Prime Punjab Times

Latest news
ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ...
ADVERTISEMENT
You are currently viewing ਬੁੱਧੀਜੀਵੀ ਵਰਗ ਨੇ ਪ੍ਰਦੂਸ਼ਨ ਮੁਕਤ ਗਰੀਨ ਦੀਵਾਲੀ ਮਨਾਉਣ ਦੀ ਕੀਤੀ ਅਪੀਲ

ਬੁੱਧੀਜੀਵੀ ਵਰਗ ਨੇ ਪ੍ਰਦੂਸ਼ਨ ਮੁਕਤ ਗਰੀਨ ਦੀਵਾਲੀ ਮਨਾਉਣ ਦੀ ਕੀਤੀ ਅਪੀਲ

ਫਗਵਾੜਾ 31 ਅਕਤੂਬਰ (ਲਾਲੀ) 

* ਵੱਖ-ਵੱਖ ਸ਼ਖਸੀਅਤਾਂ ਨੇ ਦਿੱਤੀਆਂ ਦੀਵਾਲੀ ਦੀਆਂ ਸ਼ੁੱਭ ਇੱਛਾਵਾਂ

:  ਹਰ ਸਾਲ ਦੀ ਤਰ੍ਹਾਂ ਦੀਵਾਲੀ ਤੋਂ ਪਹਿਲਾਂ ਇਸ ਵਾਰ ਵੀ ਬੁੱਧੀਜੀਵੀ ਵਰਗ ਨੇ ਸਮਾਜ ਨੂੰ ਸੇਧ ਦਿੰਦਿਆਂ ਪ੍ਰਦੂਸ਼ਨ ਮੁਕਤ ਗਰੀਨ ਦੀਵਾਲੀ ਮਨਾਉਣ ਦੀ ਅਪੀਲ ਕੀਤੀ ਹੈ। ਮੀਡੀਆ ਨਾਲ ਗੱਲਬਾਤ ਕਰਦਿਆਂ ਦਰਬਾਰ ਨੂਰ-ਏ-ਖੁਦਾ ਸਾਂਈ ਮੰਗੂ ਸ਼ਾਹ ਪਿੰਡ ਸਾਹਨੀ ਤਹਿਸੀਲ ਫਗਵਾੜਾ ਦੇ ਗੱਦੀ ਨਸ਼ੀਨ ਸਾਂਈ ਕਰਨੈਲ ਸ਼ਾਹ, ਹਲਕਾ ਵਿਧਾਇਕ ਅਤੇ ਜਿਲ੍ਹਾ ਕਪੂਰਥਲਾ ਕਾਂਗਰਸ ਕਮੇਟੀ ਦੇ ਪ੍ਰਧਾਨ ਬਲਵਿੰਦਰ ਸਿੰਘ ਧਾਲੀਵਾਲ, ਰਾਮਪਾਲ ਸਿੰਘ ਰਾਣਾ ਬੀ.ਡੀ.ਪੀ.ਓ. ਅਤੇ ਮਲਕੀਤ ਚੰਦ ਪੰਚਾਇਤ ਸਕੱਤਰ ਬੀ.ਡੀ.ਪੀ.ਓ. ਦਫਤਰ ਫਗਵਾੜਾ ਨੇ ਦੇਸ਼ ਵਿਦੇਸ਼ ਦੀਆਂ ਸਮੂਹ ਸੰਗਤਾਂ ਨੂੰ ਦੀਵਾਲੀ, ਬੰਦੀ ਛੋੜ ਦਿਵਸ ਅਤੇ ਭਵਨ ਕਲਾ ਨਿਰਮਾਣ ਕਲਾ ਦੇ ਮੋਢੀ ਬਾਬਾ ਵਿਸ਼ਵਕਰਮਾ ਜੀ ਦੇ ਸਲਾਨਾ ਉਤਸਵ ਦੀਆਂ ਸ਼ੁੱਭ ਇੱਛਾਵਾਂ ਦਿੰਦਿਆਂ ਪੁਰਜੋਰ ਅਪੀਲ ਕੀਤੀ ਕਿ ਵਾਤਾਵਰਣ ‘ਚ ਵੱਧਦੇ ਪ੍ਰਦੂਸ਼ਣ ਨੂੰ ਦੇਖਦੇ ਹੋਏ ਘੱਟ ਆਵਾਜ ਅਤੇ ਪ੍ਰਦੂਸ਼ਨ ਵਾਲੇ ਪਟਾਖੇ ਹੀ ਸ਼ਗਨ ਦੇ ਤੌਰ ਤੇ ਚਲਾਏ ਜਾਣ ਅਤੇ ਵਾਤਾਵਰਣ ਸੁਰੱਖਿਆ ਦਾ ਧਿਆਨ ਰੱਖਦੇ ਹੋਏ ਗਰੀਨ ਦੀਵਾਲੀ ਮਨਾਈ ਜਾਵੇ। ਉਹਨਾਂ ਕਿਹਾ ਕਿ ਸਾਂਝੀ ਵਾਲਤਾ ਦਾ ਪ੍ਰਤੀਕ ਦੀਵਾਲੀ ਦਾ ਤਿਓਹਾਰ ਪੂਰੇ ਭਾਰਤ ‘ਚ ਬਹੁਤ ਹੀ ਸ਼ਰਧਾ ਪੂਰਵਕ ਮਨਾਇਆ ਜਾਂਦਾ ਹੈ ਪਰ ਅਜੋਕੇ ਸਮੇਂ ‘ਚ ਇਸ ਤਿਓਹਾਰ ਨੂੰ ਮਨਾਉਣ ਦੀਆਂ ਕਈ ਰਸਮਾਂ ਤਬਦੀਲ ਹੋ ਚੁੱਕੀਆਂ ਹਨ ਜਿਸ ਨਾਲ ਵਾਤਾਰਵਣ ਪ੍ਰਦੂਸ਼ਿਥ ਹੋ ਰਿਹਾ ਹੈ। ਉਹਨਾਂ ਦੱਸਿਆ ਕਿ ਪੁਰਾਣੇ ਸਮੇਂ ਵਿਚ ਵਾਤਾਵਰਣ ਹੁਣ ਦੀ ਤਰ੍ਹਾਂ ਬਹੁਤ ਜਿਆਦਾ ਗੰਧਲਾ ਨਹੀਂ ਸੀ। ਸ਼ਹਿਰੀਕਰਣ, ਮਿੱਲਾਂ, ਫੈਕਟਰੀਆਂ ਤੋਂ ਇਲਾਵਾ ਵਾਹਨਾਂ ਦੇ ਧੂੰਏ ਨਾਲ ਪਹਿਲਾਂ ਹੀ ਵਾਤਾਵਰਣ ਦੂਸ਼ਿਤ ਹੈ, ਇਸ ਲਈ ਗਰੀਨ ਦਿਵਾਲੀ ਮਨਾ ਕੇ ਪ੍ਰਦੂਸ਼ਨ ਨੂੰ ਕੰਟਰੋਲ ਵਿਚ ਰੱਖਣ ਦਾ ਯਤਨ ਕੀਤਾ ਜਾਣਾ ਚਾਹੀਦਾ ਹੈ। ਤੇਜ ਆਵਾਜ ਵਾਲੇ ਪਟਾਖੇ ਜਹਿਰੀਲਾ ਧੂਆਂ ਵੀ ਛੱਡਦੇ ਹਨ ਜਿਸ ਨਾਲ ਮਰੀਜਾਂ ਨੂੰ ਕਾਫੀ ਪਰੇਸ਼ਾਨੀ ਹੁੰਦੀ ਹੈ ਅਤੇ ਸਾਹ ਦੇ ਰੋਗ ਦੀ ਸ਼ਿਕਾਇਤ ਹੋ ਸਕਦੀ ਹੈ। ਉਹਨਾਂ ਕਿਹਾ ਕਿ ਦੀਵਾਲੀ ਦੇ ਪਵਿੱਤਰ ਤਿਓਹਾਰ ਨਾਲ ਸਾਡੀਆਂ ਧਾਰਮਿਕ ਭਾਵਨਾਵਾਂ ਜੁੜੀਆਂ ਹੋਈਆਂ ਹਨ। ਸਾਨੂੰ ਗੁਰੂਆਂ, ਪੀਰਾਂ ਤੇ ਪੈਗੰਬਰਾਂ ਨੇ ਪਵਨ ਗੁਰੂ, ਪਾਣੀ ਪਿਤਾ ਅਤੇ ਬਲਿਹਾਰੀ ਕੁਦਰਤ ਵੱਸਿਆ ਵਰਗੇ ਪਵਿੱਤਰ ਸ਼ਬਦਾਂ ਰਾਹੀਂ ਵਾਤਾਵਰਣ ਨਾਲ ਖਿਲਵਾੜ ਕਰਨ ਤੋਂ ਵਰਜਿਤ ਕੀਤਾ ਹੈ ਪਰੰਤੂ ਇਨਸਾਨ ਇਹਨਾਂ ਸੰਦੇਸ਼ਾਂ ਨੂੰ ਭੁੱਲਦਾ ਜਾ ਰਿਹਾ ਹੈ ਅਤੇ ਹਵਾ ਪਾਣੀ ਨੂੰ ਦੂਸ਼ਿਤ ਕਰਨ ਨਾਲ ਕਈ ਕਿਸਮ ਦੀਆਂ ਬਿਮਾਰੀਆਂ ਦਾ ਸ਼ਿਕਾਰ ਹੋ ਰਿਹਾ ਹੈ। ਲੋੜ ਹੈ ਕਿ ਅੱਜ ਦੇ ਸਮੇਂ ‘ਚ ਇਹਨਾਂ ਤਿਓਹਾਰਾਂ ਨੂੰ ਮਹਾਪੁਰਸ਼ਾਂ ਦੇ ਉਪਦੇਸ਼ਾਂ ਤੋਂ ਸੇਧ ਲੈ ਕੇ ਮਨਾਇਆ ਜਾਵੇ।

error: copy content is like crime its probhihated