Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਲੋੜਵੰਦਾਂ ਨੂੰ ਪੈਨਸ਼ਨਾਂ ਦੇ ਚੈੱਕ ਵੰਡੇ

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਲੋੜਵੰਦਾਂ ਨੂੰ ਪੈਨਸ਼ਨਾਂ ਦੇ ਚੈੱਕ ਵੰਡੇ

ਬਟਾਲਾ 30 ਅਕਤੂਬਰ (ਅਵਿਨਾਸ਼ ਸ਼ਰਮਾ )

ਡਾ. ਉਬਰਾਏ ਵੱਲੋ ਮਨੁੱਖਤਾ ਨੂੰ ਬਚਾਉਣ ਲਈ ਕੀਤੇ ਜਾ ਰਹੇ ਹਨ ਨੇਕ ਕਾਰਜ : ਬਲਜੀਤ ਸਿੰਘ ਉਗਰੇਵਾਲ

: ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁੱਖੀ ਅਤੇ ਸੰਸਾਰ ਪ੍ਰਸਿੱਧ ਸਮਾਜ ਸੇਵੀ ਸ਼ਖਸੀਅਤ ਡਾ. ਐੱਸ ਪੀ ਸਿੰਘ ਓਬਰਾਏ ਦੀ ਯੋਗ ਸਰਪ੍ਰਸਤੀ ਹੇਠ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਰਵਿੰਦਰ ਸਿੰਘ ਮਠਾਰੂ ਅਤੇ ਸਮੂਹ ਟੀਮ ਮੈਂਬਰਾਂ ਵੱਲੋਂ ਵਿਧਵਾ ਔਰਤਾਂ , ਅੰਗਹੀਣਾਂ , ਗਰੀਬਾਂ , ਬੇਸਹਾਰਾ ਅਤੇ ਲੋੜਵੰਦਾਂ ਨੂੰ ਪੈਨਸ਼ਨਾਂ ਦੇ ਚੈੱਕ ਵੰਡਣ ਲਈ ਸਥਾਨਕ ਮਹਾਰਾਜਾ ਜੱਸਾ ਸਿੰਘ ਰਾਮਗੜੀਆ ਹਾਲ ਵਿਖੇ ਸਮਾਗਮ ਕਰਵਾਇਆ ਗਿਆ । ਜਿਸ ਵਿੱਚ ਮੁੱਖ ਮਹਿਮਾਨ ਵਜੋਂ ਰਾਜਨ ਪੈਕਰ ਗਰੁੱਪ ਆਫ ਇੰਡਸਟਰੀਜ ਦੇ ਫਾਊਂਡਰ ਅਤੇ ਉੱਘੀ ਸਮਾਜ ਸੇਵੀ ਸ਼ਖਸੀਅਤ ਤੇ ਸਾਬਕਾ ਬੈਂਕ ਮੈਨੇਜਰ ਸ. ਬਲਜੀਤ ਸਿੰਘ ਉਗਰੇਵਾਲ ਸ਼ਾਮਲ ਹੋਏ। ਜਦ ਕਿ ਵਿਸ਼ੇਸ਼ ਮਹਿਮਾਨ ਵਜੋਂ ਮਹਾਰਾਜਾ ਜੱਸਾ ਸਿੰਘ ਰਾਮਗੜੀਆ ਹਾਲ ਟਰਸਟ ਦੇ ਪ੍ਰਧਾਨ ਗੁਰਮੀਤ ਸਿੰਘ ਮਠਾਰੂ ਸ਼ਾਮਲ ਸਨ। ਇਸ ਮੌਕੇ ਲੋੜਵੰਦਾਂ ਨੂੰ ਪੈਨਸ਼ਨਾਂ ਦੇ ਚੈਕ ਭੇਂਟ ਕਰਦਿਆ ਬਲਜੀਤ ਸਿੰਘ ਉਗਰੇਵਾਲ ਨੇ ਕਿਹਾ ਕਿ ਡਾ. ਐੱਸ ਪੀ ਸਿੰਘ ਓਬਰਾਏ ਵੱਲੋਂ ਆਪਣੀ ਨੇਕ ਕਿਰਤ ਕਮਾਈ ਦਾ 98 ਫੀਸਦੀ ਹਿੱਸਾ ਗਰੀਬਾਂ ਅਤੇ ਲੋੜਵੰਦਾਂ ਦੀ ਭਲਾਈ ਵਾਸਤੇ ਖਰਚ ਕੀਤਾ ਜਾ ਰਿਹਾ ਹੈ। ਜਦ ਕਿ ਮਨੁੱਖਤਾ ਨੂੰ ਬਚਾਉਣ ਅਤੇ ਇਨਸਾਨੀਅਤ ਦੀਆਂ ਕਦਰਾਂ ਕੀਮਤਾਂ ਨੂੰ ਹੋਰ ਉੱਚਾ ਚੁੱਕਣ ਦੇ ਲਈ ਡਾ ਉਬਰਾਏ ਵੱਲੋਂ ਦੇਸ਼-ਵਿਦੇਸ਼ ਦੇ ਅੰਦਰ ਬਹੁਤ ਹੀ ਨੇਕ ਤੇ ਸ਼ਲਾਘਾਯੋਗ ਕਾਰਜ ਕੀਤੇ ਜਾ ਰਹੇ ਹਨ। ਉੱਘੇ ਵਾਤਾਵਰਣ ਪ੍ਰੇਮੀ ਬਲਜੀਤ ਸਿੰਘ ਉਗਰੇਵਾਲ
ਨੇ ਕਿਹਾ ਕਿ ਡਾ. ਉਬਰਾਏ ਦੀ ਯੋਗ ਰਹਿਨੁਮਾਈ ਹੇਠ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਰਵਿੰਦਰ ਸਿੰਘ ਮਠਾਰੂ ਅਤੇ ਉਹਨਾਂ ਦੀ ਸਮੁੱਚੀ ਟੀਮ ਬਹੁਤ ਹੀ ਤਨਦੇਹੀ ਨਾਲ ਆਪਣੀਆਂ ਸੇਵਾਵਾਂ ਨਿਭਾਅ ਰਹੀ ਹੈ। ਬਲਜੀਤ ਸਿੰਘ ਰਾਜਨ ਪੈਕਰ ਨੇ ਕਿਹਾ ਕਿ ਡਾ. ਐਸ ਪੀ ਸਿੰਘ ਉਬਰਾਏ ਵੱਲੋਂ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਰਾਹੀਂ ਜਾਤ ਪਾਤ ਅਤੇ ਹੱਦਾਂ ਸਰਹੱਦਾਂ ਤੋਂ ਉੱਪਰ ਉੱਠ ਕੇ ਇਨਸਾਨੀਅਤ ਅਤੇ ਮਨੁੱਖਤਾ ਨੂੰ ਬਚਾਉਣ ਲਈ ਲਾਮਿਸਾਲ ਕਾਰਜ ਕੀਤੇ ਜਾ ਰਿਹੇ ਹਨ । ਇਸ ਦੌਰਾਨ ਪੈਨਸ਼ਨਾਂ ਦੇ ਚੈਕ ਪ੍ਰਾਪਤ ਕਰਨ ਵਾਲੇ ਪਰਿਵਾਰਾਂ ਨੇ ਡਾ. ਐਸ ਪੀ ਸਿੰਘ ਉਬਰਾਏ ਦਾ ਧੰਨਵਾਦ ਵੀ ਕੀਤਾ । ਇਸ ਮੌਕੇ ਟਰੱਸਟ ਦੇ ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਰਵਿੰਦਰ ਸਿੰਘ ਮਠਾਰੂ, ਟਰੱਸਟ ਦੇ ਜਨਰਲ ਸੈਕਟਰੀ ਰਜਿੰਦਰ ਸਿੰਘ ਹੈਪੀ , ਵਿੱਤ ਸਕੱਤਰ ਰਜਿੰਦਰ ਸਿੰਘ ਰਾਜੂ ਸਰਪੰਚ, ਸਲਾਹਕਾਰ ਸਲਵਿੰਦਰ ਸਿੰਘ ਬਿੱਟੂ ਰੰਧਾਵਾ , ਰੋਹਿਤ ਕੁਮਾਰ, ਜੋਧਵੀਰ ਸਿੰਘ, ਕੇਵਲ ਕੁਮਾਰ ਤੇ ਹੋਰ ਵੀ ਆਗੂ ਹਾਜਰ ਸਨ।

ਕੈਪਸ਼ਨ…..
ਲੋੜਵੰਦਾਂ ਨੂੰ ਪੈਨਸ਼ਨਾਂ ਦੇ ਚੈੱਕ ਵੰਡਦੇ ਹੋਏ ਬਲਜੀਤ ਸਿੰਘ ਰਾਜਨ ਪੈਕਰ, ਪ੍ਰਧਾਨ ਰਵਿੰਦਰ ਸਿੰਘ ਮਠਾਰੂ ਤੇ ਹੋਰ ਆਗੂ।