Prime Punjab Times

Latest news
​ਸੰਕਟ ਵਿੱਚ ਪੰਜਾਬ ਦੇ ਏਡਿਡ ਸਕੂਲ ਅਧਿਆਪਕਾਂ ਦੇ ਸੁਰੱਖਿਅਤ ਭਵਿੱਖ ਅਤੇ ਅਸਤਿਤਵ ਲਈ ਸਰਕਾਰੀ ਸਕੂਲਾਂ ਵਿੱਚ ਪੂਰਨ ਵਿਲੈ ... ਰਾਜਪੁਰ ਕੰਢੀ ਵਿਖੇ ਤਿੰਨ ਦਿਨਾਂ ਸਲਾਨਾ ਛਿੰਝ ਮੇਲਾ 15 ਜੂਨ ਤੋਂ ਗਭਵਤੀਆਂ ਮਹਿਲਾਵਾਂ ਸਰਕਾਰੀ ਸੰਸਥਾਂ ਵਿਚ ਹੀ ਜਣੇਪਾ ਕਰਾਉਣ : ਡਾ. ਸੁਦੇਸ਼ ਰਾਜਨ दीन दयाल उपाध्याय मार्केट गोलीकांड मामले में गिरफ्तार युवक की पुलिस ने करवाई परेड, समाज विरोधी तत्वो... ਛੀਨਾ ਹਸਪਤਾਲ ’ਤੇ ਚੱਲੀਆਂ ਗੋਲੀਆਂ, ਨਰਸ ਜ਼ਖ਼ਮੀ; ਪੁਲਿਸ ਵੱਲੋਂ ਜਾਂਚ ਸ਼ੁਰੂ SIR - ਜ਼ਿਲ੍ਹੇ ’ਚ 89.21 ਫੀਸਦੀ ਵੋਟਰਾਂ ਦੀ ਹੋਈ ਮੈਪਿੰਗ : ਜ਼ਿਲ੍ਹਾ ਚੋਣ ਅਫ਼ਸਰ ਹਰਿਆਣਾ ਦੇ ਪਿੰਡ ਗੱਜਾਂ ਨੇੜੇ ਨਹਿਰ 'ਚ ਨਹਾਉਂਦੇ ਸਮੇਂ ਚਾਰ ਚੋਂ ਦੋ ਨੌਜਵਾਨਾਂ ਦੀ ਡੁੱਬਣ ਨਾਲ ਹੋਈ ਮੌ+ਤ 34 ਸੰਸਥਾਵਾਂ ਦੇ 1700 ਤੋਂ ਵੱਧ ਵਲੰਟੀਅਰਾਂ ਨੇ ਲਗਾਏ 9000 ਤੋਂ ਉਪਰ ਪੌਦੇ ਭਾਗਵਤ ਕਥਾ ਦੇ ਛੇਵੇਂ ਦਿਨ ਕਥਾਵਾਚਕ ਓਮ ਬਾਵਾ ਨੇ ਦਿੱਤਾ ਨਿਰਮਲ ਮਨ ਅਤੇ ਸੱਚਾਈ ਦਾ ਸੰਦੇਸ਼ KMS ਕਾਲਜ ਵਿਖੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ ਗਿਆ - ਪ੍ਰਿੰਸੀਪਲ ਡਾ. ਮਾਨਵ ਸੈਣੀ
ADVERTISEMENT
You are currently viewing KMS ਕਾਲਜ ਦੇ NSS ਯੂਨਿਟ ਅਤੇ ਰੈੱਡ ਰਿਬਨ ਕਲੱਬ ਵੱਲੋਂ ਯੂਨਿਟੀ ਡੇਅ ਨੂੰ ਸਮਰਪਿਤ ਖੂਨਦਾਨ ਕੈਂਪ ਲਗਾਇਆ ਗਿਆ

