Prime Punjab Times

Latest news
ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਵੱਲੋਂ ਪੈਨਸ਼ਨਰਾਂ ਦੀਆਂ ਲਟਕਦੀਆਂ ਮੰਗਾਂ ਸਬੰਧੀ ਸੌਂਪਿਆ ਗਿਆ ਮੰਗ ਪੱਤਰ ਆਮ ਆਦਮੀ ਕਲੀਨਿਕ ਕਪਾਹਟ ਅਤੇ ਉਥੇ ਚੱਲ ਰਹੇ ਗਰਭਵਤੀ ਅਤੇ ਬੱਚਿਆਂ ਦੇ ਟੀਕਾਕਰਣ ਦੀ ਅਚਨਚੇਤ ਚੈਕਿੰਗ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਨਾਲ ਫੈਸ਼ਨ ਡਿਜ਼ਾਇਨਿੰਗ ਵਿਭਾਗ ਦੀ ਵਿਦਿਆਰਥਣ ਜਸਦੀਪ ਕੌਰ ਸਨਮਾਨਿਤ, ਸਿ... ਫਲੈਗ ਮਾਰਚ ਦੌਰਾਨ ਜਲੰਧਰ ਰੋਡ ‘ਤੇ ਗੋਲੀਬਾਰੀ, ਹੋਟਲ ਬਾਹਰ ਖੜ੍ਹੀਆਂ ਗੱਡੀਆਂ ਦੇ ਸ਼ੀਸ਼ੇ ਟੁੱਟੇ ਸਰਹੱਦੀ ਖੇਤਰ ਕਲਾਨੌਰ ਦੇ ਨਿੱਜੀ ਹਸਪਤਾਲ ’ਚ ਧਮਾਕਾ, ਐਸਐਸਪੀ ਗੁਰਦਾਸਪੁਰ ਮੌਕੇ ’ਤੇ ਪਹੁੰਚੇ ਡਿਪਟੀ ਕਮਿਸ਼ਨਰ ਵਲੋਂ ਸ.ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਬਜਵਾੜਾ ਨੂੰ ਜਲਦ ਮੁਕੰਮਲ ਕਰਨ ਦੀ ਲ... ਨਗਰ ਕੌਂਸਲ ਸ਼ਾਮਚੁਰਾਸੀ ਦੀ ਹਦੂਦ ਅੰਦਰ 14 ਜੂਨ ਤੱਕ ਹਥਿਆਰ ਲੈ ਕੇ ਚੱਲਣ 'ਤੇ ਪੂਰਨ ਪਾਬੰਦੀ ਚੋਣਾਂ 'ਚ ਜਿੱਤੇ ਕਾਂਗਰਸ ਦੇ ਉਮੀਦਵਾਰ ਦੇ ਪਤੀ ਭੁਲਾ ਰਾਣਾ ਤੇ ਜਾਨ+ਲੇਵਾ ਹ+ਮ+ਲਾ... ਸ਼ਹੀਦ ਏਐਸਆਈ ਜੋਗਾ ਸਿੰਘ ਦੇ ਪਰਿਵਾਰ ਨਾਲ ਬੀਜੇਪੀ ਆਗੂਆਂ ਨੇ ਕੀਤਾ ਦੁੱਖ ਸਾਂਝਾ KMS ਕਾਲਜ ਵੱਲੋਂ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਦੀ ਸ਼ੁਰੂਆਤ
ADVERTISEMENT
You are currently viewing ਪਿੰਡ ਖਜੂਰਲਾ ਦੀ ਨਵੀਂ ਬਣੀ ਪੰਚਾਇਤ ਵਲੋਂ ਸੁਖਮਨੀ ਸਾਹਿਬ ਦਾ ਪਾਠ ਕੱਲ੍ਹ

ਪਿੰਡ ਖਜੂਰਲਾ ਦੀ ਨਵੀਂ ਬਣੀ ਪੰਚਾਇਤ ਵਲੋਂ ਸੁਖਮਨੀ ਸਾਹਿਬ ਦਾ ਪਾਠ ਕੱਲ੍ਹ

ਫਗਵਾੜਾ 1 ਨਵੰਬਰ (ਲਾਲੀ)

