Prime Punjab Times

Latest news
ਬਲਾਕ ਭੁੰਗਾ ਵਿਖੇ ਪੰਚਾਇਤ ਸਕੱਤਰਾਂ ਨੇ ਤਨਖਾਹ ਨਾ ਮਿਲਣ ਕਰਕੇ ਦਿੱਤਾ ਧਰਨਾ ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਤਹਿਸੀਲ ਦਸੂਹਾ ਦੀ ਹੋਈ ਮੀਟਿੰਗ बिट्टू के काफिले को लेकर हंगामा, साढ़े तीन घंटे तनावपूर्ण रहा माहौल ਖ਼ਾਲਸਾ ਕਾਲਜ ਵਿਖੇ ਪੁਸਤਕ ਪੜ੍ਹਨ ਅਤੇ ਰਿਵਿਊ ਗਤੀਵਿਧੀ ਕਰਵਾਈ ਗਈ ਝੋਨੇ ਦੀ ਖਰੀਦ 1 ਅਕਤੂਰ ਤੋਂ, ਮੰਡੀਆਂ ‘ਚ ਲੋੜੀਂਦੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ ਬਾਲ ਵਿਆਹ ਕਰਵਾਉਣ ਵਾਲਿਆਂ ਖ਼ਿਲਾਫ਼ ਕੀਤੀ ਗਈ ਕਾਨੂੰਨੀ ਕਾਰਵਾਈ ਬੀਬੀਐਮਬੀ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਲਿਆ ਸਵੱਛਤਾ ਪ੍ਰਣ ਗੁਰਸਿੱਖ ਹਰ ਅਵਸਥਾ ਚ ਇਕ ਸਮਾਨ ਜੀਵਨ ਜਿਉਂਦਾ ਹੈ : ਮਹਾਤਮਾ ਰੌਸ਼ਨ ਦਿਹਲਵੀ ਸਿਹਤਮੰਦ ਜੀਵਨ-ਸ਼ੈਲੀ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਅਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ ਜਲੰਧਰ ਪਠਾਨਕੋਟ ਰਾਸ਼ਟਰੀ ਰਾਜ ਮਾਰਗ ਤੇ ਵਾਪਰਿਆ ਭਿਆਨਕ ਹਾਦਸਾ ਇੱਕ ਦੀ ਮੌ+ਤ, 5 ਜ਼+ਖ+ਮੀ 
ADVERTISEMENT
You are currently viewing KMS ਕਾਲਜ ਵਿਖੇ ਦੀਵਾਲੀ ਦੇ ਮੌਕੇ ਤੇ ਰੰਗੋਲੀ ਪ੍ਰਤੀਯੋਗਿਤਾ ਕਰਵਾਈ ਗਈ – ਪ੍ਰਿੰਸੀਪਲ ਡਾ.ਸ਼ਬਨਮ ਕੌਰ

KMS ਕਾਲਜ ਵਿਖੇ ਦੀਵਾਲੀ ਦੇ ਮੌਕੇ ਤੇ ਰੰਗੋਲੀ ਪ੍ਰਤੀਯੋਗਿਤਾ ਕਰਵਾਈ ਗਈ – ਪ੍ਰਿੰਸੀਪਲ ਡਾ.ਸ਼ਬਨਮ ਕੌਰ

ਦਸੂਹਾ 1 ਨਵੰਬਰ (ਚੌਧਰੀ) 

: ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਵਿਖੇ ਪ੍ਰਿੰਸੀਪਲ ਡਾ. ਸ਼ਬਨਮ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਐਨ.ਐਸ.ਐਸ ਯੂਨਿਟ ਦੇ ਸਹਿਯੋਗ ਨਾਲ “ਸ਼ੁੱਭ ਦੀਵਾਲੀ ਮੇਰੇ ਭਾਰਤ ਵਾਲੀ” ਸਲੋਗਨ ਨਾਲ ਦੀਵਾਲੀ ਮੌਕੇ ਰੰਗੋਲੀ ਪ੍ਰਤੀਯੋਗਿਤਾ ਕਰਵਾਈ ਗਈ। ਉਹਨਾ ਦੱਸਿਆ ਕਿ ਇਸ ਰੰਗੋਲੀ ਪ੍ਰਤੀਯੋਗਿਤਾ ਵਿੱਚ ਕਾਲਜ ਦੇ ਸਾਰੇ ਵਿਭਾਗਾਂ ਦੇ ਵਿਦਿਆਰਥੀਆਂ ਦੀਆਂ ਟੀਮਾਂ ਨੇ ਭਾਗ ਲਿਆ। ਜਿਨ੍ਹਾਂ ਵਿੱਚ ਆਈ ਟੀ ਵਿਭਾਗ ਦੀ ਟੀਮ ਏ ਅਤੇ ਫੈਸ਼ਨ ਵਿਭਾਗ ਦੀ ਟੀਮ ਏ ਨੇ ਪਹਿਲਾ ਸਥਾਨ ਸਾਂਝਾ ਕੀਤਾ। ਇਸ ਤੋਂ ਇਲਾਵਾ ਆਈ ਟੀ ਵਿਭਾਗ ਦੀ ਟੀਮ ਬੀ ਅਤੇ ਫੈਸ਼ਨ ਵਿਭਾਗ ਦੀ ਟੀਮ ਬੀ ਨੇ ਦੂਸਰਾ ਸਥਾਨ ਅਤੇ ਕਾਮਰਸ ਵਿਭਾਗ ਦੀ ਟੀਮ ਅਤੇ ਮੈਡੀਕਲ ਲੈਬ ਸਾਇੰਸ ਵਿਭਾਗ ਦੀ ਟੀਮ ਨੇ ਤੀਸਰਾ ਸਥਾਨ ਸਾਂਝਾ ਕੀਤਾ। ਇਸ ਮੌਕੇ ਤੇ ਚੇਅਰਮੈਨ ਚੌਧਰੀ ਕੁਮਾਰ ਸੈਣੀ ਨੇ ਵਿਦਿਆਰਥੀਆਂ ਨੂੰ ਗ੍ਰੀਨ ਦੀਵਾਲੀ ਮਨਾਉਣ ਲਈ ਪ੍ਰੇਰਿਤ ਕੀਤਾ ਅਤੇ ਆਪਣੇ ਆਸਪਾਸ ਦੇ ਲੋਕਾਂ ਨੂੰ ਪ੍ਰਦੂਸ਼ਣ ਨਾ ਫੈਲਾਉਣ ਦਾ ਸੰਦੇਸ਼ ਦਿੱਤਾ। ਇਸ ਮੌਕੇ ਤੇ ਡਾਇਰੈਕਟਰ ਡਾ. ਮਾਨਵ ਸੈਣੀ, ਐਚ.ਓ.ਡੀ ਡਾ. ਰਾਜੇਸ਼ ਕੁਮਾਰ, ਲਖਵਿੰਦਰ ਕੌਰ, ਮਨਜੀਤ, ਅਮਨਪ੍ਰੀਤ ਕੌਰ, ਕਿਰਨਜੀਤ ਕੌਰ, ਸੰਦੀਪ ਕਲੇਰ, ਸ਼ਾਨੂੰ ਦੇਵੀ, ਨੇਹਾ, ਮਨਜੀਤ ਕੌਰ, ਮੁਸਕਾਨ, ਜਗਰੂਪ ਕੌਰ, ਸੋਨਮ ਸਲਾਰੀਆ, ਦੀਕਸ਼ਾ ਸ਼ਰਮਾ, ਮਨਪ੍ਰੀਤ ਕੌਰ, ਜਸਵਿੰਦਰ ਕੌਰ, ਗੁਰਪ੍ਰੀਤ ਕੌਰ, ਪ੍ਰਭਜੋਤ ਕੌਰ, ਚੰਚਲ ਦੇਵੀ, ਗੁਰਪ੍ਰੀਤ ਸਿੰਘ, ਨਵਿੰਦਰ ਸਿੰਘ ਅਤੇ ਐਨ.ਐਸ.ਐਸ ਵਲੰਟੀਅਰਜ਼ ਅਤੇ ਵਿਦਿਆਰਥੀ ਹਾਜ਼ਰ ਸਨ।

ਫੋਟੋ : ਜੇਤੂ ਟੀਮਾਂ ਦੇ ਨਾਲ ਚੇਅਰਮੈਨ ਚੌਧਰੀ ਕੁਮਾਰ ਸੈਣੀ, ਡਾਇਰੈਕਟਰ ਡਾ. ਮਾਨਵ ਸੈਣੀ, ਪ੍ਰਿੰਸੀਪਲ ਡਾ. ਸ਼ਬਨਮ ਕੌਰ, ਫੈਕਲਟੀ ਮੈਂਬਰ ਅਤੇ ਵਿਦਿਆਰਥੀ।