Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਗੜ੍ਹਦੀਵਾਲਾ ‘ਚ ਤੜਕਸਾਰ ਵਾਪਰੇ ਦਰਦਨਾਕ ਸੜਕ ਹਾਦਸੇ ‘ਚ ਕਾਰ ਡਰਾਈਵਰ ਦੀ ਮੌਕੇ ਤੇ ਮੌ+ਤ,ਪਤਨੀ ਤੇ ਬੱਚਾ ਗੰਭੀਰ ਜਖਮੀ

ਗੜ੍ਹਦੀਵਾਲਾ ‘ਚ ਤੜਕਸਾਰ ਵਾਪਰੇ ਦਰਦਨਾਕ ਸੜਕ ਹਾਦਸੇ ‘ਚ ਕਾਰ ਡਰਾਈਵਰ ਦੀ ਮੌਕੇ ਤੇ ਮੌ+ਤ,ਪਤਨੀ ਤੇ ਬੱਚਾ ਗੰਭੀਰ ਜਖਮੀ

ਗੜ੍ਹਦੀਵਾਲਾ 26 ਅਕਤੂਬਰ (ਚੌਧਰੀ / ਯੋਗੇਸ਼ ਗੁਪਤਾ)

: ਅੱਜ ਸਵੇਰੇ ਤੜਕਸਾਰ ਦਸੂਹਾ ਹੁਸ਼ਿਆਰਪੁਰ ਮਾਰਗ ਨੇੜੇ ਟਰੱਕ ਯੂਨੀਅਨ ਗੜਦੀਵਾਲਾ ਵਿਖੇ ਵਾਪਰੇ ਦਰਦਨਾਕ ਸੜਕ ਹਾਦਸੇ ਵਿਚ ਇੱਕ ਵਿਅਕਤੀ ਦੀ ਮੌਤ ਅਤੇ ਇਕ 6 ਸਾਲਾ ਬੱਚੇ ਸਮੇਤ ਇੱਕ ਔਰਤ ਦੇ ਗੰਭੀਰ ਜਖਮੀ ਹੋਣ ਦੀ ਖਬਰ ਸਾਹਮਣੇ ਆਈ ਹੈ।

ਘਟਨਾ ਦੀ ਸੀਸੀਟੀਵੀ ਫੁਟੇਜ ਆਈ ਸਾਹਮਣੇ 

ਰਾਹਗੀਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਦਸੂਹਾ ਤੋੰ ਹੁਸ਼ਿਆਰਪੁਰ ਜਾ ਰਹੀ ਤੇਜ ਰਫਤਾਰ ਕਾਰ ਨੰਬਰ ਪੀ ਬੀ 07 ਬੀ ਯੂ 3128 ਜੋ ਕਿ ਇੱਕ ਕਾਰ ਨੂੰ ਓਵਰ ਟੇਕ ਕਰਦੀ ਹੋਈ ਸਾਹਮਣੇ ਤੋਂ ਆ ਇੱਕ ਟੂਰਿਸਟ ਬੱਸ ਨੂੰ ਬੀ ਆਰ -28 ਪੀ – 0027 ਜੋ ਕਿ ਦਿੱਲੀ ਤੋਂ ਕਟੜਾ ਜਾ ਰਹੀ ਸੀ ਦੇ ਨਾਲ ਟਕਰਾ ਗਈ ਅਤੇ ਇਸ ਹਾਦਸੇ ਇੱਕ ਹੋਰ ਕਾਰ ਨੂੰ GJ10 DA1581 ਵੀ ਲਪੇਟ ਚ ਆਈ ਹੈ।