: ਬਲਾਕ ਫਗਵਾੜਾ ਦੇ ਪਿੰਡ ਖਜੂਰਲਾ ਦੀ ਨਵੀਂ ਚੁਣੀ ਗਈ ਪੰਚਾਇਤ ਵਲੋਂ ਪਰਮਾਤਮਾ ਦਾ ਸ਼ੁਕਰਾਨਾ ਕਰਨ ਲਈ 2 ਨਵੰਬਰ ਦਿਨ ਸ਼ਨੀਵਾਰ ਨੂੰ ਗੁਰਦੁਆਰਾ ਸ਼੍ਰੀ ਸਿੰਘ ਸਭਾ ਖਜੂਰਲਾ ਵਿਖੇ ਸ਼੍ਰੀ ਸੁਖਮਨੀ ਸਾਹਿਬ ਦਾ ਪਾਠ ਸਵੇਰੇ 10 ਤੋਂ 12 ਵਜੇ ਤੱਕ ਕਰਵਾਇਆ ਜਾ ਰਿਹਾ ਹੈ। ਜਿਸ ਉਪਰੰਤ ਢਾਡੀ ਜੱਥਾ ਗਿਆਨੀ ਸੁਰਜੀਤ ਸਿੰਘ ਵਾਰਸ ਹਾਜਰ ਸੰਗਤਾਂ ਨੂੰ ਢਾਡੀ ਵਾਰਾਂ ਨਾਲ ਨਿਹਾਲ ਕਰਨਗੇ। ਪੰਚਾਇਤ ਨੂੰ ਸਨਮਾਨਤ ਵੀ ਕੀਤਾ ਜਾਵੇਗਾ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪਿੰਡ ਖਜੂਰਲਾ ਦੇ ਨਵਨਿਯੁਕਤ ਸਰਪੰਚ ਮਨਦੀਪ ਸਿੰਘ ਪਿਆਰਾ ਨੇ ਸਮੂਹ ਪਿੰਡ ਵਾਸੀਆਂ ਨੂੰ ਪੁਰਜੋਰ ਅਪੀਲ ਕੀਤੀ ਕਿ ਇਸ ਧਾਰਮਿਕ ਸਮਾਗਮ ਵਿਚ ਹਾਜਰੀਆਂ ਭਰ ਕੇ ਵਾਹਿਗੁਰੂ ਦਾ ਅਸ਼ੀਰਵਾਦ ਲਿਆ ਜਾਵੇ। ਇਸ ਮੌਕੇ ਪੰਚਾਇਤ ਮੈਂਬਰ ਮੁਖਤਿਆਰ ਸਿੰਘ, ਪਰਦੀਪ ਸਿੰਘ, ਰਾਜਵਿੰਦਰ ਕੌਰ, ਬਲਵਿੰਦਰ ਕੌਰ, ਨਰਿੰਦਰ ਕੌਰ, ਸ਼ੌਂਕੀ ਰਾਮ ਅਤੇ ਮਨੀਸ਼ ਕੁਮਾਰ ਤੋਂ ਇਲਾਵਾ ਐਨ.ਆਰ.ਆਈ. ਬਲਵਿੰਦਰ ਸਿੰਘ, ਸਾਬਕਾ ਸਰਪੰਚ ਬੀਬੀ ਸੁਰਿੰਦਰ ਕੌਰ, ਲਖਵਿੰਦਰ ਸਿੰਘ ਸਾਬਕਾ ਸਰਪੰਚ, ਸੁਰਿੰਦਰ ਸਿੰਘ ਖਾਲਸਾ, ਹਰਪ੍ਰੀਤ ਸਿੰਘ, ਅਮਨਦੀਪ ਸਿੰਘ ਕਾਕਾ, ਸੁਰਿੰਦਰ ਸਿੰਘ ਪਹਿਲਵਾਨ, ਸੁਖਪ੍ਰੀਤ ਸਿੰਘ ਸੁੱਖ ਆਦਿ ਹਾਜਰ ਸਨ।

ਕੈਪਸ਼ਨ- ਪਿੰਡ ਖਜੂਰਲਾ ਵਿਖੇ ਗੱਲਬਾਤ ਕਰਦੇ ਹੋਏ ਸਰਪੰਚ ਮਨਦੀਪ ਸਿੰਘ ਪਿਆਰਾ।

error: copy content is like crime its probhihated