Prime Punjab Times

Latest news
ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ...
ADVERTISEMENT
You are currently viewing ਆਸ਼ਾ ਤੇ ਮਿਡ ਡੇ ਮੀਲ ਵਰਕਰਾਂ ਦੇ ਸਾਂਝੇ ਮੋਰਚੇ ਵੱਲੋਂ ਭਗਵੰਤ ਮਾਨ ਸਰਕਾਰ ਵਿਰੁੱਧ ਜ਼ਿਮਨੀ ਚੋਣਾਂ ਦੌਰਾਨ ਤਿੱਖੇ ਸੰਘਰਸ਼ ਦਾ ਕੀਤਾ ਐਲਾਨ

ਆਸ਼ਾ ਤੇ ਮਿਡ ਡੇ ਮੀਲ ਵਰਕਰਾਂ ਦੇ ਸਾਂਝੇ ਮੋਰਚੇ ਵੱਲੋਂ ਭਗਵੰਤ ਮਾਨ ਸਰਕਾਰ ਵਿਰੁੱਧ ਜ਼ਿਮਨੀ ਚੋਣਾਂ ਦੌਰਾਨ ਤਿੱਖੇ ਸੰਘਰਸ਼ ਦਾ ਕੀਤਾ ਐਲਾਨ

ਜਲੰਧਰ /ਫਗਵਾੜਾ 24 ਅਕਤੂਬਰ (ਲਾਲੀ) 

