Prime Punjab Times

Latest news
ਨਗਰ ਕੌਂਸਲ ਚੋਣਾਂ 'ਚ ਝਾੜੂ ਤੇ ਪੰਜੇ 'ਚ ਹੋਵੇਗੀ ਕੜੀ ਟੱਕਰ,ਅਕਾਲੀ ਤੇ ਫੁੱਲ ਨੇ 50 ਪ੍ਰਤੀਸ਼ਤ ਉਮੀਦਵਾਰ ਚੋਣ ਮੈਦਾਨ ਚ ... ਅਰਵਿੰਦਰ ਸਿੰਘ ਰਸੂਲਪੁਰ ਦੀ ਅਗਵਾਹੀ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਦਫਤਰ ਦਾ ਉਦਘਾਟਨ DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਤੰਬਾਕੂ ਨਿਸ਼ੇਧ ਦਿਵਸ ਤੇ ਪੋਸਟਰ ਮੇਕਿੰਗ ਪ੍ਰਤੀਯੋਗਿਤਾ ਦਾ ਆਯੋਜਨ ਸਕੂਲ ਵਿਦਿਆਰਥੀਆਂ ਦੀ ਬੱਸ ਅਤੇ ਟਿੱਪਰ ਵਿਚਾਲੇ ਵਾਪਰਿਆ ਹਾਦਸਾ, ਸਾਰੇ ਬੱਚੇ ਸੁਰੱਖਿਅਤ DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਯੈਲੋ ਡੇ ਬੜੇ ਧੂਮਧਾਮ ਨਾਲ ਮਨਾਇਆ ਗਿਆ ਕਤਲ ਕੇਸ ਵਿੱਚ ਲੋੜੀਂਦਾ ਮੁਲਜ਼ਮ ਅਸ਼ੀਸ ਉਰਫ਼ ਸੀਪਾ ਕਾਬੂ, ਬਰੇਟਾ ਪਿਸਟਲ ਤੇ ਜ਼ਿੰਦਾ ਕਾਰਤੂਸ ਬਰਾਮਦ KMS ਕਾਲਜ ਵਿਖੇ ਵਿਦਿਆਰਥੀਆਂ ਦੇ ਵਧੀਆ ਭਵਿੱਖ ਲਈ ਇਸ ਸਾਲ ਤਿੰਨ ਨਵੇਂ ਪ੍ਰੋਫੈਸ਼ਨਲ ਡਿਗਰੀ ਕੋਰਸ ਸ਼ੁਰੂ ਕੀਤੇ ਗਏ - ਪ੍ਰ... ਮਾਤਾ ਪੰਜਪੀਰੀ ਦਰਬਾਰ ਪਿੰਡ ਕੋਈ ਵਿਖੇ ਸਲਾਨਾ ਭੰਡਾਰਾ ਭਲਕੇ ਬਾਬਾ ਦੀਪ ਸਿੰਘ ਚੈਰੀਟੇਬਲ ਹਸਪਤਾਲ ਵਿਖੇ ਫ੍ਰੀ ਮੈਡੀਕਲ ਕੈਂਪ ਆਯੋਜਿਤ, 200 ਮਰੀਜ਼ਾਂ ਨੇ ਲਿਆ ਲਾਹਾ DAV ਪਬਲਿਕ ਸਕੂਲ ਗੜਦੀਵਾਲਾ ਦੇ ਬਾਰਵੀਂ ਦਾ ਨਤੀਜਾ ਰਿਹਾ 100 ਪ੍ਰਤੀਸ਼ਤ
ADVERTISEMENT
You are currently viewing ਸੰਯੁਕਤ ਕਿਸਾਨ ਮੋਰਚੇ ਵਲੋਂ ਸ਼ੁਕਰਵਾਰ‌ ਨੂੰ ਪੰਜਾਬ ਵਿੱਚ ਸਾਰੇ ਹੀ ਨੈਸ਼ਨਲ ਹਾਈਵੇ ਜਾਮ ਕੀਤੇ ਜਾਣ : ਗੁਰਦੀਪ ਕਾਮਲਪੁਰ

ਸੰਯੁਕਤ ਕਿਸਾਨ ਮੋਰਚੇ ਵਲੋਂ ਸ਼ੁਕਰਵਾਰ‌ ਨੂੰ ਪੰਜਾਬ ਵਿੱਚ ਸਾਰੇ ਹੀ ਨੈਸ਼ਨਲ ਹਾਈਵੇ ਜਾਮ ਕੀਤੇ ਜਾਣ : ਗੁਰਦੀਪ ਕਾਮਲਪੁਰ

ਬਟਾਲਾ, ਕਲਾਨੌਰ (ਅਵਿਨਾਸ਼ ਸ਼ਰਮਾ )

