Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing ਨੈਤਿਕ ਸਿੱਖਿਆ ਦੇ ਇਮਤਿਹਾਨ ਵਿੱਚ ਕਾਲਜ ਦੇ 37 ਵਿਦਿਆਰਥੀਆਂ ਨੇ ਸ਼ਮੂਲੀਅਤ

ਨੈਤਿਕ ਸਿੱਖਿਆ ਦੇ ਇਮਤਿਹਾਨ ਵਿੱਚ ਕਾਲਜ ਦੇ 37 ਵਿਦਿਆਰਥੀਆਂ ਨੇ ਸ਼ਮੂਲੀਅਤ

ਗੜ੍ਹਦੀਵਾਲਾ 24 ਅਕਤੁਬਰ (ਚੌਧਰੀ) 

: ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ , ਸ੍ਰੀ ਅੰਮ੍ਰਿਤਸਰ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ (ਸਿੱਖਿਆ) ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ.ਜਸਪਾਲ ਸਿੰਘ ਦੀ ਅਗਵਾਈ ਹੇਠ ਪ੍ਰੋ. ਜਤਿੰਦਰ ਕੌਰ ਧਰਮ ਅਧਿਐਨ ਵਿਭਾਗ ਨੇ ਦੱਸਿਆ ਕਿ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਨੈਤਿਕ ਸਿੱਖਿਆ ਦੇ ਇਮਤਿਹਾਨ ਵਿੱਚ ਕਾਲਜ ਦੇ 37 ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ। ਇਸ ਇਮਤਿਹਾਨ ਦਾ ਮਕਸਦ ਵਿਦਿਆਰਥੀਆਂ ਵਿੱਚ ਨੈਤਿਕ ਕਦਰਾਂ-ਕੀਮਤਾਂ ਆਪਣੇ ਅਮੀਰ ਵਿਰਸੇ, ਇਤਿਹਾਸ ਤੋਂ ਰੂਬਰੂ ਕਰਵਾਉਣਾ ਅਤੇ ਮਾਨਵਵਾਦੀ ਸੋਚ ਦੇ ਧਾਰਨੀ ਬਣਾਉਣਾ ਹੈ। ਪ੍ਰਿੰਸੀਪਲ ਡਾ.ਜਸਪਾਲ ਸਿੰਘ ਨੇ ਵਿਦਿਆਰਥੀਆਂ ਨੂੰ ਅਕਾਦਮਿਕ ਪੜ੍ਹਾਈ ਦੇ ਨਾਲ-ਨਾਲ ਇਸ ਤਰ੍ਹਾਂ ਦੇ ਇਮਤਿਹਾਨਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਉਤਸ਼ਾਹਿਤ ਕੀਤਾ।ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਹੁਸ਼ਿਆਰਪੁਰ ਜੋਨ ਦੇ ਨੁਮਾਇੰਦੇ ਸ. ਮਨਪ੍ਰੀਤ ਸਿੰਘ ਦੀ ਅਗਵਾਈ ਵਿੱਚ ਇਮਤਿਹਾਨ ਲਿਆ ਗਿਆ । ਪ੍ਰਿੰਸੀਪਲ ਡਾ.ਜਸਪਾਲ ਸਿੰਘ ਨੇ ਸ.ਮਨਪ੍ਰੀਤ ਸਿੰਘ ਦਾ ਧੰਨਵਾਦ ਕੀਤਾ।