Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਏ.ਕੇ.ਸਿਨਹਾ, ਪ੍ਰਮੁੱਖ ਸਕੱਤਰ ਵਿੱਤ, ਪੰਜਾਬ ਵਲੋਂ ਦਾਣਾ ਮੰਡੀਆਂ ਦਾ ਦੌਰਾ

ਏ.ਕੇ.ਸਿਨਹਾ, ਪ੍ਰਮੁੱਖ ਸਕੱਤਰ ਵਿੱਤ, ਪੰਜਾਬ ਵਲੋਂ ਦਾਣਾ ਮੰਡੀਆਂ ਦਾ ਦੌਰਾ

ਬਟਾਲਾ, 28 ਅਕਤੂਬਰ (ਅਵਿਨਾਸ਼ ਸ਼ਰਮਾ )

ਝੋਨੇ ਦੀ ਖਰੀਦ ਅਤੇ ਲਿਫਟਿੰਗ ਪ੍ਰਬੰਧਾਂ ਦਾ ਲਿਆ ਜਾਇਜ਼ਾ

:  ਏ. ਕੇ. ਸਿਨਹਾ, ਪ੍ਰਮੁੱਖ ਸਕੱਤਰ ਵਿੱਤ,ਪੰਜਾਬ, ਜੋ ਗੁਰਦਾਸਪੁਰ ਜਿਲ੍ਹੇ ਦੀ ਪ੍ਰਭਾਰੀ ਸਕੱਤਰ ਵੀ ਹਨ,ਅੱਜ ਗੁਰਦਾਸਪੁਰ ਪਹੁੰਚੇ ਅਤੇ ਵੱਖ ਵੱਖ ਦਾਣਾ ਮੰਡੀਆਂ ਦਾ ਦੌਰਾ ਕਰਕੇ ਖਰੀਦ, ਚੁਕਾਈ ਤੇ ਅਦਾਇਗੀ ਪ੍ਰਕਿਰਿਆ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਸ੍ਰੀ ਉਮਾ ਸ਼ੰਕਰ ਗੁਪਤਾ, ਡਿਪਟੀ ਕਮਿਸ਼ਨਰ ਗੁਰਦਾਸਪੁਰ ਅਤੇ ਐੱਸ.ਡੀ.ਐੱਮ ਬਟਾਲਾ ਸ਼੍ਰੀ ਵਿਕਰਮਜੀਤ ਸਿੰਘ ਵੀ ਮੌਜੂਦ ਸਨ।

ਅੱਜ ਉਨ੍ਹਾਂ ਵਲੋਂ ਪਹਿਲਾਂ ਚੂੜਪੁਰ, ਬਖਸ਼ੀਵਾਲ, ਹਰਦੋਛੰਨੀ ਦਾਣਾ ਮੰਡੀਆਂ ਦਾ ਦੌਰਾ ਕੀਤੀ ਗਿਆ, ਉਪਰੰਤ ਵਡਾਲਾ ਗ੍ਰੰਥੀਆਂ ਦਾਣਾ ਮੰਡੀ ਪਹੁੰਚੇ। ਇਸ ਤੋਂ ਪਹਿਲਾਂ ਉਨ੍ਹਾਂ ਸਬੰਧਤ ਵਿਭਾਗਾਂ ਨਾਲ ਮੀਟਿੰਗ ਕਰਕੇ ਝੋਨੇ ਦੀ ਚੱਲ ਰਹੀ ਸਮੁੱਚੀ ਪ੍ਰਕਿਰਿਆ ਦਾ ਜਾਇਜ਼ਾ ਵੀ ਲਿਆ ਗਿਆ।

