Prime Punjab Times

Latest news
ਦਸਵੰਧ ਫਾਊਂਡੇਸ਼ਨ ਵਲੋਂ ਲਗਾਏ ਗਏ ਚੌਥੇ ਖੂਨਦਾਨ ਕੈਂਪ ਦੌਰਾਨ ਨੌਜਵਾਨਾਂ ਨੇ ਵੱਡੀ ਗਿਣਤੀ 'ਚ ਕੀਤਾ ਖੂਨਦਾਨ ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ
ADVERTISEMENT
You are currently viewing KMS ਕਾਲਜ ਦੇ ਵਿਦਿਆਰਥੀਆਂ ਵੱਲੋਂ ਲਗਾਈ ਪ੍ਰਦਰਸ਼ਨੀ ਅਤੇ ਸੇਲ ਦੇ ਆਖਰੀ ਦਿਨ ਲੋਕਾਂ ਵੱਲੋਂ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ

KMS ਕਾਲਜ ਦੇ ਵਿਦਿਆਰਥੀਆਂ ਵੱਲੋਂ ਲਗਾਈ ਪ੍ਰਦਰਸ਼ਨੀ ਅਤੇ ਸੇਲ ਦੇ ਆਖਰੀ ਦਿਨ ਲੋਕਾਂ ਵੱਲੋਂ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ

ਦਸੂਹਾ 29 ਅਕਤੂਬਰ (ਚੌਧਰੀ) 

: ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਦੇ ਪ੍ਰਿੰਸੀਪਲ ਡਾ. ਸ਼ਬਨਮ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਐਨ.ਐਸ.ਐਸ ਵਾਲੰਟੀਅਰਾਂ ਦੇ ਸਹਿਯੋਗ ਨਾਲ, ਮੰਜੁਲਾ ਸੈਣੀ ਫੈਸ਼ਨ ਡਿਜ਼ਾਈਨ ਵਿਭਾਗ ਦੇ ਵਿਦਿਆਰਥੀਆਂ ਦੀ ਬੇਮਿਸਾਲ ਸ਼ਿਲਪਕਾਰੀ ਨੂੰ ਪ੍ਰਦਰਸ਼ਿਤ ਕਰਦੇ ਹੋਏ, ਹੱਥ ਨਾਲ ਬਣੀਆਂ ਵਸਤੂਆਂ ਦੀ 3 ਦਿਨਾਂ ਪ੍ਰਦਰਸ਼ਨੀ ਅਤੇ ਸੇਲ ਸਫਲਤਾਪੂਰਵਕ ਸਮਾਪਤ ਹੋਈ। ਇਹ ਪ੍ਰਦਰਸ਼ਨੀ ਗੁਰੂ ਹਰਗੋਬਿੰਦ ਪੈਟਰੋਲੀਅਮ, ਮੈਕਡੋਨਲਸ ਦੇ ਸਾਹਮਣੇ, ਜੀ.ਟੀ ਰੋਡ ਦਸੂਹਾ ਵਿਖੇ ਲਗਾਈ ਗਈ।ਇਸ ਪ੍ਰਦਰਸ਼ਨੀ ਦੇ ਆਖਰੀ ਦਿਨ ਸੰਜੇ ਰੰਜਨ ਅਤੇ ਗੀਤਿਕਾ ਰੰਜਨ ਸਮਾਜ ਸੇਵਕ ਮੁੱਖ ਮਹਿਮਾਨ ਵਜੋਂ ਅਤੇ ਵਿਜੈ ਤੁੱਲੀ ਪ੍ਰਧਾਨ ਰੋਟਰੀ ਕਲੱਬ ਦਸੂਹਾ ਅਤੇ ਵਿਕਾਸ ਖੁੱਲਰ ਜਰਨਲ ਸਕੱਤਰ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ।ਇਸ ਪ੍ਰਦਰਸ਼ਨੀ ਵਿੱਚ ਫੈਸ਼ਨ ਵਿਭਾਗ ਦੇ ਵਿਦਿਆਰਥੀਆਂ ਨੇ 200 ਤੋਂ ਵੱਧ ਹੱਥ ਨਾਲ ਬਣੀਆਂ ਚੀਜ਼ਾਂ ਦਾ ਪ੍ਰਦਰਸ਼ਨ ਕੀਤਾ, ਜਿਸ ਵਿੱਚ ਸ਼ੋਪੀਸ ਆਈਟਮਾਂ, ਈਕੋ-ਫਰੈਂਡਲੀ ਦੀਵਾਲੀ ਦੀ ਸਜਾਵਟ, ਹੱਥ ਨਾਲ ਬਣੇ ਦੀਵੇ, ਮੋਮਬੱਤੀਆਂ ਅਤੇ ਵਿਲੱਖਣ ਗਹਿਣੇ, ਚੂੜੀਆਂ ਅਤੇ ਕੜੇ ਆਦਿ ਸ਼ਾਮਲ ਸਨ ਅਤੇ ਵਿਦਿਆਰਥੀਆਂ ਦੁਆਰਾ ਮਹਿੰਦੀ ਲਗਾਉਣ ਦੀ ਵਿਸ਼ੇਸ਼ ਸਰਵਿਸ ਵੀ ਉਪਲੱਬਧ ਕਰਵਾਈ ਗਈ। ਪ੍ਰਿੰਸੀਪਲ ਡਾ. ਸ਼ਬਨਮ ਕੌਰ ਨੇ ਐਨ.ਐਸ.ਐਸ ਵਲੰਟੀਅਰਜ਼ ਅਤੇ ਫੈਸ਼ਨ ਵਿਭਾਗ ਦੇ ਵਿਦਿਆਰਥੀਆਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਇਸ ਪ੍ਰਦਰਸ਼ਨੀ ਅਤੇ ਸੇਲ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ ਅਤੇ ਇਸਦਾ ਸਾਰਾ ਸਿਹਰਾ ਵਿਦਿਆਰਥੀਆਂ ਦੀ ਕੜੀ ਮਿਹਨਤ ਅਤੇ ਪ੍ਰਤਿਭਾ ਨੂੰ ਜਾਂਦਾ ਹੈ। ਇਸ ਮੌਕੇ ਤੇ ਫੈਸ਼ਨ ਵਿਭਾਗ ਦੇ ਵਿਦਿਆਰਥੀ ਅਤੇ ਐਨ.ਐਸ.ਐਸ ਵਲੰਟੀਅਰਜ਼ ਤੋਂ ਇਲਾਵਾ ਚੇਅਰਮੈਨ ਚੌਧਰੀ ਕੁਮਾਰ ਸੈਣੀ, ਡਾਇਰੈਕਟਰ ਡਾ. ਮਾਨਵ ਸੈਣੀ, ਐਨ.ਐਸ.ਐਸ ਪ੍ਰੋਗਰਾਮ ਅਫ਼ਸਰ ਡਾ. ਰਾਜੇਸ਼ ਕੁਮਾਰ, ਮਨਜੀਤ, ਅਮਨਪ੍ਰੀਤ ਕੌਰ, ਕਿਰਨਜੀਤ ਕੌਰ, ਸੰਦੀਪ ਕਲੇਰ, ਸ਼ਾਨੂੰ ਦੇਵੀ, ਨੇਹਾ, ਮਨਜੀਤ ਕੌਰ ਅਤੇ ਮੁਸਕਾਨ ਆਦਿ ਹਾਜ਼ਰ ਸਨ।

ਫੋਟੋ : ਪ੍ਰਦਰਸ਼ਨੀ ਦੇ ਆਖਰੀ ਦਿਨ ਸ਼ਿਰਕਤ ਕਰਦੇ ਹੋਏ ਮੁੱਖ ਮਹਿਮਾਨ ਸੰਜੇ ਰੰਜਨ, ਗੀਤਿਕਾ ਰੰਜਨ, ਵਿਜੈ ਤੁੱਲੀ, ਵਿਕਾਸ ਖੁੱਲਰ ਦੇ ਨਾਲ ਕਾਲਜ ਮੈਨੇਜਮੈਂਟ ਅਤੇ ਵਿਦਿਆਰਥੀ।

error: copy content is like crime its probhihated