Prime Punjab Times

Latest news
ਭਗਵਾਨ ਪਰਸ਼ੁਰਾਮ ਜਯੰਤੀ ਮੌਕੇ ਬਟਾਲਾ ਵਿੱਚ ਭਗਤੀ ਦਾ ਮਹਾਂਉਤਸਵ — ਸ਼ਾਨਦਾਰ ਪ੍ਰਭਾਤ ਫੇਰੀ ਨਾਲ ਗੂੰਜਿਆ ਸ਼ਹਿਰ ਹੁਸ਼ਿਆਰਪੁਰ ਪੁਲਿਸ ਨੂੰ ਨੂਰਪੁਰ ਜੱਟਾਂ ਕੇਸ 'ਚ ਮਿਲੀ ਵੱਡੀ ਸਫਲਤਾ, ਡਾ.ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕਰਨ ਵਾਲੇ 3 ਕਾ... ਖ਼ਾਲਸਾ ਕਾਲਜ, ਵਿਖੇ ਸ਼ੁਕਰਾਨਾ ਦਿਵਸ ਮਨਾਇਆ ਗਿਆ *ਲੈਕਚਰਾਰ ਰਛਪਾਲ ਸਿੰਘ ਉੱਪਲ ਨੂੰ ਸਦਮਾ,ਮਾਤਾ ਦਾ ਹੋਇਆ ਦੇ+ਹਾਂ+ਤ* ਪੰਜਾਬ 'ਚ 129 DSPs ਦੇ ਹੇਏ ਤਬਾਦਲੇ, ਹਰਗੁਰਦੇਵ ਸਿੰਘ ਅਤੇ ਸੁਖਪਾਲ ਸਿੰਘ ਦਸੂਹਾ ਤੇ ਟਾਂਡਾ ਦੇ ਹੋਣਗੇ ਨਵੇਂ DSP ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਚੱਲ ਰਹੀਆਂ ਸਕੀਮਾਂ, ਪ੍ਰੋਗਰਾਮਾਂ ਅਤੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦੇ ਵਿਦਿਆਰਥੀਆਂ ਵੱਲੋਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ,ਪ੍ਰਿੰਸੀਪਲ ਵੱਲੋਂ ਸਨਮਾਨਿਤ ਖਾਲਸਾ ਕਾਲਜ ਵਿਖੇ ਐਨ.ਐੱਸ.ਐੱਸ.ਯੂਨਿਟ ਵੱਲੋਂ 'ਠੋਸ ਕਚਰਾ ਪ੍ਰਬੰਧਨ' ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ...
ADVERTISEMENT
You are currently viewing ਹਾਏ ! ਤੌਬਾ ਹਾਏ ! ਤੌਬਾ ਭਗਵੰਤ ਮਾਨ ਸਰਕਾਰ ਦੇ ਰਾਜ ‘ਚ ਬੇਲਗਾਮ ਧਰਨਿਆਂ ਤੋਂ ਜਨਤਾ ‘ਚ ਵਧਿਆ ਰੋਸ

ਹਾਏ ! ਤੌਬਾ ਹਾਏ ! ਤੌਬਾ ਭਗਵੰਤ ਮਾਨ ਸਰਕਾਰ ਦੇ ਰਾਜ ‘ਚ ਬੇਲਗਾਮ ਧਰਨਿਆਂ ਤੋਂ ਜਨਤਾ ‘ਚ ਵਧਿਆ ਰੋਸ

ਫਗਵਾੜਾ 26 ਅਕਤੂਬਰ (ਲਾਲੀ)