KMS ਕਾਲਜ ਦੇ NSS ਯੂਨਿਟ ਅਤੇ ਰੈੱਡ ਰਿਬਨ ਕਲੱਬ ਵੱਲੋਂ ਯੂਨਿਟੀ ਡੇਅ ਨੂੰ ਸਮਰਪਿਤ ਖੂਨਦਾਨ ਕੈਂਪ ਲਗਾਇਆ ਗਿਆ

ਦਸੂਹਾ 25 ਅਕਤੂਬਰ (ਚੌਧਰੀ)

: ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਦੇ ਐਨ.ਐਸ.ਐਸ ਯੂਨਿਟ ਅਤੇ ਰੈੱਡ ਰਿਬਨ ਕਲੱਬ ਵੱਲੋਂ ਸਰਦਾਰ ਵੱਲਭ ਭਾਈ ਪਟੇਲ ਜੀ ਦੇ ਜਨਮ ਦਿਵਸ (ਯੂਨਿਟੀ ਡੇਅ) ਨੂੰ ਸਮਰਪਿਤ ਖੂਨਦਾਨ ਕੈਂਪ ਲਗਾਇਆ ਗਿਆ। ਇਹ ਖੂਨਦਾਨ ਕੈਂਪ ਐਚ.ਡੀ.ਐੱਫ.ਸੀ ਬੈਂਕ ਦਸੂਹਾ ਦੇ ਹਰਸ਼ ਕੁਮਾਰ, ਯੋਗੇਸ਼ ਕੁਮਾਰ ਅਤੇ ਮੋਹਿਤ ਸ਼ਰਮਾ ਦੇ ਸਹਿਯੋਗ ਅਤੇ ਕੇ.ਐਮ.ਐਚ ਕਮਲ ਬਲੱਡ ਬੈਂਕ ਜਲੰਧਰ ਦੇ ਡਾ. ਅਨੁਭਵ ਗੁਪਤਾ, ਡਾ. ਮਨਪ੍ਰੀਤ ਸਿੰਘ ਅਤੇ ਡਾ. ਅਰੁਣ ਰਾਠੌਰ ਦੀ ਟੀਮ ਦੇ ਸਹਿਯੋਗ ਨਾਲ ਲਗਾਇਆ ਗਿਆ। ਇਸ ਮੌਕੇ ਤੇ ਖੂਨਦਾਨ ਕੈਂਪ ਦੀ ਸ਼ੁਰੂਆਤ ਪ੍ਰਿੰਸੀਪਲ ਡਾ. ਸ਼ਬਨਮ ਕੌਰ ਨੇ ਖੁਦ ਖੂਨਦਾਨ ਕਰਕੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਕੇ ਕੀਤੀ ਅਤੇ ਕਿਹਾ ਕਿ ਅੱਜ ਦੇ ਸਮਾਜ ਵਿੱਚ ਖੂਨਦਾਨ ਨੂੰ ਮਹਾਦਾਨ ਸਮਝਿਆ ਜਾਂਦਾ ਹੈ। ਅੱਜ ਵੀ ਸਾਡੇ ਦੇਸ਼ ਵਿੱਚ ਖੂਨ ਦਾਨ ਕਰਨ ਵਾਲਿਆਂ ਦੀ ਕਮੀ ਹੈ ਅਤੇ ਬਲੱਡ ਬੈਂਕਾਂ ਵਿੱਚ ਖੂਨ ਦੀ ਘਾਟ ਕਾਰਨ ਕਈ ਲੋੜਵੰਦ ਮਰੀਜਾਂ ਨੂੰ ਆਪਣੀ ਜਿੰਦਗੀ ਤੋਂ ਹੱਥ ਧੋਣੇ ਪੈਂਦੇ ਹਨ। ਇਸ ਕਰਕੇ ਸਾਨੂੰ ਸਾਰਿਆ ਨੂੰ ਖੂਨਦਾਨ ਕਰਨਾ ਤਾਂ ਜੋ ਲੋੜਵੰਦ ਮਰੀਜ਼ਾਂ ਦੀ ਕੀਮਤੀ ਜਿੰਦਗੀ ਨੂੰ ਬਚਾਇਆ ਜਾ ਸਕੇ। ਇਸ ਕੈਂਪ ਦਾ ਸਮਾਪਨ ਡਾਇਰੈਕਟਰ ਡਾ. ਮਾਨਵ ਸੈਣੀ ਨੇ ਖ਼ੂਨ ਦਾਨ ਕਰਕੇ ਕੀਤਾ। ਇਸ ਖੂਨਦਾਨ ਕੈਂਪ ਵਿੱਚ 40 ਯੂਨਿਟ ਖੂਨ ਦਾਨ ਕੀਤਾ ਗਿਆ। ਇਸ ਮੌਕੇ ਤੇ ਕੇ.ਐਮ.ਐਚ ਕਮਲ ਬਲੱਡ ਬੈਂਕ ਜਲੰਧਰ ਦੀ ਟੀਮ ਵੱਲੋਂ ਵਿਦਿਆਰਥੀਆਂ ਅਤੇ ਇਲਾਕੇ ਦੇ ਲੋਕਾਂ ਨੂੰ ਸੰਦੇਸ਼ ਦਿੱਤਾ ਗਿਆ ਕਿ ਜੇਕਰ ਕਿਸੇ ਵੀ ਵਿਅਕਤੀ ਜਾ ਮਰੀਜ਼ ਨੂੰ ਖ਼ੂਨ ਦੀ ਅਤੇ ਡੇਂਗੂ ਸੈੱਲਾਂ ਦੀ ਲੋੜ ਹੋਵੇ ਤਾਂ ਕੇ.ਐਮ.ਐਚ ਕਮਲ ਬਲੱਡ ਬੈਂਕ ਜਲੰਧਰ ਦੀ ਟੀਮ ਨਾਲ ਮੋਬਾਇਲ ਨੰਬਰ 9872433122 ਅਤੇ 6283407791 ਤੇ ਸੰਪਰਕ ਕਰ ਸਕਦੇ ਹਨ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਚੇਅਰਮੈਨ ਚੌਧਰੀ ਕੁਮਾਰ ਸੈਣੀ, ਐਚ.ਓ.ਡੀ ਡਾ. ਰਾਜੇਸ਼ ਕੁਮਾਰ, ਜਗਰੂਪ ਕੌਰ, ਸੋਨਮ ਸਲਾਰੀਆ, ਅਮਨਪ੍ਰੀਤ ਕੌਰ, ਨਵਿੰਦਰ ਸਿੰਘ, ਐਨ.ਐਸ.ਐਸ ਵਲੰਟੀਅਰਜ਼ ਅਤੇ ਰੈੱਡ ਰਿਬਨ ਕਲੱਬ ਦੇ ਮੈਂਬਰ ਹਾਜ਼ਰ ਸਨ।

ਫੋਟੋ : ਖ਼ੂਨਦਾਨ ਕੈਂਪ ਦੌਰਾਨ ਚੇਅਰਮੈਨ ਚੌਧਰੀ ਕੁਮਾਰ ਸੈਣੀ, ਡਾਇਰੈਕਟਰ ਡਾ. ਮਾਨਵ ਸੈਣੀ, ਪ੍ਰਿੰਸੀਪਲ ਡਾ. ਸ਼ਬਨਮ ਕੌਰ, ਕੇ.ਐਮ.ਐਚ ਕਮਲ ਬਲੱਡ ਬੈਂਕ ਜਲੰਧਰ ਦੀ ਟੀਮ, ਐਚ.ਡੀ.ਐਫ.ਸੀ ਬੈਂਕ ਦਸੂਹਾ ਦੀ ਟੀਮ ਅਤੇ ਵਿਦਿਆਰਥੀ।

error: copy content is like crime its probhihated