ਸ੍ਰੀ ਏ. ਕੇ. ਸਿਨਹਾ, ਪ੍ਰਮੁੱਖ ਸਕੱਤਰ, ਵਿੱਤ, ਪੰਜਾਬ ਨੇ ਵਡਾਲਾ ਗ੍ਰੰਥੀਆਂ ਵਿਖੇ ਕਿਸਾਨਾਂ ਨਾਲ ਗੱਲ ਕਰਦਿਆਂ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਫਸਲ ਦਾ ਦਾਣਾ-ਦਾਣਾ ਖਰੀਦਿਆ ਜਾਵੇਗਾ।

ਉਨ੍ਹਾਂ ਅੱਗੇ ਦੱਸਿਆ ਕਿ ਜਿਲ੍ਹੇ ਗੁਰਦਾਸਪੁਰ ਅੰਦਰ ਝੋਨੇ ਦੀ ਖਰੀਦ, ਲਿਫਟਿੰਗ ਤੇ ਫਸਲ ਦੀ ਅਦਾਇਗੀ ਠੀਕ ਚੱਲ ਰਹੀ ਹੈ ਉਨ੍ਹਾਂ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਝੋਨੇ ਦੀ ਲਿਫਟਿੰਗ ਵਿੱਚ ਹੋਰ ਤੇਜ਼ੀ ਲਿਆਉਣ ਲਈ ਕਿਹਾ ਤਾਂ ਜੋ ਕਿਸਾਨਾਂ ਨੂੰ ਮੰਡੀਆਂ ਵਿੱਚ ਫਸਲ ਲਿਆਉਣ ਲਈ ਕੋਈ ਮੁਸ਼ਕਿਲ ਪੇਸ਼ ਨਾ ਆਵੇ।

ਇਸ ਮੌਕੇ ਗੱਲ ਕਰਦਿਆਂ ਡਿਪਟੀ ਕਮਿਸ਼ਨਰ, ਉਮਾ ਸ਼ੰਕਰ ਗੁਪਤਾ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਸਬੰਧੀ ਸੁਚਾਰੂ ਢੰਗ ਪ੍ਰਬੰਧ ਕੀਤੇ ਹਨ ਅਤੇ ਮੰਡੀਆਂ ਵਿੱਚ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਵਿੱਚ ਕਿਸੇ ਕਿਸਮ ਦੀ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾ ਰਹੀ।

ਡਿਪਟੀ ਕਮਿਸ਼ਨਰ ਨੇ ਮੰਡੀਆਂ ਵਿੱਚੋਂ 56 ਫੀਸਦ ਝੋਨੇ ਦੀ ਲਿਫਟਿੰਗ ਕਰਵਾਈ ਜਾ ਚੁੱਕੀ ਹੈ। ਬੀਤੇ ਕੱਲ੍ਹ ਤੱਕ 331990 ਮੀਟਰਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਤੇ ਵਪਾਰੀਆਂ ਵੱਲੋਂ 303746 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਖਰੀਦੇ ਗਏ ਝੋਨੇ ਦੀ ਅਦਾਇਗੀ ਵਜੋਂ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ 550.81ਕਰੋੜ ਰੁਪਏ ਜਮ੍ਹਾਂ ਕਰਵਾਏ ਜਾ ਚੁੱਕੇ ਹਨ।

ਇਸ ਮੌਕੇ ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਨਾਲ ਹੀ ਉਨ੍ਹਾਂ ਕਿਸਾਨਾਂ ਨੂੰ ਫਸਲ ਦੀ ਕਟਾਈ ਤੋਂ ਬਾਅਦ ਫਸਲ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਾਉਣ ਦੀ ਅਪੀਲ ਕੀਤੀ।

ਇਸ ਮੌਕੇ ਸੁਖਜਿੰਦਰ ਸਿੰਘ, ਡੀਐਫਐਸਸੀ, ਡੀਐਮਓ ਕੁਲਜੀਤ ਸਿੰਘ, ਖਰੀਦ ਏਜੰਸੀਆਂ ਦੇ ਨੁਮਾਇੰਦੇ, ਆੜਤੀ ਤੇ ਕਿਸਾਨ ਆਦਿ ਹਾਜਰ ਸਨ।