Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਨਾਮਜ਼ਦਗੀ ਦੇ ਅਤਿੰਮ ਦਿਨ ਤੱਕ ਕੁੱਲ 8 ਨਾਮਜ਼ਦਗੀ ਪੱਤਰ ਹੋਏ ਪ੍ਰਾਪਤ : ਰਿਟਰਨਿੰਗ ਅਫ਼ਸਰ

ਨਾਮਜ਼ਦਗੀ ਦੇ ਅਤਿੰਮ ਦਿਨ ਤੱਕ ਕੁੱਲ 8 ਨਾਮਜ਼ਦਗੀ ਪੱਤਰ ਹੋਏ ਪ੍ਰਾਪਤ : ਰਿਟਰਨਿੰਗ ਅਫ਼ਸਰ

ਹੁਸ਼ਿਆਰਪੁਰ, 25 ਅਕਤੂਬਰ (ਬਿਊਰੋ) 

ਵਿਧਾਨ ਸਭਾ ਹਲਕਾ 044-ਚੱਬੇਵਾਲ ਦੀ ਜ਼ਿਮਨੀ ਚੋਣ ਲਈ ਅੱਜ 5 ਉਮੀਦਵਾਰਾਂ ਵਲੋਂ ਆਪਣੇ ਨਾਮਜ਼ਦਗੀ ਪੱਤਰ ਭਰੇ ਗਏ।

: ਵਧੀਕ ਡਿਪਟੀ ਕਮਿਸ਼ਨਰ-ਕਮ-ਰਿਟਰਨਿੰਗ ਅਫ਼ਸਰ ਰਾਹੁਲ ਚਾਬਾ ਨੇ ਦੱਸਿਆ ਕਿ ਅੱਜ ਇੰਡੀਅਨ ਨੈਸ਼ਨਲ ਕਾਂਗਰਸ ਤੋਂ ਰਣਜੀਤ ਕੁਮਾਰ ਅਤੇ ਉਨ੍ਹਾਂ ਦੇ ਕਵਰਿੰਗ ਉਮੀਦਵਾਰ ਗੁਰਮੀਤ ਰਾਮ ਨੇ ਆਪਣਾ ਨਾਮਜ਼ਦਗੀ ਪੱਤਰ ਭਰਿਆ। ਇਸ ਤੋਂ ਇਲਾਵਾ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਸੋਹਨ ਸਿੰਘ, ਆਜ਼ਾਦ ਉਮੀਦਵਾਰ ਦਵਿੰਦਰ ਸਿੰਘ ਅਤੇ ਸਮਾਜ ਭਲਾਈ ਮੋਰਚਾ ਦੇ ਉਮੀਦਵਾਰ ਦਵਿੰਦਰ ਕੁਮਾਰ ਨੇ ਵੀ ਆਪਣਾ ਨਾਮਜ਼ਦਗੀ ਪੱਤਰ ਭਰਿਆ। ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਇਸ਼ਾਂਕ ਕੁਮਾਰ, ਉਨ੍ਹਾਂ ਦੇ ਕਵਰਿੰਗ ਉਮੀਦਵਾਰ ਡਾ. ਰਾਜ ਕੁਮਾਰ ਤੋਂ ਇਲਾਵਾ ਆਜ਼ਾਦ ਉਮੀਦਵਾਰ ਰੋਹਿਤ ਕੁਮਾਰ ਵਲੋਂ ਨਾਮਜ਼ਦਗੀ ਪੱਤਰ ਭਰਿਆ ਜਾ ਚੁੱਕਾ ਹੈ।

ਰਾਹੁਲ ਚਾਬਾ ਨੇ ਦੱਸਿਆ ਕਿ ਨਾਮਜ਼ਦਗੀ ਪੱਤਰ ਭਰਨ ਦੇ ਅੱਜ ਅੰਤਿਮ ਦਿਨ ਤੱਕ ਕੁੱਲ 8 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ। ਉਨ੍ਹਾਂ ਦੱਸਿਆ ਕਿ 28 ਅਕਤੂਬਰ ਨੂੰ ਨਾਮਜ਼ਦਗੀਆਂ ਦੀ ਪੜਤਾਲ ਹੋਵੇਗੀ ਅਤੇ ਨਾਮਜ਼ਦਗੀ ਪੱਤਰ ਵਾਪਸ ਲੈਣ ਦੀ ਆਖਰੀ ਮਿਤੀ 30 ਅਕਤੂਬਰ ਹੈ।