਹਿਤ ਸਭਾ ਦਸੂਹਾ-ਗੜ੍ਹਦੀਵਾਲਾ ਦੇ ਉਪ-ਪ੍ਰਧਾਨ ਅਮਰੀਕ ਡੋਗਰਾ ਨੇ ਨਾਵਲ ਦੇ ਵਸਤੂ ਅਤੇ ਇਸ ਦੇ ਵਿਚਾਰਾਂ ਦੀ ਸਾਰਥਿਕਤਾ ਬਾਰੇ ਗੱਲ ਕੀਤੀ। ਇਸ ਤੋਂ ਇਲਾਵਾ ਸ. ਰਜਿੰਦਰ ਸਿੰਘ ਪ੍ਰਿੰ. ਤਰਸੇਮ ਸਿੰਘ ਧੁੱਗਾ ਅਤੇ ਹੋਰ ਸਾਹਿਤਕਾਰਾਂ ਨੇ ਵੀ ਨਾਵਲ ਸੰਬੰਧੀ ਆਪਣੇ ਵਿਚਾਰ ਪ੍ਰਗਟ ਕੀਤੇ। ਵਿਚਾਰ ਗੋਸ਼ਟੀ ਦੇ ਅੰਤ ਵਿੱਚ ਨਾਵਲ ਦੇ ਲੇਖਕ ਸ. ਸੁਰਿੰਦਰ ਸਿੰਘ ਨੇਕੀ ਨੇ ਵਿਦਿਆਰਥੀਆਂ ਅਤੇ ਵਿਦਵਾਨਾਂ ਦੁਆਰਾ ਕੀਤੇ ਗਏ ਸਵਾਲਾਂ ਦੇ ਜਵਾਬ ਬਹੁਤ ਹੀ ਸੰਖੇਪ, ਸਪੱਸ਼ਟ, ਸਰਲ ਤਰੀਕੇ ਨਾਲ ਦਿੱਤੇ ਅਤੇ ਨਾਵਲ ਉੱਪਰ ਹੋਈ ਵਿਚਾਰ ਚਰਚਾ ਲਈ ਸਾਰਿਆਂ ਦਾ ਧੰਨਵਾਦ ਕੀਤਾ। ਵਾਈਸ ਪ੍ਰਿੰ. ਸ਼੍ਰੀ ਸੰਜੀਵ ਸਿੰਘ ਦੁਆਰਾ ਆਏ ਹੋਏ ਮਹਿਮਾਨਾਂ ਅਤੇ ਵਿਦਵਾਨਾਂ ਨੂੰ ਸਨਮਾਨਿਤ ਕੀਤਾ ਗਿਆ। ਡਾ. ਸਤਵੰਤ ਕੌਰ ਨੇ ਸਮਾਗਮ ਵਿੱਚ ਆਏ ਹੋਏ ਮਹਿਮਾਨਾਂ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ। ਮੰਚ ਸੰਚਾਲਨ ਦੀ ਜ਼ਿੰਮੇਵਾਰੀ ਸਾਹਿਤ ਸਭਾ ਦੇ ਮੈਂਬਰ ਨਵਤੇਜ ਸਿੰਘ ਗੜ੍ਹਦੀਵਾਲਾ ਨੇ ਨਿਭਾਈ। ਇਸ ਮੌਕੇ ਪੰਜਾਬੀ ਵਿਭਾਗ ਦੇ ਅਧਿਆਪਕ ਡਾ. ਰਵਿੰਦਰ ਕੌਰ, ਸ. ਗੁਰਮੁੱਖਪ੍ਰੀਤ ਸਿੰਘ, ਸਾਹਿਤਕਾਰ, ਆਲੋਚਕ, ਵੱਖ-ਵੱਖ ਕਾਲਜਾਂ ਦੇ ਅਧਿਆਪਕ ਸਾਹਿਬਾਨ ਅਤੇ ਵਿਦਿਆਰਥੀ ਹਾਜ਼ਰ ਸਨ।

 

error: copy content is like crime its probhihated