Prime Punjab Times

Latest news
ਬਲਾਕ ਭੁੰਗਾ ਵਿਖੇ ਪੰਚਾਇਤ ਸਕੱਤਰਾਂ ਨੇ ਤਨਖਾਹ ਨਾ ਮਿਲਣ ਕਰਕੇ ਦਿੱਤਾ ਧਰਨਾ ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਤਹਿਸੀਲ ਦਸੂਹਾ ਦੀ ਹੋਈ ਮੀਟਿੰਗ बिट्टू के काफिले को लेकर हंगामा, साढ़े तीन घंटे तनावपूर्ण रहा माहौल ਖ਼ਾਲਸਾ ਕਾਲਜ ਵਿਖੇ ਪੁਸਤਕ ਪੜ੍ਹਨ ਅਤੇ ਰਿਵਿਊ ਗਤੀਵਿਧੀ ਕਰਵਾਈ ਗਈ ਝੋਨੇ ਦੀ ਖਰੀਦ 1 ਅਕਤੂਰ ਤੋਂ, ਮੰਡੀਆਂ ‘ਚ ਲੋੜੀਂਦੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ ਬਾਲ ਵਿਆਹ ਕਰਵਾਉਣ ਵਾਲਿਆਂ ਖ਼ਿਲਾਫ਼ ਕੀਤੀ ਗਈ ਕਾਨੂੰਨੀ ਕਾਰਵਾਈ ਬੀਬੀਐਮਬੀ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਲਿਆ ਸਵੱਛਤਾ ਪ੍ਰਣ ਗੁਰਸਿੱਖ ਹਰ ਅਵਸਥਾ ਚ ਇਕ ਸਮਾਨ ਜੀਵਨ ਜਿਉਂਦਾ ਹੈ : ਮਹਾਤਮਾ ਰੌਸ਼ਨ ਦਿਹਲਵੀ ਸਿਹਤਮੰਦ ਜੀਵਨ-ਸ਼ੈਲੀ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਅਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ ਜਲੰਧਰ ਪਠਾਨਕੋਟ ਰਾਸ਼ਟਰੀ ਰਾਜ ਮਾਰਗ ਤੇ ਵਾਪਰਿਆ ਭਿਆਨਕ ਹਾਦਸਾ ਇੱਕ ਦੀ ਮੌ+ਤ, 5 ਜ਼+ਖ+ਮੀ 
ADVERTISEMENT
You are currently viewing ਵਿਜੀਲੈਂਸ ਵੱਲੋਂ ਬਾਰਦਾਨੇ ਵਿੱਚ ਹੇਰਾਫੇਰੀ ਨੂੰ ਲੁਕਾਉਣ ਲਈ ਜਨਤਕ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਫੂਡ ਸਪਲਾਈ ਇੰਸਪੈਕਟਰ ਕਾਬੂ

ਵਿਜੀਲੈਂਸ ਵੱਲੋਂ ਬਾਰਦਾਨੇ ਵਿੱਚ ਹੇਰਾਫੇਰੀ ਨੂੰ ਲੁਕਾਉਣ ਲਈ ਜਨਤਕ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਫੂਡ ਸਪਲਾਈ ਇੰਸਪੈਕਟਰ ਕਾਬੂ

ਬਟਾਲਾ (ਅਵਿਨਾਸ਼ ਸ਼ਰਮਾ) 

: ਸੂਬੇ ਵਿੱਚ ਭ੍ਰਿਸ਼ਟਾਚਾਰ ਖਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਖੁਰਾਕ ਤੇ ਸਿਵਲ ਸਪਲਾਈ ਇੰਸਪੈਕਟਰ ਵਿਨੋਦ ਖੋਸਲਾ ਨੂੰ ਕਾਬੂ ਕੀਤਾ ਹੈ।

ਦੱਸਣਯੋਗ ਹੈ ਕਿ ਉਕਤ ਮੁਲਜ਼ਮ ਉੱਤੇ ਸਰਕਾਰੀ ਬਾਰਦਾਨੇ ‘ਚ ਹੇਰਾਫੇਰੀ ਨੂੰ ਛਪਾਉਣ ਲਈ ਬਟਾਲਾ ਵਿੱਚ ਇੱਕ ਗੋਦਾਮ ਨੂੰ ਅੱਗ ਲਾਉਣ ਦਾ ਦੋਸ਼ ਹੈ।

ਪੰਜਾਬ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਉਕਤ ਇੰਸਪੈਕਟਰ ਨੂੰ 2017 ਦੀ ਵਿਜੀਲੈਂਸ ਜਾਂਚ ਨੰਬਰ 3 ਦੀ ਤਸਦੀਕ ਤੋਂ ਬਾਅਦ ਗ੍ਰਿਫਤਾਰ ਕੀਤਾ ਗਿਆ ਹੈ। ਸਤੰਬਰ 2016 ਵਿੱਚ ਫੂਡ ਸਪਲਾਈ ਸੈਂਟਰ, ਬਟਾਲਾ ਦੇ ਗੋਦਾਮ ਨੰਬਰ 5 ਨੂੰ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਸੀ ਅਤੇ ਇਸ ਕੇਸ ਦੀ ਜਾਂਚ ਦੌਰਾਨ ਪਤਾ ਲੱਗਾ ਕਿ ਇਸ ਗੋਦਾਮ ਦਾ ਕੰਮ ਦੇਖ ਰਹੇ ਇੰਸਪੈਕਟਰ ਨੇ ਸਰਕਾਰੀ ਬਾਰਦਾਨੇ ਵਿੱਚ ਕੀਤੀ ਗਈ ਹੇਰਾਫੇਰੀ ਨੂੰ ਲੁਕਾਉਣ ਲਈ ਜਾਣਬੁੱਝ ਕੇ ਗੋਦਾਮ ਨੂੰ ਅੱਗ ਲਗਾ ਦਿੱਤੀ ਸੀ, ਜਿਸ ਨਾਲ ਸਰਕਾਰੀ ਖ਼ਜ਼ਾਨੇ ਦਾ ਨੁਕਸਾਨ ਹੋਇਆ।

ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵਿਜੀਲੈਂਸ ਬਿਊਰੋ ਅੰਮ੍ਰਿਤਸਰ ਰੇਂਜ ਦੇ ਥਾਣੇ ਵਿੱਚ ਆਈ.ਪੀ.ਸੀ. ਦੀ ਧਾਰਾ 408 ਅਤੇ 435, ਭ੍ਰਿਸ਼ਟਾਚਾਰ ਰੋਕੂ ਕਾਨੂੰਨ, 1988 ਦੀ ਧਾਰਾ 13(1)(ਏ) ਅਤੇ 13(2) ਅਤੇ ਜਨਤਕ ਜਾਇਦਾਦ ਨੂੰ ਨੁਕਸਾਨ ਦੀ ਰੋਕਥਾਮ ਬਾਰੇ ਕਾਨੂੰਨ 1984 ਦੀ ਧਾਰਾ 4 ਤਹਿਤ ਐਫ.ਆਈ.ਆਰ ਨੰ. 48 ਅਧੀਨ ਕੇਸ ਦਰਜ ਕੀਤਾ ਹੈ।