: ਪੰਜਾਬ ਕਿਸਾਨ ਯੂਨੀਅਨ ਵੱਲੋਂ ਬੱਸ ਅੱਡਾ ‌ਨੜਾਵਾਲੀ ਵਿਖੇ ਮੀਟਿੰਗ ਕੀਤੀ ਗਈ । ਮੀਟਿੰਗ ਵਿੱਚ ਸੰਯੁਕਤ ਕਿਸਾਨ ਮੋਰਚੇ ਵੱਲੋਂ ਸਾਰੀਆਂ ਜਥੇਬੰਦੀਆਂ ਨੂੰ ਸੱਦਾ ਦਿੱਤਾ ਗਿਆ ਹੈ ਕਿ ਦਿਨ ਸ਼ੁਕਰਵਾਰ‌ ਨੂੰ ਅੱਜ ਪੰਜਾਬ ਵਿੱਚ ਸਾਰੇ ਹੀ ਨੈਸ਼ਨਲ ਹਾਈਵੇ ਜਾਮ ਕੀਤੇ ਜਾਣਗੇ। ਦਰ ਅਸਲ ਕਿਸਾਨ ਮੰਡੀਆਂ ਵਿੱਚ ਰੁਲ ਰਿਹਾ

ਪੁੱਤਾਂ ਵਾਂਗੂੰ ਪਾਲੀ ਫ਼ਸਲ ਉਸ ਦੀਆਂ ਅੱਖਾਂ ਸਾਹਮਣੇ ਰੁਲ਼ ਰਹੀ ਹੈ। ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਕਿਸਾਨਾਂ ਦਾ ਤਮਾਸ਼ਾ ਵੇਖ ਰਹੀਆਂ ਹਨ। ਕੇਂਦਰ ਸਰਕਾਰ ਕਹਿੰਦੀ ਹੈ ਕਿ ਅਸੀਂ ਪੈਸੇ ਪਾ ਦਿੱਤੇ ਹਨ ਪਰ ਪੰਜਾਬ ਸਰਕਾਰ ਕਹਿੰਦੀ ਹੈ ਕਿ ਸੈਲਰਾਂ ਵਿੱਚ ਚੌਲਾਂ ਦਾ ਸਟਾਕ ਪਿਛਲੇ ਸਾਲ ਦਾ ਪਿਆ ਹੋਇਆ ਹੈ ਜਿਹੜਾ ਕੇਂਦਰ ਸਰਕਾਰ ਨੇ ਨਹੀਂ ਚੁੱਕਿਆ ਅਤੇ ਇਸ ਕਾਰਨ ਸੈਲਰਾਂ ਵਾਲੇ ਝੋਨਾ ਆਪਣੇ ਸੈਲਰਾ ਵਿੱਚ ਨਹੀਂ ਲਵਾ ਰਹੇ। ਪਰ ਸੁਆਲ ਇਹ ਪੈਦਾ ਹੁੰਦਾ ਹੈ ਕਿ ਇਹ ਦੋਵੇਂ ਸਰਕਾਰਾਂ ਕੀ ਕਰਦੀਆਂ ਰਹੀਆਂ ਹਨ,ਐਨ ਸੀਜ਼ਨ ਤੇ ਆ ਕੇ ਕਿਸਾਨਾਂ ਨੂੰ ਕਿਊਂ ਖੱਜਲ ਖੁਆਰ ਕਰ ਰਹੀਆਂ ਹਨ।

ਅਸਲ ਵਿੱਚ ਗੱਲ ਇਹ ਹੈ ਕਿ ਸਮੁੱਚੇ ਖੇਤੀ ਸੈਕਟਰ ਨੂੰ ਇਹ ਸਰਕਾਰਾਂ ਕਾਰਪੋਰੇਟ ਘਰਾਣਿਆਂ ਨੂੰ ਸੌਂਪਣ ਜਾ ਰਹੀਆਂ ਹਨ। ਜੇ ਸਮੁੱਚੀ ਖੇਤੀ ਬਾੜੀ ਕਾਰਪੋਰੇਟ ਸੈਕਟਰ ਸੌਂਪ ਦਿੱਤੀ ਗਈ ਤਾਂ ਲੋਕਾਂ ਖਾਂਣ ਲਈ ਆਟਾ ਅਤੇ ਚੌਲ ਮਹਿੰਗੇ ਭਾਅ ਮਿਲਣਗੇ। ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੋਵੇਂ ਹੀ ਕਾਹਲੀਆਂ ਹਨ ਕਿ ਜਿੰਨੀਂ ਛੇਤੀ ਹੋ ਸਕੇ ਸਮੁੱਚੀ ਖੇਤੀ ਕਾਰਪੋਰੇਟ ਘਰਾਣਿਆਂ ਨੂੰ ਦਿੱਤੀ ਜਾਵੇ।ਅੱਜ ਦੀ ਇਸ ਮੀਟਿੰਗ ਵਿੱਚ ਅਸ਼ਵਨੀ ਕੁਮਾਰ ਲੱਖਣ ਕਲਾਂ, ਗੁਰਦੀਪ ਸਿੰਘ ਕਾਮਲ ਪੁਰ , ਜਰਨੈਲ ਸਿੰਘ ਸਪਰਾਵਾਂ, ਹਰਜਿੰਦਰ ਸਿੰਘ ਡੇਹਰੀਵਾਲ, ਬਲਬੀਰ ਸਿੰਘ ਕਾਮਲ ਪੁਰ, ਬਚਿੱਤਰ ਸਿੰਘ ਕਾਮਲ ਪੁਰ, ਅਤੇ ਹੋਰ ਬਹੁਤ ਸਾਰੇ ਲੋਕ ਸ਼ਾਮਲ ਸਨ ।

error: copy content is like crime its probhihated