* ਤਿਉਹਾਰੀ ਸੀਜਨ ‘ਚ ਚੌਪਟ ਹੋਏ ਦੁਕਾਨਦਾਰਾਂ ਦੇ ਕਾਰੋਬਾਰ

: ਕਿਸਾਨ ਜੱਥੇਬੰਦੀਆਂ ਵਲੋਂ ਪਿਛਲੇ ਕਈ ਦਿਨਾਂ ਤੋਂ ਫਗਵਾੜਾ ਸਮੇਤ ਵੱਖ-ਵੱਖ ਸ਼ਹਿਰਾਂ ਵਿਚ ਧਰਨੇ ਲਗਾ ਕੇ ਮੇਨ ਹਾਈ-ਵੇ ਜਾਮ ਰੱਖਣ ਤੋਂ ਬਾਅਦ ਅੱਜ ਤੋਂ ਸ਼ੁਰੂ ਕੀਤੇ ਗਏ ਪੱਕੇ ਮੋਰਚੇ ਨਾਲ ਰਾਹਤ ਦਾ ਇੰਤਜਾਰ ਕਰ ਰਹੇ ਆਮ ਲੋਕਾਂ, ਵਾਹਨ ਚਾਲਕਾਂ ਅਤੇ ਦੁਕਾਨਦਾਰਾਂ ਵਿਚ ਸਰਕਾਰ ਪ੍ਰਤੀ ਡੂੰਘਾ ਰੋਸ ਨਜ਼ਰ ਆਇਆ। ਸੜਕਾਂ ਉੱਪਰ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਅਤੇ ਬਾਜਾਰਾਂ ਵਿੱਚ ਸੁਨਮਸਾਨ ਦੇ ਚੱਲਦਿਆਂ ਵਾਹਨ ਚਾਲਕਾਂ ਤੇ ਦੁਕਾਨਦਾਰਾਂ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਦੀ ਨਾਕਾਮੀ ਦੇ ਚਲਦਿਆਂ ਉਹਨਾਂ ਨੂੰ ਨਰਕ ਭੋਗਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਵਾਹਨ ਚਾਲਕ ਜਿੱਥੇ ਆਪਣੀ ਮੰਜ਼ਿਲ ‘ਤੇ ਪਹੁੰਚਣ ਲਈ ਜੱਦੋਜਹਿਦ ਕਰ ਰਹੇ ਹਨ, ਉੱਥੇ ਹੀ ਤਿਉਹਾਰੀ ਸੀਜਨ ਵਿੱਚ ਦੁਕਾਨਦਾਰਾਂ ਅਤੇ ਵਪਾਰੀਆਂ ਦੇ ਕਾਰੋਬਾਰ ਪੂਰੀ ਤਰ੍ਹਾਂ ਚੌਪਟ ਹੋ ਚੁੱਕੇ ਹਨ। ਸਾਰੇ ਹੀ ਵਰਗਾਂ ਦੇ ਲੋਕਾਂ ਵਿੱਚ ਕਿਸਾਨ ਜੱਥੇਬੰਦੀਆਂ ਪ੍ਰਤੀ ਵੀ ਨਾਰਾਜਗੀ ਸਪੱਸ਼ਟ ਨਜ਼ਰ ਆ ਰਹੀ ਹੈ। ਲੋਕਾਂ ਦਾ ਵਿਚਾਰ ਹੈ ਕਿ ਜੇਕਰ ਸਰਕਾਰ ਪ੍ਰਤੀ ਰੋਸ ਹੈ ਤਾਂ ਉਸਦੀ ਸਜਾ ਆਮ ਲੋਕਾਂ ਨੂੰ ਦੇਣਾ ਬਿਲਕੁਲ ਵੀ ਜਾਇਜ ਨਹੀਂ ਹੈ। ਜੇਕਰ ਕਿਸਾਨ ਜੱਥੇਬੰਦੀਆਂ ਮੰਤਰੀਆਂ, ਵਿਧਾਇਕਾਂ ਜਾਂ ਪਾਰਲੀਮੈਂਟ ਮੈਂਬਰਾਂ ਦੇ ਘਰਾਂ ਅੱਗੇ ਪੱਕੇ ਤੰਬੂ ਗੱਡਣ ਤਾਂ ਹੀ ਉਹਨਾਂ ਦਾ ਮਸਲਾ ਹਲ ਹੋ ਸਕੇਗਾ। ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕਿਸਾਨੀ ਧਰਨਿਆਂ ਨਾਲ ਜਨਤਾ ਨੂੰ ਹੋ ਰਹੀ ਪਰੇਸ਼ਾਨੀ ਬਾਰੇ ਚੁੱਪੀ ਧਾਰਨ ਕਰਨ ਪ੍ਰਤੀ ਵੀ ਲੋਕਾਂ ਨੇ ਨਾਰਾਜਗੀ ਜਾਹਿਰ ਕੀਤੀ ਅਤੇ ਕਿਹਾ ਕਿ ਪਹਿਲਾਂ ਵੀ ਧਰਨੇ ਲੱਗਦੇ ਰਹੇ ਹਨ ਪਰ ਸਰਕਾਰਾਂ ਅਤੇ ਪ੍ਰਸ਼ਾਸਨ ਦੀ ਸੂਝ-ਬੂਝ ਨਾਲ ਹਾਲਤ ਬੇਕਾਬੂ ਨਹੀਂ ਹੁੰਦੇ ਸਨ। ਜਨਤਾ ਦਾ ਆਮ ਮੰਨਣਾ ਹੈ ਕਿ ਜੇਕਰ ਮੌਜੂਦਾ ਸੂਬਾ ਸਰਕਾਰ ਵੀ ਤਜੁਰਬੇਕਾਰ ਅਤੇ ਸੂਝਵਾਨ ਅਫਸਰਾਂ ਨਾਲ ਰਾਬਤਾ ਕਰਕੇ ਢੁਕਵੀਂ ਰਣਨੀਤੀ ਤਿਆਰ ਕਰਕੇ ਦੀਵਾਲੀ ਤੋਂ ਪਹਿਲਾਂ ਸ਼ਾਤਮਈ ਮਾਹੌਲ ਵਿੱਚ ਧਰਨਿਆਂ ਨੂੰ ਹਟਵਾਇਆ ਜਾ ਸਕਦਾ ਹੈ।
ਤਸਵੀਰ – ਫਗਵਾੜਾ ਦੀਆਂ ਮੁੱਖ ਸੜਕਾਂ ‘ਤੇ ਲੱਗੀਆਂ ਵਾਹਨਾਂ ਦੀਆਂ ਲੰਬੀਆਂ ਕਤਾਰਾਂ।

error: copy content is like crime its probhihated