Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing ਪਿੰਡ ਵਜੀਦੋਵਾਲ ਵਿਖੇ ਲਗਾਇਆ ਵੋਟਰ ਸੂਚੀ ਸੁਧਾਈ ਸਬੰਧੀ ਕੈਂਪ

ਪਿੰਡ ਵਜੀਦੋਵਾਲ ਵਿਖੇ ਲਗਾਇਆ ਵੋਟਰ ਸੂਚੀ ਸੁਧਾਈ ਸਬੰਧੀ ਕੈਂਪ

ਫਗਵਾੜਾ 29 ਅਕਤੂਬਰ (ਲਾਲੀ)

* ਸਰਪੰਚ ਰਿੰਪਲ ਕੁਮਾਰ ਨੇ ਕੀਤੀ ਮੌਕੇ ਦਾ ਲਾਭ ਲੈਣ ਦੀ ਅਪੀਲ

: ਦਫਤਰ ਉਪ ਮੰਡਲ ਮੈਜਿਸਟ੍ਰੇਟ ਕਮ ਚੋਣਕਾਰ ਰਜਿਸਟ੍ਰੇਸ਼ਨ 29-ਫਗਵਾੜਾ ਵਲੋਂ ਮਾਣਯੋਗ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਯੋਗਤਾ ਮਿਤੀ 01.01.2025 ਦੇ ਅਧਾਰ ਤੇ ਵੋਟਰ ਸੂਚੀਆਂ ਦੀ ਸਪੈਸ਼ਲ ਸੁਧਾਈ ਦੀ ਮੁਹਿਮ ਦੇ ਸਬੰਧ ਵਿਚ ਪਿੰਡ ਵਜੀਦੋਵਾਲ ਵਿਖੇ ਸਥਿਤ ਬੂਥ ਨੰਬਰ 113 ‘ਤੇ ਇਕ ਕੈਂਪ ਸੁਪਰਵਾਈਜਰ ਪੰਕਜ ਰਾਵਤ ਅਤੇ ਬੀ.ਐਲ.ਓ. ਮਲਕੀਤ ਚੰਦ ਕੰਗ ਦੀ ਅਗਵਾਈ ਹੇਠ ਲਗਾਇਆ ਗਿਆ। ਇਸ ਮੌਕੇ 18 ਸਾਲ ਤੋਂ ਵੱਧ ਉਮਰ ਦੇ ਵੋਟਰਾਂ ਦੇ ਫਾਰਮ ਨੰਬਰ 6 ਭਰੇ ਗਏ ਤਾਂ ਜੋ ਉਹਨਾਂ ਦਾ ਨਾਮ ਅਗਲੀਆਂ ਪ੍ਰਕਾਸ਼ਿਤ ਹੋਣ ਵਾਲੀਆਂ ਵੋਟਰ ਸੂਚੀਆਂ ਵਿਚ ਸ਼ਾਮਲ ਕੀਤਾ ਜਾ ਸਕੇ ਅਤੇ ਉਹ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਸਕਣ। ਇਸ ਮੌਕੇ ਸਰਪੰਚ ਰਿੰਪਲ ਕੁਮਾਰ ਵਜੀਦੋਵਾਲ ਨੇ ਚੋਣ ਕਮਿਸ਼ਨ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ 1 ਜਨਵਰੀ 2025 ਤੱਕ 18 ਸਾਲ ਦੀ ਉਮਰ ਪੂਰੀ ਕਰ ਰਹੇ ਨੌਜਵਾਨਾਂ ਨੂੰ ਇਸ ਮੌਕੇ ਦਾ ਲਾਭ ਲੈਣ ਦੀ ਹਦਾਇਤ ਕੀਤੀ। ਨਾਲ ਹੀ ਉਹਨਾਂ ਕਿਹਾ ਕਿ ਜਿਹਨਾਂ ਵੋਟਰਾਂ ਦੇ ਨਾਮ ਪਿਛਲੀ ਵੋਟਰ ਸੂਚੀ ਵਿਚ ਕਿਸੇ ਵਜ੍ਹਾ ਨਾਲ ਕੱਟੇ ਗਏ ਹਨ, ਉਹ ਵੀ ਦੁਬਾਰਾ ਆਪਣਾ ਨਾਮ ਦਰਜ ਕਰਵਾਉਣ। ਇਸ ਮੌਕੇ ਜੇ.ਈ. ਅਮਨਦੀਪ ਬੀ.ਡੀ.ਪੀ.ਓ. ਦਫਤਰ ਫਗਵਾੜਾ, ਸੁਰਿੰਦਰ ਪਟਵਾਰੀ, ਗੁਰਮੇਲ ਸਿੰਘ, ਜੋਗਿੰਦਰ ਪਾਲ, ਉਮੇਸ਼, ਰਵੀ ਕੁਮਾਰ ਆਦਿ ਹਾਜਰ ਸਨ।
ਤਸਵੀਰ 001, ਕੈਪਸ਼ਨ- ਪਿੰਡ ਵਜੀਦੋਵਾਲ ਵਿਖੇ ਗੱਲਬਾਤ ਕਰਦੇ ਹੋਏ ਸੁਪਰਵਾਈਜਰ ਪੰਕਜ ਰਾਵਤ, ਬੀ.ਐਲ.ਓ. ਮਲਕੀਤ ਚੰਦ ਕੰਗ ਦੇ ਨਾਲ ਸਰਪੰਚ ਰਿੰਪਲ ਕੁਮਾਰ ਅਤੇ ਹੋਰ।