*ਕਿਹਾ-ਰੋਸ਼ ਪ੍ਰਦਰਸ਼ਨ ਕਰਕੇ ਸਰਕਾਰ ਦਾ ਅਸਲੀ ਚਿਹਰਾ ਨੰਗਾ ਕੀਤਾ ਜਾਵੇਗਾ

: ਮਾਣ ਭੱਤਾ ਵਰਕਰਜ਼ ਸਾਂਝਾ ਮੋਰਚਾ ਪੰਜਾਬ ਦੀ ਅਹਿਮ ਮੀਟਿੰਗ ਸਾਂਝੇ ਮੋਰਚੇ ਦੇ ਆਗੂ ਮਨਦੀਪ ਕੌਰ ਬਿਲਗਾ ਦੀ ਪ੍ਰਧਾਨਗੀ ਹੇਠ ਕੀਤੀ ਗਈ। ਜਿਸ ਵਿੱਚ ਡੈਮੋਕ੍ਰੇਟਿਕ ਆਸ਼ਾ ਵਰਕਰ ਫੈਸਿਲੀਟੇਟਰ ਯੂਨੀਅਨ ਵੱਲੋਂ ਸ਼ਕੁੰਤਲਾ ਸਰੋਏ,ਪਰਮਜੀਤ ਕੌਰ ਮਾਨ, ਗੁਰਜੀਤ ਕੌਰ ਸ਼ਾਹਕੋਟ, ਗੁਰਮਿੰਦਰ ਕੌਰ ,ਕਰਮਜੀਤ ਕੌਰ ਮੁਕਤਸਰ, ਬਲਵਿੰਦਰ ਕੌਰ ਗੁਰਦਾਸਪੁਰ, ਰਜਿੰਦਰ ਕੌਰ ਤਰਨਤਾਰਨ, ਲਕਸ਼ਮੀ ਬਾਈ ਪੂਜਾ, ਸਰਬਜੀਤ ਕੌਰ ਅੰਮ੍ਰਿਤਸਰ, ਕੁਲਵਿੰਦਰ ਕੌਰ ਫਗਵਾੜਾ,ਸੁਸ਼ਮਾ ਹੁਸ਼ਿਆਰਪੁਰ, ਮਿਡ ਡੇਅ ਮੀਲ ਵਰਕਰ ਯੂਨੀਅਨ ਵੱਲੋਂ ਲਖਵਿੰਦਰ ਕੌਰ ਫਰੀਦਕੋਟ,ਮਮਤਾ ਸ਼ਰਮਾ ਅੰਮ੍ਰਿਤਸਰ, ਰਮਨਜੀਤ ਕੌਰ ਮੁਕਤਸਰ, ਪ੍ਰਵੀਨ ਕੁਮਾਰੀ ਲੁਧਿਆਣਾ,ਪਿੰਕੀ ਤੇ ਬੀਨਾ ਘੱਗਾ ਪਟਿਆਲਾ, ਰਾਜਵਿੰਦਰ ਕੌਰ ਕਪੂਰਥਲਾ, ਗੁਰਪ੍ਰੀਤ ਕੌਰ ਗੁਰਦਾਸਪੁਰ,ਰਾਜ ਕੌਰ ਤਰਨਤਾਰਨ, ਕਲਵਿੰਦਰ ਕੌਰ ਜਲੰਧਰ ਤੋਂ ਇਲਾਵਾ ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਦੇ ਸੂਬਾਈ ਆਗੂ ਜਰਮਨਜੀਤ ਸਿੰਘ,ਹਰਦੀਪ ਸਿੰਘ ਟੋਡਰਪੁਰ, ਹਰਿੰਦਰ ਦੁਸਾਂਝ, ਗੁਰਜੀਤ ਸਿੰਘ ਘੱਗਾ, ਪ੍ਰਵੀਨ ਕੁਮਾਰ ਪਟਿਆਲਾ ਤੋਂ ਇਲਾਵਾ ਹੋਰ ਬਹੁਤ ਸਾਰੇ ਆਗੂਆਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਵਿੱਚ ਭਗਵੰਤ ਮਾਨ ਸਰਕਾਰ ਵੱਲੋਂ ਆਸ਼ਾ ਵਰਕਰਾਂ ਤੇ ਮਿਡ ਡੇ ਮੀਲ ਵਰਕਰਾਂ ਨਾਲ ਵਾਅਦਾ ਖਿਲਾਫੀ ਕਰਨ,ਉਹਨਾਂ ਦੀਆਂ ਹੱਕੀ ਤੇ ਜਾਇਜ ਮੰਗਾਂ ਨੂੰ ਅਣਗੌਲਿਆਂ ਕਰਨ,ਵਰਕਰਾਂ ਨੂੰ ਘੱਟੋ ਘੱਟ ਉਜਰਤ ਨਾ ਦੇਣ,ਆਸ਼ਾ ਵਰਕਰਾਂ ਤੇ ਫੈਸਿਲੀਟੇਟਰਾ ਦੀ ਸੇਵਾ ਮੁਕਤੀ 58 ਸਾਲ ਕਰਨ ਅਤੇ ਸੇਵਾ ਮੁਕਤੀ ਮੌਕੇ ਖਾਲੀ ਘਰਾਂ ਨੂੰ ਤੋਰਨ, ਵਰਕਰਾਂ ਨੂੰ ਮਿਲਦੇ ਮਾਣ ਭੱਤੇ ਨੂੰ ਅਪਣੇ ਚੋਣ ਵਾਅਦੇ ਅਨੁਸਾਰ ਦੁਗਣਾ ਨਾ ਕਰਨ,5 ਲੱਖ ਦਾ ਮੁਫ਼ਤ ਬੀਮਾ ਨਾ ਕਰਨ ਤੇ ਗੰਭੀਰ ਚਰਚਾ ਕਰਦਿਆਂ ਜ਼ਿਮਨੀ ਚੋਣਾਂ ਦੌਰਾਨ ਵਰਕਰਾਂ ਦਾ ਪੱਖ ਜਨਤਾ ਦੀ ਕਚਹਿਰੀ ਵਿੱਚ ਰੱਖਣ ਲਈ ਮਿਤੀ 3 ਨਵੰਬਰ ਨੂੰ ਡੇਰਾ ਬਾਬਾ ਨਾਨਕ ਹਲਕੇ,10 ਨਵੰਬਰ ਨੂੰ ਚੱਬੇਵਾਲ, ਗਿਦੜਬਾਹਾ ਅਤੇ ਪਟਿਆਲਾ ਸਿਹਤ ਮੰਤਰੀ ਦੀ ਕੋਠੀ ਸਾਹਮਣੇ ਵਿਸ਼ਾਲ ਰੋਸ ਪ੍ਰਦਰਸ਼ਨ ਕਰਨ ਦਾ ਫ਼ੈਸਲਾ ਕੀਤਾ ਤਾਂ ਜੋ ਭਗਵੰਤ ਮਾਨ ਸਰਕਾਰ ਦਾ ਅਸਲੀ ਚਿਹਰਾ ਜਨਤਾ ਵਿੱਚ ਨੰਗਾ ਕੀਤਾ ਜਾਵੇ l