Prime Punjab Times

Latest news
ਪੰਜਾਬ ਅਤੇ ਚੰਡੀਗੜ੍ਹ ਕਾਲਜ ਟੀਚਰ ਯੂਨੀਅਨ ਦਾ ਧਰਨਾ, ਕੀਤੀ ਨਾਅਰੇਬਾਜ਼ੀ ਨਸ਼ਾ ਮੁਕਤ ਸਕੂਲ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਫਰ ਵਿੱਚ ਸੈਮੀਨਾਰ *ਮਣੀਮਹੇਸ਼ ਜਾਂਦਿਆਂ ਥਾਰ ਤੇ ਡਿੱਗਿਆ ਪੱਥਰ,ਪਿੰਡ ਮੱਲੀਆਂ ਦੇ ਨੌਜਵਾਨ ਦੀ ਹੋਈ ਮੌ+ਤ* ਲੋਕਾਂ ਨੂੂੰ ਅੰਗਦਾਨ ਜਿਹੇ ਨੇਕ ਕਾਰਜ ਲਈ ਵਧ-ਚੜ੍ਹਕੇ ਅੱਗੇ ਆਉਣਾ ਚਾਹੀਦਾਐ : ਡਾ. ਸੁਦੇਸ਼ ਰਾਜਨ DAV ਪਬਲਿਕ ਸਕੂਲ 'ਚ ਤੀਜ ਦਾ ਤਿਉਹਾਰ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ ਪ੍ਰਵੀਨ ਸੈਣੀ ਬਣੇ ਹੁਸ਼ਿਆਰਪੁਰ ਦੇ ਮੇਅਰ, ਸੁਰਿੰਦਰ ਕੁਮਾਰ ਸੀਨੀਅਰ ਡਿਪਟੀ ਮੇਅਰ ਅਤੇ ਸੰਦੀਪ ਚੇਚੀ ਬਣੇ ਡਿਪਟੀ ਮੇਅਰ ਖ਼ਾਲਸਾ ਕਾਲਜ ਵਿਖੇ ਪਹਿਲੇ ਸਾਲ ਦੇ ਵਿਦਿਆਰਥੀਆਂ ਲਈ ਇੰਡਕਸ਼ਨ ਪ੍ਰੋਗਰਾਮ ਦਾ ਆਯੋਜਨ ਚੋਰ ਮੋਟਰਾਂ ਚੋਂ ਤਾਰਾਂ ਚੋਰੀ ਦੀਆਂ ਵਾਰਦਾਤਾਂ ਨੂੰ ਦੇ ਰਹੇਐ ਅੰਜਾਮ, ਕਿਸਾਨ ਡਾਢੇ ਪ੍ਰੇਸ਼ਾਨ - ਲੱਕੀ ਰਾਏ ਬਲਾਕ ਪੱਧਰੀ ਕੁਇਜ਼,ਏਡਜ਼ ਲੇਖ ਅਤੇ ਲੋਕ ਨਾਚ ਮੁਕਾਬਲਿਆਂ ਵਿੱਚ ਸਸਸਸ ਡੱਫਰ ਦਾ ਸ਼ਾਨਦਾਰ ਪ੍ਰਦਰਸ਼ਨ, ਤਿੰਨੋ ਮੁਕਾਬਲਿਆਂ ... *ਲੁੱਟ ਖੋਹ ਕੀਤੇ ਟਰਾਲੇ ਸਮੇਤ ਸਰੀਏ 03 ਦੋਸ਼ੀ ਆਏ ਪੁਲਿਸ ਅੜਿੱਕੇ* 
ADVERTISEMENT
You are currently viewing ਓਵਰਲੋਡ ਬੱਸਾਂ ਤੇ ਹੋਰ ਵਾਹਨਾਂ ਦੇ ਕੀਤੇ ਚਲਾਨ

ਓਵਰਲੋਡ ਬੱਸਾਂ ਤੇ ਹੋਰ ਵਾਹਨਾਂ ਦੇ ਕੀਤੇ ਚਲਾਨ

ਤਲਵਾੜਾ / ਦਸੂਹਾ , 23 ਅਕਤੂਬਰ(ਬਿਊਰੋ) 