ਇਸ ਦਰਦਨਾਕ ਹਾਦਸੇ ਵਿਚ ਪਰਿਵਾਰ ਤੇ ਦੁੱਖਾਂ ਦਾ ਪਹਾੜ ਟੁੱਟਿਆ ਹੈ। ਜਿਸ ਵਿਚ ਕਾਰ ਡਰਾਈਵਰ ਰਵੀ ਕੁਮਾਰ ਪੱਤਰ ਬਖਸ਼ੀਸ਼ ਸਿੰਘ ਵਾਸੀ ਧਾਮੀਆਂ (ਮੁਕੇਰੀਆਂ) ਦੀ ਮੌਕੇ ਤੇ ਹੀ ਮੌਤ ਹੋ ਗਈ ਅਤੇ ਉਸ ਦੀ ਪਤਨੀ ਨੀਤੂ ਅਤੇ ਬੇਟਾ ਅਮ੍ਰਿਤ (6) ਗੰਭੀਰ ਜਖਮੀ ਹੋ ਗਏ। ਜਿਨ੍ਹਾਂ ਨੂੰ ਬਾਬਾ ਦੀਪ ਸਿੰਘ ਸੇਵਾ ਦਲ ਐਡ ਵੈਲਫੇਅਰ ਸੋਸਾਇਟੀ ਗੜ੍ਹਦੀਵਾਲਾ ਦੀ ਐਬੁਲੈਂਸ ਰਾਹੀਂ ਰਾਹਗੀਰਾਂ ਦੀ ਮਦਦ ਨਾਲ ਗੜਦੀਵਾਲਾ ਦੇ ਨਿਜੀ ਹਸਪਤਾਲ ਲੈ ਜਾਇਆ ਗਿਆ। ਡਾਕਟਰ ਨੇ ਜਖਮੀਆਂ ਦੀ ਹਾਲਤ ਨੂੰ ਗੰਭੀਰ ਦੇਖਦਿਆਂ ਹੋਇਆ ਜਲੰਧਰ ਰੈਫਰ ਕਰ ਦਿੱਤਾ। ਸੂਚਨਾ ਮਿਲਦੇ ਹੀ ਐਸ ਐਸ ਐਫ ਫੋਰਸ ਦੀ ਟੀਮ ਚ ਏ ਐਸ ਆਈ ਦਵਿੰਦਰ ਸਿੰਘ, ਕਾਂਸਟੇਬਲ ਗੁਰਦਿਆਲ ਸਿੰਘ ਤੇ ਲੇਡੀ ਕਾਂਸਟੇਬਲ ਮੀਨਾਕਸ਼ੀ ਸ਼ਰਮਾ ਮੌਕੇ ਤੇ ਪਹੁੰਚੇ। ਜਿਨਾਂ ਨੇ ਜਖਮੀਆਂ ਨੂੰ ਹਸਪਤਾਲ ਪਹੁੰਚਾਉਣ ਵਿਚ ਮਦਦ ਕੀਤੀ ਅਤੇ ਆਵਾਜਾਈ ਨੂੰ ਬਹਾਲ ਕਰਵਾਇਆ। ਪੁਲਿਸ ਵਲੋਂ ਮ੍ਰਿਤਕ ਵਿਅਕਤੀ ਅਤੇ ਜਖਮੀਆਂ ਦੇ ਪਰਿਵਾਰਾਂ ਨੂੰ ਵੀ ਸੂਚਿਤ ਕੀਤਾ ਹੈ।

ਬਾਕਸ

ਸ਼ਹਿਰ ਨਿਵਾਸੀਆਂ ਵਲੋਂ ਹਾਦਸੇ ਦਾ ਕਾਰਨ ਮੇਨ ਰੋੜ ਦੀ ਟੁੱਟੀ ਹੋਈ ਸੜਕ ਦੱਸਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਸੀਵਰੇਜ ਪੈਣ ਕਰਕੇ ਇਹ ਸੜਕ ਕਾਫੀ ਖਰਾਬ ਹੋ ਚੁੱਕੀ ਹੈ । ਉਨ੍ਹਾਂ ਕਿਹਾ ਕਿ ਸੀਵਰੇਜ ਪਏ ਨੂੰ ਕਾਫੀ ਲੰਬਾ ਸਮਾਂ ਪਰ ਪ੍ਰਸ਼ਾਸਨ ਵਲੋਂ ਸੜਕ ਨੂੰ ਦੁਬਾਰਾ ਬਣਾਇਆ ਨਹੀਂ ਗਿਆ। ਉਨ੍ਹਾਂ ਕਿਹਾ ਕਿ ਇਸ ਖਰਾਬ ਸੜਕ ਨੂੰ ਬਣਾਉਣ ਲਈ ਕਈ ਵਾਰ ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਨੂੰ ਅਪੀਲ ਕੀਤੀ ਗਈ ਹੈ ਪਰ ਅਜੇ ਤੱਕ ਅਸਲੀ ਜਾਮੇ ਨੂੰ ਬੂਰ ਪੈਂਦਾ ਨਹੀਂ ਦਿਖਾਈ ਦਿੱਤਾ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਸ ਭਗਵੰਤ ਮਾਨ ਨੂੰ ਗੁਹਾਰ ਲਗਾਈ ਹੈ ਕਿ ਇਸ ਸੜਕ ਦੀ ਰਿਪੇਅਰ ਜਲਦੀ ਕਰਵਾਈ ਜਾਵੇ ਤਾਂ ਜੋ ਕੋਈ ਹੋਰ ਵੱਡਾ ਹਾਦਸਾ ਨਾ ਵਾਪਰ ਸਕੇ।