Prime Punjab Times

Latest news
ਖ਼ਾਲਸਾ ਕਾਲਜ ਵਿਖੇ ‘ਭਾਰਤੀ ਗਿਆਨ ਪਰੰਪਰਾ ਅਤੇ ਨੈਤਿਕ ਮੁੱਲ’ ਵਿਸ਼ੇ ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ DAV ਪਬਲਿਕ ਸਕੂਲ 'ਚ ਗਣਿਤ ਅਤੇ ਵਿਗਿਆਨ ਕਵਿਜ਼ ਮੁਕਾਬਲਾ ਕਰਵਾਇਆ ਗਿਆ ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ
ADVERTISEMENT
You are currently viewing ਭ੍ਰਿਸ਼ਟਾਚਾਰ ਨੂੰ ਖਤਮ ਕਰਨ ਦੀ ਸਾਂਝੇ ਯਤਨਾਂ ਦੀ ਲੋੜ : SSP ਵਿਜੀਲੈਂਸ

ਭ੍ਰਿਸ਼ਟਾਚਾਰ ਨੂੰ ਖਤਮ ਕਰਨ ਦੀ ਸਾਂਝੇ ਯਤਨਾਂ ਦੀ ਲੋੜ : SSP ਵਿਜੀਲੈਂਸ

ਹੁਸ਼ਿਆਰਪੁਰ, 29 ਅਕਤੂਬਰ (ਬਿਊਰੋ) 

– ਨੌਜਵਾਨਾਂ ਦੇ ਸਹਿਯੋਗ ਨਾਲ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖਤਮ ਕੀਤਾ ਜਾ ਸਕਦੈ: ਏ.ਡੀ.ਸੀ.

: ਵਿਜੀਲੈਂਸ ਬਿਊਰੋ ਵੱਲੋਂ ਅੱਜ ਸਥਾਨਕ ਸਵਾਮੀ ਸਰਵਾਨੰਦ ਗਿਰੀ ਖੇਤਰੀ ਕੇਂਦਰ, ਪੰਜਾਬ ਯੂਨੀਵਰਸਿਟੀ ਵਿਖੇ ਵਿਜੀਲੈਂਸ ਜਾਗਰੂਕਤਾ ਹਫ਼ਤੇ ਦੇ ਸਬੰਧ ਵਿੱਚ ‘ਰਾਸ਼ਟਰ ਦੀ ਖੁਸ਼ਹਾਲੀ ਲਈ ਇਮਾਨਦਾਰੀ ਦਾ ਸੱਭਿਆਚਾਰ’ਵਿਸ਼ੇ ਤਹਿਤ ਇੱਕ ਸੈਮੀਨਾਰ ਕਰਵਾਇਆ ਗਿਆ।

ਸੈਮੀਨਾਰ ਵਿੱਚ ਐਸਐਸਪੀ ਵਿਜੀਲੈਂਸ ਰਾਜੇਸ਼ਵਰ ਸਿੰਘ ਸਿੱਧੂ ਨੇ ਮੁੱਖ ਮਹਿਮਾਨ ਵਜੋਂ ਅਤੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਨਿਕਾਸ ਕੁਮਾਰ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਦੌਰਾਨ ਵੱਖ-ਵੱਖ ਬੁਲਾਰਿਆਂ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਸਮਾਜ ਵਿੱਚ ਫੈਲੇ ਭ੍ਰਿਸ਼ਟਾਚਾਰ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਰੋਕਣ ਲਈ ਹਰ ਕਿਸੇ ਨੂੰ ਬਿਨਾਂ ਕਿਸੇ ਝਿਜਕ ਦੇ ਅੱਗੇ ਆਉਣਾ ਚਾਹੀਦਾ ਹੈ ਤਾਂ ਜੋ ਇਸ ਸਮਾਜਿਕ ਬੁਰਾਈ ਨੂੰ ਜੜ੍ਹੋਂ ਖਤਮ ਕੀਤਾ ਜਾ ਸਕੇ। ਇਸ ਦੌਰਾਨ ਖੇਤਰੀ ਕੇਂਦਰ ਦੇ ਸਟਾਫ਼ ਅਤੇ ਵਿਦਿਆਰਥੀਆਂ ਤੋਂ ਇਲਾਵਾ ਵੱਖ-ਵੱਖ ਸਕੂਲਾਂ ਦੇ 300 ਵਿਦਿਆਰਥੀਆਂ ਨੇ ਭਾਗ ਲਿਆ।