ਰਿਜਨਲ ਟਰਾਂਸਪੋਰਟ ਅਫ਼ਸਰ ਆਰ.ਐਸ. ਗਿੱਲ ਨੇ ਅੱਜ ਦੱਸਿਆ ਕਿ ਕਮਾਹੀ ਦੇਵੀ, ਦਾਤਾਰਪੁਰ ਅਤੇ ਤਲਵਾੜਾ ਖੇਤਰਾਂ ਵਿੱਚ ਓਵਰਲੋਡ ਬੱਸਾਂ ਕਾਰਨ ਸਵਾਰੀਆਂ ਦੀ ਸੁਰੱਖਿਆ ਨੂੰ ਪੈਦਾ ਹੋ ਰਹੇ ਖ਼ਤਰੇ ਦੇ ਮੱਦੇਨਜ਼ਰ ਟਰਾਂਸਪੋਰਟ ਵਿਭਾਗ ਵੱਲੋਂ ਅਜਿਹੇ ਵ੍ਹੀਕਲਾਂ ਦੇ ਚਲਾਨ ਕੱਟੇ ਗਏ।

ਆਰ.ਟੀ.ਓ. ਨੇ ਦੱਸਿਆ ਕਿ ਝੀਰ ਦੀ ਖੂਹੀ ਬੱਸ ਸਟੈਂਡ ਤੋਂ ਸਕੂਲ-ਕਾਲਜ ਜਾਣ ਵਾਲੇ ਬੱਚਿਆਂ ਨੂੰ ਬੱਸਾਂ ਦੇ ਉੱਪਰ ਬਿਠਾਉਣ ਅਤੇ ਓਵਰਲੋਡਿੰਗ ਦੇ ਮਾਮਲੇ ਧਿਆਨ ਵਿਚ ਆਏ ਸਨ ਜਿਹੜੇ ਕਿ ਟਰੈਫਿਕ ਨਿਯਮਾਂ ਦੀ ਅਣਦੇਖੀ ਹੀ ਨਹੀਂ ਸਗੋਂ ਸਵਾਰੀਆਂ ਦੀ ਸੁਰੱਖਿਆ ਨੂੰ ਵੀ ਖਤਰੇ ਵਿੱਚ ਪਾਉਂਦੇ ਸਨ। ਇਸ ਸਬੰਧੀ ਮਾਮਲਾ ਧਿਆਨ ਵਿੱਚ ਆਉਣ ਤੋਂ ਬਾਅਦ ਬੁੱਧਵਾਰ ਨੂੰ ਸਵੇਰੇ ਅਤੇ ਦੁਪਹਿਰ ਸਮੇਂ ਚੈਕਿੰਗ ਮੁਹਿੰਮ ਚਲਾਈ ਗਈ। ਇਸ ਦੌਰਾਨ ਮੋਟਰ ਵਹੀਕਲ ਐਕਟ ਦੀਆਂ ਧਾਰਾਵਾਂ ਦੀ ਉਲੰਘਣਾ ਕਰਨ ਵਾਲੀਆਂ ਓਵਰਲੋਡ ਬੱਸਾਂ ਅਤੇ ਹੋਰ ਵਾਹਨਾਂ ਦੇ ਚਲਾਨ ਕੱਟੇ ਗਏ। ਇਸ ਦੌਰਾਨ ਟਰਾਂਸਪੋਰਟਰਾਂ ਨੂੰ ਸਖ਼ਤ ਹਦਾਇਤ ਕੀਤੀ ਗਈ ਕਿ ਉਹ ਪਰਮਿਟ ਅਤੇ ਰਜਿਸਟ੍ਰੇਸ਼ਨ ਸਰਟੀਫਿਕੇਟ ਵਿੱਚ ਦਿੱਤੇ ਨਿਯਮਾਂ ਅਨੁਸਾਰ ਹੀ ਸਵਾਰੀਆਂ ਨੂੰ ਆਪਣੀਆਂ ਬੱਸਾਂ ਵਿੱਚ ਚੜ੍ਹਾਉਣ। ਕਿਸੇ ਵੀ ਹਾਲਤ ਵਿੱਚ ਸਵਾਰੀਆਂ ਨੂੰ ਬੱਸਾਂ ਦੇ ਉੱਪਰ ਜਾਂ ਪਿੱਛੇ ਲਟਕਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਜੇਕਰ ਭਵਿੱਖ ਵਿੱਚ ਇਸ ਤਰ੍ਹਾਂ ਦੀ ਸੂਚਨਾ ਦੁਬਾਰਾ ਮਿਲੀ ਤਾਂ ਕਾਨੂੰਨ ਅਤੇ ਸਰਕਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।

error: copy content is like crime its probhihated