SSP ਰਾਜੇਸ਼ਵਰ ਸਿੰਘ ਸਿੱਧੂ ਨੇ ਸਮਾਗਮ ਦੌਰਾਨ ਹਾਜ਼ਰ ਸਰਕਾਰੀ ਅਧਿਕਾਰੀਆਂ,ਕਰਮਚਾਰੀਆਂ, ਵਿਦਿਆਰਥੀਆਂ, ਆਮ ਲੋਕਾਂ ਅਤੇ ਸਮਾਜਿਕ ਨੁਮਾਇੰਦਿਆਂ ਨੂੰ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਪਹਿਲਕਦਮੀ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਸਾਰਿਆਂ ਨੂੰ ਇਹ ਪ੍ਰਣ ਲੈਣਾ ਚਾਹੀਦਾ ਹੈ ਕਿ ਉਹ ਕਿਸੇ ਵੀ ਤਰ੍ਹਾਂ ਦੇ ਭ੍ਰਿਸ਼ਟਾਚਾਰ ਦਾ ਹਿੱਸਾ ਨਹੀਂ ਬਣਨਗੇ ਅਤੇ ਜੇਕਰ ਅਜਿਹੀ ਕਾਰਵਾਈ ਸਾਹਮਣੇ ਆਉਂਦੀ ਹੈ ਤਾਂ ਉਹ ਸਮਰੱਥ ਅਧਿਕਾਰੀ ਨੂੰ ਰਿਪੋਰਟ ਕਰਨਗੇ।

ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਨਿਕਾਸ ਕੁਮਾਰ ਨੇ ਕਿਹਾ ਕਿ ਦੇਸ਼, ਸਮਾਜ ਅਤੇ ਸਿਸਟਮ ਨੂੰ ਨੁਕਸਾਨ ਪਹੁੰਚਾਉਣ ਵਾਲੀਆਂ ਕਾਰਵਾਈਆਂ ਵਿਰੁੱਧ ਆਵਾਜ਼ ਬੁਲੰਦ ਕਰਨਾ ਹਰੇਕ ਦੀ ਨੈਤਿਕ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀ ਅਤੇ ਨੌਜਵਾਨ ਇਸ ਬੁਰਾਈ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਵਿੱਚ ਅਹਿਮ ਭੂਮਿਕਾ ਨਿਭਾ ਸਕਦੇ ਹਨ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ ਅਤੇ ਇਸ ਦੇ ਖਾਤਮੇ ਲਈ ਸਮਾਜ ਦੇ ਸਾਰੇ ਵਰਗਾਂ ਨੂੰ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ।

ਸੈਮੀਨਾਰ ਨੂੰ ਸੰਬੋਧਨ ਕਰਦਿਆਂ ਡੀਐਸਪੀ ਵਿਜੀਲੈਂਸ ਮਨੀਸ਼ ਕੁਮਾਰ ਨੇ ਕਿਹਾ ਕਿ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਸਾਰੇ ਵਰਗਾਂ ਦਾ ਸਹਿਯੋਗ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੇ ਸਹਿਯੋਗ ਨਾਲ ਇਸ ਸਮਾਜਿਕ ਬੁਰਾਈ ਨੂੰ ਆਸਾਨੀ ਨਾਲ ਰੋਕਿਆ ਜਾ ਸਕਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਕਿਤੇ ਵੀ ਅਜਿਹੀ ਕਾਰਵਾਈ ਉਨ੍ਹਾਂ ਦੇ ਧਿਆਨ ਵਿੱਚ ਆਉਂਦੀ ਹੈ ਤਾਂ ਉਹ ਵਿਭਾਗ ਦੇ ਟੋਲ ਫ੍ਰੀ ਨੰਬਰ 1800-1000, ਭ੍ਰਿਸ਼ਟਾਚਾਰ ਵਿਰੋਧੀ ਲਾਈਨ ਨੰਬਰ 95012-00200, ਵੈੱਬਸਾਈਟ www.vigilancebureau.punjab.gov.in ‘ਤੇ ਸੰਪਰਕ ਕਰ ਸਕਦੇ ਹਨ ਇਹ ਜਾਣਕਾਰੀ ਵਿਜੀਲੈਂਸ ਬਿਊਰੋ ਦੇ ਨਜ਼ਦੀਕੀ ਦਫ਼ਤਰ ਨੂੰ ਦੇ ਸਕਦਾ ਹੈ। ਇਸ ਮੌਕੇ ਐਸ.ਪੀ ਮੇਜਰ ਸਿੰਘ, ਐਸ.ਪੀ ਮਨੋਜ ਠਾਕੁਰ, ਸਿਵਲ ਸਰਜਨ ਡਾ.ਪਵਨ ਕੁਮਾਰ, ਕੈਂਪਸ ਡਾਇਰੈਕਟਰ ਆਰ.ਐਸ. ਬੈਂਸ ਅਤੇ ਹੋਰ ਪਤਵੰਤੇ ਹਾਜ਼ਰ ਸਨ।